Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਕਰਵਾਈ ਟਰੇਨਿੰਗ

Punjab Admin, Madhvi Kataria, Director of Social Security, Women and Child Development Department, Punjab

Web Admin

Web Admin

5 Dariya News

ਚੰਡੀਗੜ੍ਹ , 07 Aug 2023

Last updated on: Aug 07, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ  ਆਂਗਨਵਾੜੀ ਕੇਂਦਰਾਂ ਵਿੱਚ ਸਿੱਖਿਆ ਅਤੇ ਪੋਸ਼ਣ ਨੂੰ ਵਧਾਉਣ ਲਈ "ਪੋਸ਼ਣ ਵੀ ਪੜਾਈ ਵੀ" ਵਿਸ਼ੇ ਤੇ ਨਿਪਸਿਡ ਰਿਜਨਲ ਸੈਂਟਰ ਮੁਹਾਲੀ ਵਿਖੇ ਟਰੇਨਿੰਗ ਕਰਵਾਈ ਗਈ। 

ਇਹ  ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੀ ਸਮਰੱਥਾ ਨੂੰ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਸੂਬੇ ਵਿੱਚ ਇਹ ਪ੍ਰੋਗਰਾਮ 7 ਅਗਸਤ ਤੋਂ 12 ਸਤੰਬਰ ਤੱਕ ਕਰਵਾਇਆ ਜਾਵੇਗਾ।

ਇਸ ਟਰੇਨਿੰਗ ਦਾ ਉਦੇਸ਼ ਛੋਟੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ, ਆਂਗਣਵਾੜੀ ਸੈੰਟਰਾਂ ਨੂੰ ਸਸ਼ਕਤ ਕਰਨਾ ਅਤੇ ਬੱਚਿਆਂ ਅਤੇ ਕਿਸ਼ੋਰ ਲੜਕੀਆਂ ਲਈ ਢੁਕਵੇਂ ਪੋਸ਼ਣ ਅਤੇ ਪੜੵਾਈ ਨੂੰ ਯਕੀਨੀ ਬਣਾਉਣਾ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਨੁਸਾਰ ਇਹ ਸਕੀਮ ਉੱਚ-ਗੁਣਵੱਤਾ ਈ.ਸੀ.ਸੀ.ਈ ਅਧਿਆਪਕਾਂ ਦਾ ਕਾਡਰ ਬਣਾਉਣ ਲਈ ਮੌਜੂਦਾ ਆਂਗਣਵਾੜੀ ਵਰਕਰਾਂ ਦੀ ਸਿਖਲਾਈ ਦਾ ਪ੍ਰਸਤਾਵ ਕਰਕੇ ਇਸ ਨੀਤੀ ਦੇ ਟੀਚਿਆਂ ਨੂੰ ਸ਼ਾਮਲ ਕਰਦੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਪਾਠਕ੍ਰਮ ਸ਼ੁਰੂਆਤੀ ਬਚਪਨ ਦੀ ਸਿੱਖਿਆ, ਸਿਹਤ ਤੇ ਸਿਖਲਾਈ ਅਭਿਆਸ, ਮਾਵਾਂ ਦੀ ਦੇਖਭਾਲ, ਵਿਕਾਸ ਦੀ ਨਿਗਰਾਨੀ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਸਮੇਤ ਕਈ ਵਿਸ਼ਿਆਂ ਨੂੰ ਕਵਰ ਕਰਦਾ ਹੈ। 

ਸੀ.ਡੀ.ਪੀ.ਓ'ਜ਼ ਪ੍ਰੋਗਰਾਮ ਪ੍ਰਬੰਧਨ, ਨਿਗਰਾਨੀ ਵਿੱਚ ਵਾਧੂ ਸਿਖਲਾਈ ਪ੍ਰਾਪਤ ਕਰਨਗੇ, ਜਿਸ ਨਾਲ ਉਹ ਆਂਗਣਵਾੜੀ ਕੇਂਦਰਾਂ ਦੇ ਕੰਮ ਕਾਜ਼ ਦੀ ਕੁਸ਼ਲਤਾ ਨਾਲ ਨਿਗਰਾਨੀ ਕਰ ਸਕਣਗੇ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਸੁਪਰਵਾਈਜ਼ਰ, ਬਲਾਕ ਅਤੇ ਜ਼ਿਲ੍ਹਾ ਕੋ-ਆਰਡੀਨੇਟਰ ਅਤੇ ਸਲਾਹਕਾਰ ਹਾਜ਼ਰ ਸਨ।

 

Tags: Punjab Admin , Madhvi Kataria , Director of Social Security , Women and Child Development Department , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD