Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏ ਡੀ ਸੀ ਅਮਿਤ ਬੈਂਬੀ ਵੱਲੋ ਪਰਾਲੀ ਪ੍ਰਬੰਧਨ ਮਸ਼ੀਨਰੀ ਦੇ ਨਿਰੀਖਣ ਲਈ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ

Punjab Admin, Amit Bambi, Deputy Commissioner Development, S.A.S Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Aug 2023

Last updated on: Aug 07, 2023, 00:00 IST

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲ 2023 ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪ੍ਰਸ਼ਾਸ਼ਨ ਵੱਲੋਂ  ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ  ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐੱਸ.ਏ.ਐੱਸ.ਨਗਰ ਵੱਲੋਂ ਸਬਸਿਡੀ ਤੇ ਦਿੱਤੀਆਂ ਗਈਆਂ ਮਸ਼ੀਨਾਂ ਦੇ ਨਿਰੀਖਣ ਲਈ ਪਿੰਡ ਰੰਗੀਆਂ, ਗਿੱਦੜ ਪੁਰ ਅਤੇ ਚੂਹੜ ਮਾਜਰਾ ਵਿਖੇ ਦੌਰਾ ਕੀਤਾ। 

ਇਨ੍ਹਾਂ ਪਿੰਡਾਂ ਵਿੱਚ ਕੀਤੇ ਗਏ ਦੌਰੇ ਦੌਰਾਨ ਉਨ੍ਹਾਂ ਨੇ ਸਬੰਧਤ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜਨ ਦੌਰਾਨ, ਜੇਕਰ ਲੋੜੀਂਦਾ ਹੋਵੇ ਤਾਂ ਮਸ਼ੀਨਾਂ ਦੀ ਮੁਰੰਮਤ, ਆਈਲਿੰਗ ਆਦਿ ਨੂੰ ਯਕੀਨੀ ਬਨਾਉਣ ਲਈ ਕਿਹਾ ਅਤੇ ਆਦੇਸ਼ ਦਿੱਤੇ ਕਿ  ਆਸ-ਪਾਸ ਦੇ ਪਿੰਡਾਂ ਵਿੱਚ ਲੋੜ ਵੰਦ ਕਿਸਾਨਾਂ ਨੂੰ ਵੀ  ਇਹ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ  ਤਾਂ ਜੋ ਵੱਧ ਤੋਂ ਵੱਧ ਪਰਾਲੀ ਦੀ ਸੰਭਾਲ ਕੀਤੀ ਜਾ ਸਕੇ। 

ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ 952 ਮਸ਼ੀਨਾਂ ਪਰਾਲੀ ਦੀ ਸਾਂਭ ਸੰਭਾਲ ਲਈ  ਵਿਅਕਤੀਗਤ ਕਿਸਾਨਾਂ/ਕਿਸਾਨ ਗਰੁੱਪਾਂ/ ਪੰਚਾਇਤਾਂ ਅਤੇ ਸਹਿਕਾਰੀ ਸਭਾਵਾ ਨੂੰ ਸਬਸਿਡੀ ਤੇ ਦਿੱਤੀਆਂ ਹਨ। ਸਾਲ 2023 ਦੌਰਾਨ ਇਨ੍ਹਾਂ ਮਸ਼ੀਨਾਂ ਦੀ ਸੰਪੂਰਨ ਵਰਤੋਂ ਨੂੰ ਯਕੀਨੀ ਬਨਾਉਣ ਲਈ ਜ਼ਿਲ੍ਹੇ ਵਿੱਚ ਉਪਲਬੱਧ ਮਸ਼ੀਨਰੀ ਦੀ ਉਪ ਮੰਡਲ ਮੈਜਿਸਟਰੇਟ, ਵਧੀਕ ਡਿਪਟੀ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਵੱਲੋਂ ਮਸ਼ੀਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। 

ਉਨ੍ਹਾਂ ਨੇ ਦੱਸਿਆ ਕਿ  ਇੰਨ ਸੀਟੂ ਸੀ.ਆਰ.ਐਮ. ਸਕੀਮ ਅਧੀਨ ਹੁਣ ਤੱਕ 411 ਮਸ਼ੀਨਾਂ ਦੀ ਖ੍ਰੀਦ ਲਈ ਅਰਜੀਆਂ ਪ੍ਰਾਪਤ ਹੋਈਆਂ ਹਨ ਜਿਨਾਂ ਵਿੱਚੋਂ 30 ਪਰਾਲੀ ਦੀਆ ਗੰਢਾਂ ਬਨਾਉਣ ਵਾਲੀਆਂ ਮਸ਼ੀਨਾਂ ਬੇਲਰ/ ਰੈਕ ਦੀ ਸਬਸਿਡੀ ਤੇ ਖ੍ਰੀਦ ਲਈ ਅਰਜੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ  ਦੱਸਿਆ ਕਿ ਮਸ਼ੀਨਰੀ ਦੀ ਸਬਸਿਡੀ ਤੇ ਖ੍ਰੀਦ ਲਈ  ਅਪਲਾਈ ਕਰਨ ਦੀ ਆਖਰੀ ਤਾਰੀਖ 15 ਅਗਸਤ,2023 ਹੈ, ਇਸ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਤੋਂ ਲਾਭ ਲੈਂਦੇ ਹੋਏ ਮਸੀਨਰੀ ਦੀ ਖ੍ਰੀਦ ਕਰਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਡਾ.ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਅਗਾਂਹਵਧੂ ਕਿਸਾਨ ਸ਼੍ਰੀ ਅਮਰਜੀਤ ਸਿੰਘ ਪਿੰਡ ਰੰਗੀਆਂ, ਸ਼੍ਰੀ ਗੁਰਪ੍ਰੀਤ ਸਿੰਘ ਪਿੰਡ ਚੂਹੜ ਮਾਜਰਾ ,ਅਤੇ  ਪਿੰਡ ਗਿੱਦੜ ਪੁਰ ਦੇ ਕਿਸਾਨ  ਬਾਬਾ ਜੋਰਾਵਰ ਸਿੰਘ ਐਗਰੀਕਲਚਰ ਸੋਸਾਇਟੀ ਦੇ ਮੈਂਬਰਾਂ ਨੇ ਭਾਗ ਲਿਆ।

 

Tags: Punjab Admin , Amit Bambi , Deputy Commissioner Development , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD