Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਂਸਰ ਦੇ ਮਰੀਜ਼ ਲੈ ਸਕਦੇ ਹਨ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ: ਸਿਵਲ ਸਰਜਨ

ਜ਼ਰੂਰੀ ਦਸਤਾਵੇਜ਼ਾਂ ਸਮੇਤ ਸਿਵਲ ਸਰਜਨ ਦਫ਼ਤਰ ’ਚ ਦਿਤੀ ਜਾਵੇ ਅਰਜ਼ੀ

Health, Dr. Mahesh Kumar Ahuja, Civil Surgeon S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 07 Aug 2023

Last updated on: Aug 07, 2023, 00:00 IST

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਕੈਂਸਰ ਮਰੀਜ਼ਾਂ ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾਂਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦਸਿਆ ਕਿ ਕੈਂਸਰ ਮਰੀਜ਼ ਤਮਾਮ ਜ਼ਰੂਰੀ ਦਸਤਾਵੇਜ਼ਾਂ ਸਮੇਤ ਪ੍ਰੋਫ਼ਾਰਮੇ ’ਤੇ ਆਪਣੀ ਅਰਜ਼ੀ ਸਿਵਲ ਸਰਜਨ ਦਫ਼ਤਰ, ਫ਼ੇਜ਼ 6 ਵਿਖੇ ਦੇ ਸਕਦਾ ਹੈ। 

ਉਨ੍ਹਾਂ ਦਸਿਆ ਕਿ ਲਾਭਪਾਤਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ। ਜੇ ਲਾਭਪਾਤਰੀ 20 ਸਾਲ ਤੋਂ ਘੱਟ ਉਮਰ ਦਾ ਹੈ ਤਾਂ ਉਸ ਦਾ ਜਨਮ ਪੰਜਾਬ ’ਚ ਹੋਇਆ ਹੋਵੇ ਅਤੇ ਮਾਤਾ-ਪਿਤਾ ਪੰਜਾਬ ਦੇ ਵਸਨੀਕ ਹੋਣੇ ਚਾਹੀਦੇ ਹਨ।

ਸਹਾਇਤਾ ਲੈਣ ਲਈ ਤੈਅ ਹੋਰ ਸ਼ਰਤਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਮਰੀਜ਼ ਦਾ ਇਲਾਜ ਸੂਚੀਬੱਧ ਹਸਪਤਾਲਾਂ ’ਚ ਹੋਣਾ ਚਾਹੀਦਾ ਹੈ, ਜਿਸ ’ਚ ਪੀ.ਜੀ.ਆਈ. ਚੰਡੀਗੜ੍ਹ, ਚੰਡੀਗੜ੍ਹ ਦਾ ਸਰਕਾਰੀ ਮੈਡੀਕਲ ਕਾਲਜ, ਮੋਹਾਲੀ ਦਾ ਮੈਕਸ ਹਸਪਤਾਲ, ਆਈ.ਵੀ.ਵਾਈ ਹਸਪਤਾਲ, ਬਹਿਗਲ ਹਸਪਤਾਲ ਵੀ ਸ਼ਾਮਲ ਹਨ। ਕੈਂਸਰ ਦੀ ਪਛਾਣ ਕਰਨ ਸਬੰਧੀ ਲੈਬਾਰਟਰੀ ਦੀ ਕਾਪੀ ਹੋਣੀ ਚਾਹੀਦੀ ਹੈ ਜੋ ਡਾਕਟਰ ਤੋਂ ਤਸਦੀਕਸ਼ੁਦਾ ਹੋਵੇ। 

ਜਿਥੇ ਪੀੜਤ ਦਾ ਇਲਾਜ ਚੱਲ ਰਿਹਾ ਹੈ, ਉਸ ਹਸਪਤਾਲ ਵਲੋਂ ਇਲਾਜ ਦੇ ਖ਼ਰਚੇ ਦਾ ਐਸਟੀਮੇਟ ਹੋਣਾ ਚਾਹੀਦਾ ਹੈ। ਪਾਸਪੋਰਟ ਆਕਾਰ ਦੀਆਂ ਦੋ ਤਸਵੀਰਾਂ ਜੋ ਇਲਾਜ ਕਰਨ ਵਾਲੇ ਡਾਕਟਰ ਵਲੋਂ ਤਸਦੀਕਸ਼ੁਦਾ ਹੋਣ। 

ਉਨ੍ਹਾਂ ਇਹ ਵੀ ਦਸਿਆ ਕਿ ਜੇ ਕੋਈ ਮਰੀਜ਼ ਸੂਚੀਬੱਧ ਨਿੱਜੀ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ ਤਾਂ ਉਹ ਆਪਣੀ ਅਰਜ਼ੀ ਉਸੇ ਹਸਪਤਾਲ ਵਿਚ ਦੇਵੇਗਾ, ਉਸ ਨੂੰ ਸਿਵਲ ਸਰਜਨ ਦਫ਼ਤਰ ਵਿਖੇ ਅਰਜ਼ੀ ਦੇਣ ਦੀ ਲੋੜ ਨਹੀਂ। ਇਹ ਦਫ਼ਤਰ ਸਿਰਫ਼ ਕਾਗ਼ਜ਼ਾਂ ਦੀ ਤਸਦੀਕ ਕਰੇਗਾ। 

ਇਸ ਤੋਂ ਇਲਾਵਾ ਜੇ ਲਾਭਪਾਤਰੀ ਐਸ.ਸੀ, ਐਸ.ਟੀ ਸ਼੍ਰੇਣੀ ਨਾਲ ਸਬੰਧਤ ਹੈ ਤਾਂ ਸਬੂਤ ਵਜੋਂ ਸਰਟੀਫ਼ੀਕੇਟ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਹ ਵਿੱਤੀ ਸਹਾਇਤਾ ਸਰਕਾਰੀ ਮੁਲਾਜ਼ਮ ਨੂੰ ਨਹੀਂ ਮਿਲੇਗੀ। 

ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਪ੍ਰਾਈਵੇਟ ਨੌਕਰੀ ਕਰ ਰਿਹਾ ਹੈ ਤੇ ਉਸ ਦਾ ਈ.ਐਸ.ਆਈ. ਫ਼ੰਡ ਕੱਟਦਾ ਹੈ, ਉਸ ਨੂੰ ਵੀ ਸਹਾਇਤਾ ਨਹੀਂ ਮਿਲ ਸਕਦੀ। ਆਯੁਸ਼ਮਾਨ ਸਿਹਤ ਬੀਮਾ ਕਾਰਡ ਧਾਰਕ ਵੀ ਇਹ ਸਹਾਇਤਾ ਨਹੀਂ ਲੈ ਸਕਦੇ। 

ਵਿੱਤੀ ਸਹਾਇਤਾ ਦੀ ਰਕਮ ਸਬੰਧਤ ਹਸਪਤਾਲ ਨੂੰ ਹੀ ਭੇਜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਵੱਖ-ਵੱਖ ਸਿਹਤ ਯੋਜਨਾਵਾਂ ਦਾ ਪੂਰਾ ਲਾਭ ਦਿਤਾ ਜਾ ਰਿਹਾ ਹੈ। 

ਹੋਰ ਕਿਸੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health , Dr. Mahesh Kumar Ahuja , Civil Surgeon S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD