Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼ : ਹਰਪਾਲ ਸਿੰਘ ਚੀਮਾ

ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀ.ਐਸ.ਟੀ ਵਿੱਚ ਲਗਾਤਰ ਹੋ ਰਿਹਾ ਵਾਧਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 07 Aug 2023

Last updated on: Aug 07, 2023, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।

ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD