Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੰਬਾਇਨ ਮਾਲਕਾਂ ਨਾਲ ਕੀਤੀ ਮੀਟਿੰਗ

Agriculture, Dr. Karanjit Singh Gill, Chief Agriculture Officer Faridkot, Faridkot

Web Admin

Web Admin

5 Dariya News

ਫਰੀਦਕੋਟ , 08 Aug 2023

Last updated on: Aug 08, 2023, 00:00 IST

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਐਸ.ਡੀ.ਐਮ. ਜੈਤੋ ਸ੍ਰੀ ਨਿਰਮਲ ਉਸਪੇਚਨ ਅਤੇ ਮੈਡਮ ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ ਜਰਨਲ ਫਰੀਦਕੋਟ ਦੀ ਪ੍ਰਧਾਨਗੀ ਹੇਠ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਕਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਸ਼ੁਰੂਆਤ ਵਿੱਚ ਡਾ. ਗਿੱਲ ਵੱਲੋਂ ਜਿਲ੍ਹੇ ਦੇ ਸਮੂਹ ਕੰਬਾਇਨ ਮਾਲਕਾਂ ਨੂੰ ਸੁਪਰ ਐਸ.ਐਮ.ਐਸ. ਲਗਾਉਣ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਪਰਾਲੀ ਨੂੰ ਜਮੀਨ ਵਿੱਚ ਸਾਂਭਣ ਲਈ ਸਭ ਤੋਂ ਪਹਿਲਾਂ ਸੁਪਰ ਐਸ.ਐਮ.ਐਸ. ਲਗਾ ਕੇ ਹੀ ਕਬਾਇਨਾਂ ਨਾਲ ਝੋਨੇ ਬਾਸਮਤੀ ਦੀ ਵਾਢੀ ਕੀਤੀ ਜਾਵੇ, ਤਾਂ ਜੋ ਕਣਕ ਦੀ ਹੈਪੀ ਸੀਡਰ/ਸੁਪਰ ਸੀਡਰ/ ਸਮਾਰਟ ਸੀਡਰ ਨਾਲ ਸਹੀ ਢੰਗ ਨਾਲ ਬਿਜਾਈ ਕੀਤੀ ਜਾ ਸਕੇ।

ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਵੱਲੋਂ ਸਮੂਹ ਕੰਬਾਇਨ ਮਾਲਕਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਕਬਾਇਨਾਂ ਨਾਲ ਝੋਨੇ ਬਾਸਮਤੀ ਦੀ ਵਾਢੀ ਕਰਨ ਸਮੇਂ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਣਕਾਰੀ ਦਿੱਤੀ। ਇੰਜ. ਅਕਸ਼ਿਤ ਜੈਨ ਵੱਲੋਂ ਕਬਾਇਨ ਮਾਲਕਾਂ ਨੂੰ ਦੱਸਿਆ ਗਿਆ ਕਿ ਸੁਪਰ ਐਸ.ਐਮ.ਐਸ. ਨੂੰ ਸਬਸਿਡੀ ਤੇ ਲਗਵਾਉਣ ਲਈ ਪੋਰਟਲ ਤੇ ਅਪਲਾਈ ਕਰਨ ਦਾ ਸਮਾਂ 15 ਅਗਸਤ ਤੱਕ ਦਾ ਹੈ, ਸੋ ਜੇਕਰ ਕਿਸੇ ਵੀ ਵਿਅਕਤੀ ਨੇ ਇਸ ਸਹੂਲਤ ਦਾ ਲਾਭ ਲੈਣਾ ਹੈ ਤਾਂ ਮਿੱਥੇ ਸਮੇਂ ਤਕ agrimachinerypb.com  ਤੇ ਅਪਲਾਈ ਕਰ ਸਕਦੇ ਹਨ। 

ਇਸ ਤੋਂ ਇਲਾਵਾ ਮੀਟਿੰਗ ਵਿੱਚ ਕੰਬਾਇਨ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਅੰਤ ਵਿੱਚ ਸ੍ਰੀ ਨਿਰਮਲ ਓਸੇਪਚਨ ਅਤੇ ਮਿਸ ਤੁਸ਼ਿਤਾ ਗੁਲਾਟੀ ਵੱਲੋਂ ਸਮੂਹ ਕੰਬਾਇਨ ਮਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਕਿਹਾ ਗਿਆ ਅਤੇ ਹਰੇਕ ਕੰਬਾਇਨ ਮਗਰ ਸੁਪਰ ਐਸ.ਐਮ.ਐਸ. ਲਗਾਉਣ ਸਬੰਧੀ ਹਦਾਇਤ ਕੀਤੀ ਗਈ।

ਇਸ ਮੀਟਿੰਗ ਵਿੱਚ ਡਾ. ਰਮਨਦੀਪ ਸਿੰਘ, ਡਾ. ਲਖਵੀਰ ਸਿੰਘ, ਡਾ. ਅਸ਼ਵਨੀ ਕੁਮਾਰ (ਸਾਰੇ ਖੇਤੀਬਾੜੀ ਵਿਕਾਸ ਅਫਸਰ ਫਰੀਦਕੋਟ) ਅਤੇ ਵੱਡੀ ਗਿਣਤੀ ਵਿਚ ਜਿਲੇ ਦੇ ਕਬਾਇਨ ਮਾਲਕ ਹਾਜ਼ਰ ਸਨ।

 

Tags: Agriculture , Dr. Karanjit Singh Gill , Chief Agriculture Officer Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD