Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀ ਵੰਡ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਖੁਦ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Judiciary, Atul Kasana, District & Sessions Judge cum Chairman,  District Legal Services Authority Moga, Moga

Web Admin

Web Admin

5 Dariya News

ਮੋਗਾ , 08 Aug 2023

Last updated on: Aug 08, 2023, 00:00 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਅਤੁਲ ਕਸਾਨਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਜੁਡੀਸ਼ੀਅਲ ਅਫ਼ਸਰਾਂ ਦੀ ਸਹਾਇਤਾ ਨਾਲ ਇਕੱਠੇ ਕੀਤੇ ਗਏ ਫੰਡ/ਰਾਹਤ ਸਮੱਗਰੀ ਨਾਲ ਭਰੇ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸ੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਅਤੇ ਸ੍ਰੀ ਅਮਰੀਸ਼ ਕੁਮਾਰ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ  ਤਹਿਸੀਲ ਧਰਮਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲੀ ਬੱਚਿਆਂ ਵਿੱਚ ਖੁਦ ਪਹੁੰਚ ਕੇ ਸਟੇਸ਼ਨਰੀ ਅਤੇ ਹੋਰ ਰਾਹਤ ਸਮੱਗਰੀ ਦੀ ਵੰਡ ਕੀਤੀ। 

ਉਨ੍ਹਾਂ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਰਾਊਵਾਲ, ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਸਕੂਲ ਬੈਗ, ਕਾਪੀਆਂ, ਪੈੱਨ, ਪੈਨਸਿਲਾਂ, ਜੁਮੈਂਟਰੀ ਬਾਕਸ ਅਤੇ ਹੋਰ ਸਟੇਸ਼ਨਰੀ ਆਦਿ ਦੀ ਵੰਡ  ਕੀਤੀ ਗਈ। ਇਸ ਮੌਕੇ ਸ੍ਰੀ ਅਤੁਲ ਕਸਾਨਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਦੀ ਸਹਾਇਤਾ ਲਈ ਇਸ ਤਰ੍ਹਾਂ ਦੇ ਉਪਰਾਲੇ ਸਮੇਂ-ਸਮੇਂ ਸਿਰ ਕੀਤੇ ਜਾ ਰਹੇ ਹਨ। ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀ ਸਕੀਮ 'ਲੀਗਲ ਸਰਵਿਸਜ਼ ਟੂ ਡਿਜਾਸਟਰ ਵਿਕਟਮਜ ਥਾਉ ਲੀਗਲ ਸਰਵਿਸਜ਼' ਅਥਾਰਟੀ ਤਹਿਤ ਵੱਖ-ਵੱਖ ਸਮੇਂ ਤੇ ਹੜ੍ਹ ਪੀੜ੍ਹਤਾਂ ਦਾ ਜਾਇਜਾ ਲੈਣ ਲਈ ਸ੍ਰੀ ਅਮਰੀਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਖੁਦ ਪੇਂਡੂ ਖੇਤਰਾਂ ਵਿੱਚ ਦੌਰੇ ਕੀਤੇ ਗਏ ਅਤੇ ਆਪਣੇ ਦਫ਼ਤਰ ਦੇ ਪੈਨਲ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਦੀਆਂ ਟੀਮਾਂ ਬਣਾ ਕੇ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਭੇਜੀਆਂ ਗਈਆਂ ਅਤੇ ਹੜ੍ਹ ਪੀੜ੍ਹਤਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਢੁਕਵੇਂ ਹੱਲ ਵੀ ਕੀਤੇ ਗਏ। 

ਇਸ ਤੋਂ ਇਲਾਵਾ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਫ਼ਤਰ ਦਾ ਲੈਂਡਲਾਈਨ ਨੰਬਰ 01636-235864 ਨੂੰ ਹੈਲਪਲਾਈਨ ਨੰਬਰ ਤੇ ਤੌਰ ਤੇ ਲੋਕਾਂ ਨੂੰ ਦੱਸਣ ਲਈ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕੋਈ ਵੀ ਹੜ੍ਹ ਪੀੜ੍ਹਤ ਵਿਅਕਤੀ ਇਸ ਟੈਲੀਫੋਨ ਰਾਹੀਂ ਆਪਣੀ ਮੁਸ਼ਕਿਲ, ਕਾਨੂੰਨੀ ਸਲਾਹ ਜਾਂ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਤੇ ਐਸ.ਡੀ.ਐਮ. ਧਰਮਕੋਟ ਚਾਰੂ ਮਿਤਾ, ਡਿਪਟੀ ਡੀ.ਈ.ਓ. ਸ੍ਰੀ ਗੁਰਦਿਆਲ ਸਿੰਘ, ਸ੍ਰੀ ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਧਰਮਕੋਟ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

 

Tags: Judiciary , Atul Kasana , District & Sessions Judge cum Chairman , District Legal Services Authority Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD