Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਅਸ਼ੋਕਾ ਸਕੂਲ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Aug 2023

Last updated on: Aug 08, 2023, 00:00 IST

ਭਾਸ਼ਾ ਵਿਭਾਗ ਵੱਲੋਂ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜੀਸਸ ਸੇਵੀਅਰਜ਼ ਸਕੂਲ, ਗੋਬਿੰਦਗੜ੍ਹ ਪਬਲਿਕ ਸਕੂਲ, ਗਰੀਨ ਫੀਲਡਜ਼ ਸਕੂਲ ਸਰਹਿੰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ, ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ, ਸਰਕਾਰੀ ਮਿਡਲ ਸਕੂਲ ਆਦਮਪੁਰ,ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀ. ਸੈ.ਸਕੂਲ, ਅਸ਼ੋਕਾ ਪਬਲਿਕ ਸਕੂਲ ਸਰਹਿੰਦ, ਸਰਕਾਰੀ ਸੀ.ਸੈ.ਸਕੂਲ ਮੂਲੇਪੁਰ, ਅਸ਼ੋਕਾ ਸੀ. ਸੈ. ਸਕੂਲ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਕਰਵਾਏ ਕਵਿਤਾ ਗਾਇਨ ਮੁਕਾਬਲੇ ਵਿੱਚ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪ੍ਰਿਅੰਕਾ ਰਾਣੀ ਪਹਿਲੇ, ਅਸ਼ੋਕਾ ਪਬਲਿਕ ਸਕੂਲ ਦਾ ਤਰਨਜੋਤ ਸਿੰਘ ਦੂਜੇ ਅਤੇ ਗੋਬਿੰਦਗੜ੍ਹ ਪਬਲਿਕ ਸਕੂਲ ਦੀ ਵਿਦਿਆਰਥਣ ਰਸ਼ਨਪ੍ਰੀਤ ਕੌਰ ਤੀਜੇ ਸਥਾਨ ਤੇ ਰਹੀ।  ਲੇਖ ਸਿਰਜਣ ਮੁਕਾਬਲੇ ਵਿੱਚ ਪਹਿਲਾ ਇਨਾਮ ਰਜਮੀਤ ਕੌਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਸੀ ਪਠਾਣਾ ਦੂਜਾ ਇਨਾਮ ਸੋਨੀ ਸਰਕਾਰੀ ਕੰ.ਸੀ.ਸੈ.ਸਕੂਲ ਮੰਡੀ ਗੋਬਿੰਦਗੜ੍ਹ ਅਤੇ ਤੀਜਾ ਇਨਾਮ ਹਰਸ਼ਪ੍ਰੀਤ ਕੌਰ ਸਰਕਾਰੀ ਸੀ. ਸੈ.ਸਕੂਲ ਕੋਟਲਾ ਬਜਵਾੜਾ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ।

ਕਵਿਤਾ ਸਿਰਜਣ ਮੁਕਾਬਲੇ ਵਿੱਚ  ਪਹਿਲਾ ਇਨਾਮ ਹਰਸਿਮਰਤ ਕੌਰ ਸਰਕਾਰੀ ਸੀ.ਸੈ.ਸਕੂਲ ਮੂਲੇਪੁਰ,  ਦੂਜਾ ਇਨਾਮ ਸੈਫਰਨਜੋਤ ਜੀਸਸ ਸੇਵੀਅਰ ਸਕੂਲ ਸਰਹਿੰਦ ਅਤੇ ਤੀਜਾ ਇਨਾਮ ਖੁਸ਼ੀ ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ ਦੇ  ਵਿਦਿਆਰਥੀਆਂ ਨੇ ਹਾਸਿਲ ਕੀਤਾ।  ਕਹਾਣੀ ਸਿਰਜਣ ਮੁਕਾਬਲੇ ਵਿੱਚ ਪਹਿਲਾ ਇਨਾਮ ਅਰਸ਼ਦੀਪ ਕੌਰ ਸਰਕਾਰੀ ਸੀ. ਸੈ ਸਕੂਲ ਕੋਟਲਾ ਬਜਵਾੜਾ, ਦੂਜਾ ਇਨਾਮ ਗੁਰਨਾਜ਼ ਕੌਰ ਸਰਕਾਰੀ ਮਿਡਲ ਸਮਾਰਟ ਸਕੂਲ ਆਦਮਪੁਰ ਅਤੇ ਤੀਜਾ ਇਨਾਮ ਸਿਮਰਨਦੀਪ ਕੌਰ ਸਰਕਾਰੀ ਸੀ.ਸੈ.ਸਕੂਲ ਮੂਲੇਪੁਰ ਨੇ ਪ੍ਰਾਪਤ ਕੀਤਾ।

ਇਸ ਮੌਕੇ ਉੱਘੇ ਨਾਟਕਕਾਰ ਕੁਲਦੀਪ ਸਿੰਘ ਦੀਪ ਨੇ ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਇਸ ਮੁਕਾਬਲੇ ਦੀ ਜੱਜਮੈਂਟ ਸ੍ਰੀ ਅਸ਼ੋਕ ਕੁਮਾਰ ਸੰਗੀਤ ਲੈਕਚਰਾਰ ਅਤੇ ਸਰਦਾਰ ਤੇਜਪਾਲ ਸਿੰਘ ਪੰਜਾਬੀ ਲੈਕਚਰਾਰ ਸਰਕਾਰੀ ਕੰਨਿਆ ਸੀ. ਸੈ ਸਮਾਰਟ ਸਕੂਲ ਮੰਡੀ ਗੋਬਿੰਦਗੜ੍ਹ ਵੱਲੋ ਕੀਤੀ ਗਈ। ਮੁਕਾਬਲੇ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸਰਦਾਰ ਜਗਜੀਤ ਸਿੰਘ ਜੀ ਨੇ ਆਏ ਅਧਿਆਪਕਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਮਹਿਕਮੇ ਦੀਆਂ ਗਤੀ ਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD