Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਨਹੀਂ ਛੱਡੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਹਾਊਸ ਦੀ ਮੀਟਿੰਗ ’ਚ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur , DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 07 Aug 2023

Last updated on: Aug 07, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਹ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀ ਹਾਊਸ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਾਊਸ  ਦੀ ਮੀਟਿੰਗ ਵਿਚ ਲੋਕ ਹਿੱਤ ਵਿਚ ਵੱਖ-ਵੱਖ ਮਤੇ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨਗਰ ਨਿਗਮ ਦੀ ਹੱਦ ਨਾਲ ਲੱਗਦੇ ਪਿੰਡ ਬਜਵਾੜਾ ਵਿਚ ਕਰੀਬ 32 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਦੇ ਕੰਮਾਂ ਵਿਚ ਇਸ ਪਿੰਡ ਦੇ ਸੀਵਰੇਜ ਦਾ ਪਾਣੀ ਸ਼ਹਿਰ ਦੇ ਬਾਹਰੀ ਇਲਾਕਿਆਂ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਵਿਚ ਪਾਇਆ ਜਾਵੇਗਾ, ਜਿਸ ਨੂੰ ਅੱਜ ਹਾਊਸ ਨੇ ਮਨਜ਼ੂਰੀ ਦੇ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜਲ ਸਪਲਾਈ ਤੇ ਸੀਵਰੇਜ ਵਿਭਾਗ ਨੇ ਨਗਰ ਨਿਗਮ ਨੂੰ 12 ਕਰੋੜ 46 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ ਹਨ। ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਸ਼ਹਿਰ ਵਾਸੀਆਂ ਨੂੰ 100 ਫੀਸਦੀ ਬੁਨਿਆਦੀ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ ਦੀਆਂ ਪੁਖਤਾ ਸੁਵਿਧਾਵਾਂ ਦੇਣ ਲਈ ਸਮੇਂ-ਸਮੇਂ ਸਿਰ ਨਗਰ ਨਿਗਮ ਵਲੋਂ ਹਾਊਸ ਦੀ ਮੀਟਿੰਗ ਦੌਰਾਨ ਮਤਾ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਹਨ। ਇਸੇ ਲੜੀ ਤਹਿਤ ਅੱਜ ਹਾਊਸ ਦੀ ਮੀਟਿੰਗ ਵਿਚ ਕਾਫ਼ੀ ਅਹਿਮ ਮਤੇ ਪਾਸ ਹੋਏ ਹਨ। 

ਮੀਟਿੰਗ ਵਿਚ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ। ਮੇਅਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਥੇ ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ, ਉਥੇ ਆਸ-ਪਾਸ ਦੇ ਪਿੰਡਾਂ ਨੂੰ ਪੁਖਤਾ ਸੀਵਰੇਜ ਸੁਵਿਧਾਵਾਂ ਦੇਣ ਲਈ ਪਿੰਡ ਬਜਵਾੜਾ ਤੇ ਕਿਲ੍ਹਾ ਬਰੂਨ ਦੇ ਸੀਵਰੇਜ ਦੇ ਪਾਣੀ ਨੂੰ ਹੁਸ਼ਿਆਰਪੁਰ ਦੇ ਨਾਲ ਜੋੜਦੇ ਹੋਏ ਟ੍ਰੀਟਮੈਂਟ ਪਲਾਂਟ ਵਿਚ ਪਾਣੀ ਪਾਉਣ ਦੀ ਮਨਜ਼ੂਰੀ ਅੱਜ ਹਾਊਸ ਦੀ ਮੀਟਿੰਗ ਵਿਚ ਦਿੱਤੀ ਗਈ। 

ਨਗਰ ਨਿਗਮ ਵਲੋਂ ਇਕ ਹੋਰ ਅਹਿਮ ਉਪਰਾਲਾ ਕਰਦੇ ਹੋਏ ਆਫ਼ਤ ਸਮੇਂ ਰਾਹਤ ਮੁਹੱਈਆ ਕਰਵਾਉਣ ਲਈ ਗੌਤਮ ਨਗਰ ਵਿਚ ਸਥਿਤ ਕਮਿਊਨਿਟੀ ਸੈਂਟਰ ਦੇ ਗਰਾਊਂਡ ਫਲੋਰ ਨੂੰ ਰੈਨੋਵੇਟ ਕਰਨ ਅਤੇ ਪਹਿਲੀ ਮੰਜ਼ਿਲ ਨੂੰ ਬਣਾਉਣ ਲਈ 1,27,94,810 ਰੁਪਏ ਦਾ ਤਖਮੀਨਾ ਪਾਸ ਕੀਤਾ ਗਿਆ। ਸ਼ਹੀਦ ਰਾਜਗੁਰੂ ਮਾਰਕੀਟ ਦੇ ਨਜ਼ਦੀਕ ਬੱਸ ਸਟੈਂਡ ਵਿਚ ਬਣਾਏ ਗਏ ਟੁਆਇਲਟ ਦੇ ਰੈਨੋਵੇਸ਼ਨ ਅਤੇ ਰੱਖ-ਰਖਾਅ ਕਰਨ ਦਾ ਤਖਮੀਨਾ 1.76 ਲੱਖ ਰੁਪਏ ਪਾਸ ਕੀਤੇ ਗਏ, ਜਿਸ ਨਾਲ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਆਮ ਜਨਤਾ ਨੂੰ ਕਾਫ਼ੀ ਸੁਵਿਧਾ ਹੋਵੇਗੀ।

ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸ਼ਹਿਰ ਅੰਦਰ ਵਾਟਰ ਸਪਲਾਈ ਤੇ ਸੀਵਰੇਜ ਦੀਆਂ ਲਾਈਨਾਂ ਵਿਛਾਉਣ ਲਈ ਮੁਹੱਲਾ ਸੁੰਦਰ ਨਗਰ, ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ, ਮੁਹੱਲਾ ਟਿੱਬਾ ਸਾਹਿਬ, ਨੇੜੇ ਬੱਬੂ ਹੋਟਲ ਵਾਲੀ ਗਲੀ ਲਈ 2.83 ਲੱਖ ਰੁਪਏ ਦਾ ਤਖਮੀਨਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਇਲਾਕਿਆਂ ਵਿਚ ਬਿਲਕੁਲ ਵੀ ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਨਹੀਂ ਪਈਆਂ ਹਨ, ਉਥੇ ਇਹ ਲਾਈਨਾਂ ਪਾਉਣ ਲਈ ਕੁੱਲ 11.42 ਕਰੋੜ ਰੁਪਏ ਦਾ ਤਖਮੀਨਾ ਪਾਸ ਕੀਤਾ ਗਿਆ।  

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD