Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਹੁਣ ਵਾਤਾਅਨਕੂਲ ਬਣੇਗਾ

ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 07 Aug 2023

Last updated on: Aug 07, 2023, 00:00 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿਚ ਮਰੀਜਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਕਤ ਸਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਕੀਤਾ। 

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨਾਂ ਹਸਪਤਾਲ ਵਿਚ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦੇ ਕਿਹਾ ਕਿ ਹਰੇਕ ਕੰਮ ਸਮਾਂ ਸੀਮਾ ਵਿਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿਚ ਕੋਈ ਕਸਰ ਨਾ ਛੱਡੀ ਜਾਵੇ। 

ਉਨਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਹਸਪਤਾਲ ਆਮ ਸਰਕਾਰੀ ਇਮਾਰਤਾਂ ਨਹੀਂ ਹਨ, ਬਲਿਕ ਇਥੇ ਮਰੀਜਾਂ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਤਰਾਂ ਦੀਆਂ ਸੁੱਖ-ਸਹੂਲਤਾਂ ਦੀ ਲੋੜ ਪੈਂਦੀ ਹੈ, ਸੋ ਇੰਨਾ ਇਮਾਰਤਾਂ ਦੀ ਗੁਣਵੱਤਾ ਆਹਲਾ ਦਰਜੇ ਦੀ ਹੋਣੀ ਜਰੂਰੀ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿਚ ਬਣਨ ਵਾਲੇ ਸਾਰੇ ਹਸਪਤਾਲ ਮਰੀਜਾਂ ਦੀ ਸਿਹਤ ਲੋੜ ਨੂੰ ਪੂਰਾ ਕਰਨ ਲਈ ਸੈਂਟਰਲੀ ਏਅਰਕੰਡੀਸ਼ਨਡ ਕੀਤੇ ਜਾਣ। 

ਗੁਰੂ ਨਾਨਕ ਦੇਵ ਹਸਪਤਾਲ ਵਿਚ ਕੰਮ ਕਰਵਾ ਰਹੇ ਵੱਖ-ਵੱਖ ਵਿਭਾਗਾਂ, ਜਿਸ ਵਿਚ ਲੋਕ ਨਿਰਮਾਣ ਵਿਭਾਗ, ਪੀ ਐਸ ਪੀ ਸੀ ਐਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਪਬਲਿਕ ਹੈਲਥ ਵਿਭਾਗ ਆਦਿ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਸਿਹਤ ਮੰਤਰੀ ਨੇ ਉਕਤ ਕਾਲਜ ਵਿਚ ਘੱਟੋ ਘੱਟ ਜੂਨੀਅਰ ਇੰਜੀਨੀਅਰ ਪੱਧਰ ਦਾ ਅਧਿਕਾਰੀ ਪੱਕੇ ਤੌਰ ਉਤੇ ਨਿਯੁੱਕਤ ਕਰਨ ਦੀ ਹਦਾਇਤ ਕੀਤੀ। 

ਟੀ ਬੀ ਹਸਪਤਾਲ ਦੀ ਖਸਤਾ ਹਾਲਤ ਬਾਰੇ ਪਤਾ ਲੱਗਣ ਉਤੇ ਸਿਹਤ ਮੰਤਰੀ ਨੇ ਉਕਤ ਪੁਰਾਣੀ ਹੋ ਚੁੱਕੀ ਇਮਾਰਤ ਦੀ ਥਾਂ ਨਵੀਂ ਇਮਾਰਤ ਉਸਾਰਨ ਦੀ ਹਦਾਇਤ ਕੀਤੀ ਅਤੇ ਇਸ ਲਈ ਅੱਜ ਤੋਂ ਹੀ ਯੋਜਨਾਬੰਦੀ ਉਲੀਕਣ ਲਈ ਕਿਹਾ। ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਮੰਤਰੀ ਨੇ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ,  ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ ਤੇ ਮਰੀਜਾਂ ਲਈ ਤਿੰਨ ਕੰਟੀਨਾਂ ਬਨਾਉਣ ਦਾ ਐਲਾਨ ਵੀ ਕੀਤਾ।

ਸਿਹਤ ਮੰਤਰੀ ਨੇ ਸਟੇਟ ਕੈਂਸਰ ਇੰਸਟੀਚਿਊਟ ਦੀ ਇਮਾਰਤ ਦਾ ਕੰਮ 31 ਅਕਤੂਬਰ ਤੱਕ ਪੂਰਾ ਕਰਨ ਦੀ ਹਦਾਇਤ ਦਿੰਦੇ ਥੀਏਟਰ ਕੰਪਲੈਕਸ, ਐਗਜਾਮੀਨੇਸ਼ਨ ਹਾਲ, ਨਵੇਂ ਮੈਡੀਕਲ ਵਾਰਡਾਂ, ਓ ਟੀ ਤੇ ਆਈ ਸੀ ਯੂ ਕੰਪਲੈਕਸ, ਐਡਵਾਂਸ ਟਰੋਮਾ ਸੈਂਟਰ, ਪੈਟ ਤੇ ਗਾਮਾ ਸਕੈਟ ਸੈਂਟਰ ਦੀ ਉਸਾਰੀ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨਾਂ ਕਿਹਾ ਕਿ ਮਰੀਜਾਂ ਨਾਲ ਉਨਾਂ ਦੀ ਰਿਸ਼ਤੇਦਾਰਾਂ ਦੇ ਰਹਿਣ ਲਈ ਦੋ ਇਮਾਰਤਾਂ, ਜਿੰਨਾ ਵਿਚ ਬੈਠਣ, ਸੌਣ, ਨਹਾਉਣ ਤੇ ਪਖਾਨੇ ਆਦਿ ਦਾ ਪ੍ਰਬੰਧ ਹੋਵੇ ਵੀ ਬਨਾਉਣ ਦੀ ਤਜਵੀਜ਼ ਦਿੱਤੀ। 

ਇਸ ਮੌਕੇ ਉਨਾਂ ਨਾਲ ਪਿ੍ਰੰਸੀਪਲ ਸੈਕਟਰੀ ਸਿਹਤ ਸ੍ਰੀ ਅਨੁਰਾਗ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਪਿ੍ਰੰਸੀਪਲ ਰਾਜੀਵ ਦੇਵਗਨ, ਸਿਵਲ ਸਰਜਨ ਡਾ ਵਿਜੈ ਕੁਮਾਰ ਤੋਂ ਇਲਾਵਾ ਡੈਂਟਲ ਕਾਲਜ, ਨਰਸਿੰਗ ਕਾਲਜ ਦੇ ਪਿ੍ਰੰਸੀਪਲ ਤੇ ਹਸਪਤਾਲ ਵਿਚ ਕੰਮ ਕਰਵਾ ਰਹੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD