Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੰਬੀਹਾ ਗੈਂਗ ਦੇ ਦੋ ਸ਼ੂਟਰ ਮੋਗਾ ਪੁਲਿਸ ਵੱਲੋਂ 2 ਪਿਸਤੌਲ, 8 ਰੌਂਦ ਜਿੰਦਾ, 200 ਨਸ਼ੀਲੀਆ ਗੋਲੀਆ ਸਮੇਤ ਕਾਬੂ

ਮਾਨਯੋਗ ਅਦਾਲਤ ਵਿੱਚੋਂ ਰਿਮਾਂਡ ਹਾਸਿਲ ਕਰਕੇ ਦੋਸ਼ੀਆਂ ਤੋਂ ਹੋਰ ਪੁਛਗਿੱਛ ਕੀਤੀ ਜਾਵੇਗੀ-ਸੀਨੀਅਰ ਕਪਤਾਨ ਪੁਲਿਸ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 08 Aug 2023

Last updated on: Aug 08, 2023, 00:00 IST

ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਖਤ ਕਾਰਵਾਈਆਂ ਕੀਤੀਆ ਜਾ ਰਹੀਆ ਹਨ ਅਤੇ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।

ਮਿਤੀ 7 ਅਗਸਤ, 2023 ਨੂੰ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾਂ ਵਾਸੀ ਗਲੀ ਨੰ:4, ਸੂਰਜ ਨਗਰ, ਮੋਗਾ ਨੇ ਥਾਣਾ ਸਿਟੀ ਮੋਗਾ ਵਿਖੇ ਆਪਣਾ ਬਿਆਨ ਲਿਖਵਾਇਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦਫ਼ਤਰ ਵਿੱਚ ਬੈਠਾ ਕੰਮਕਾਰ ਦੇਖ ਰਿਹਾ ਸੀ ਤਾਂ ਇਕ ਮੋਟਰਸਾਈਕਲ ਉੱਪਰ ਦੋ ਨਾਮਲੂਮ ਵਿਅਕਤੀ ਸਵਾਰ ਹੋ ਕੇ ਆਏ। 

ਜਿਹਨਾ ਵਿੱਚੋਂ ਇਕ ਵਿਅਕਤੀ ਮੋਟਰਸਾਈਕਲ ਉੱਪਰ ਬੈਠਾ ਰਿਹਾ ਅਤੇ ਦੂਜੇ ਵਿਅਕਤੀ ਨੇ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਦਫ਼ਤਰ ਦੇ ਮੈਂਬਰਾਂ ਅਤੇ ਲੜਕੀਆਂ ਉਪਰ ਤਾਣ ਲਿਆ ਅਤੇ ਫਾਇਰ ਕਰਨ ਲਈ ਦੋ ਵਾਰ ਟ੍ਰੀਗਰ ਦਬਾਇਆ, ਪਰ ਪਿਸਟਲ ਕਿਸੇ ਕਾਰਨ ਕਰਕੇ ਨਹੀ ਚੱਲਿਆ। ਵਨੀਤ ਕੁਮਾਰ ਵੱਲੋਂ ਰੌਲਾ ਪਾਉਣ ਤੇ ਦੋਨੋਂ ਦੋਸ਼ੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ।ਜਿਸ ਘਟਨਾ ਸਬੰਧੀ ਦੋ ਨਾ ਮਲੂਮ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਧੀਨ ਮੁਕੱਦਮਾ ਥਾਣਾ ਸਿਟੀ ਮੋਗਾ ਦਰਜ ਕੀਤਾ ਗਿਆ।  

ਐਸ.ਪੀ ਇੰਨਵੈਸਟੀਗੇਸ਼ਨ ਸ੍ਰੀ ਅਜੇਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ-ਕਪਤਾਨ ਪੁਲਿਸ ਸਬ-ਡਿਵੀਜ਼ਨ ਧਰਮਕੋਟ ਸ੍ਰੀ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਅਤੇ ਉਪ ਕਪਤਾਨ ਸਿਟੀ ਮੋਗਾ ਸ਼੍ਰੀ ਸੁਖਵਿੰਦਰ ਸਿੰਘ ਬਰਾੜ, ਐਸ.ਆਈ ਦਲਜੀਤ ਸਿੰਘ ਮੁਖ ਅਫਸਰ ਥਾਣਾ ਸਿਟੀ ਮੋਗਾ ਅਤੇ ਇੰਸਪੈਕਟਰ ਕਿੱਕਰ ਸਿੰਘ ਇੰਚਾਰਜ ਸੀ.ਆਈ.ਏ ਮੋਗਾ ਦੀਆਂ ਟੀਮਾਂ ਬਣਾਕੇ ਦੋਸ਼ੀਆਂ ਦੀ ਭਾਲ ਸ਼ੂਰੂ ਕੀਤੀ ਗਈ, ਜਿਸ ਦੌਰਾਨ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫ਼ਸਰ ਥਾਣਾ ਧਰਮਕੋਟ ਸਮੇਤ ਸਾਥੀ ਕਰਮਚਾਰੀਆਂ ਦੇ ਹਾਈਵੇ ਮੋਗਾ-ਜਲੰਧਰ ਰੋਡ ਪਰ ਬਣੇ ਲੈਂਡਲਾਰਡ ਮੈਰਿਜ ਪੈਲੇਸ ਕੋਲ ਨਾਕਾਬੰਦੀ ਕੀਤੀ ਗਈ ਅਤੇ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਮੋਗਾ ਸਾਇਡ ਵੱਲੋ ਦੋ ਨੌਜਵਾਨ ਭੱਜਦੇ ਆਉਂਦੇ ਦਿਖਾਈ ਦਿੱਤੇ ਜਿੰਨਾ ਦੇ ਮਗਰ ਕਾਫੀ ਲੋਕ ਲੱਗੇ ਹੋਏ ਸੀ ਜਿੰਨਾ ਨੂੰ ਮੁੱਖ ਅਫ਼ਸਰ ਥਾਣਾ ਧਰਮਕੋਟ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿੰਨਾ ਨੇ ਆਪਣਾ ਨਾਮ ਅੰਕਿਤ ਕਾਦੀਆਂ ਪੁੱਤਰ ਬਾਬੂ ਰਾਮ ਪਿੰਡ ਬਸੈਰਾ ਜ਼ਿਲ੍ਹਾ ਮੁੱਜਫਰ ਨਗਰ ਸਟੇਟ ਉੱਤਰ-ਪ੍ਰਦੇਸ਼ ਅਤੇ ਸੰਤੋਸ਼ ਉਰਫ ਸਾਇਕੋ ਪੁੱਤਰ ਮਨੋਜ ਵਾਸੀ ਪਟਨਾ ਸਹਿਬ ਬਿਹਾਰ ਹਾਲ ਵਾਸੀ ਵਾਰਡ ਨੰਬਰ 11 ਕੀਰਤੀ ਨਗਰ ਨਵੀ ਦਿੱਲੀ ਦੱਸਿਆ ਜਿੰਨਾ ਦੀ ਤਲਾਸ਼ੀ ਦੌਰਾਨ 200 ਨਸ਼ੀਲੀਆ ਗੋਲੀਆਂ ਅਤੇ 2 ਪਿਸਟਲ ਦੇਸੀ 32 ਬੋਰ ਸਮੇਤ 08 ਰੌਂਦ ਜਿੰਦਾ 32 ਬੋਰ ਅਤੇ ਇੱਕ ਮੋਟਰ ਸਾਈਕਲ ਮਾਰਕਾ ਹੌਡਾ ਪੈਸ਼ਨ ਪਰੋ ਨੰਬਰੀ ਯੂ.ਪੀ.-14-ਡੀ.ਡੀ. 3521 ਬ੍ਰਾਮਦ ਕੀਤਾ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ਼ ਮੁਕੱਦਮਾ ਅਸਲਾ ਐਕਟ ਥਾਣਾ ਧਰਮਕੋਟ ਵਿਖੇ ਦਰਜ ਕੀਤਾ ਗਿਆ । 

ਇਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਸਵੇਰੇ ਵਨੀਤ ਕੁਮਾਰ ਸ਼ਰਮਾ ਪੁੱਤਰ ਜਵਾਹਰ ਲਾਲ ਸ਼ਰਮਾ ਵਾਸੀ ਗਲੀ ਨੰ:4 ਸੂਰਜ ਨਗਰ ਮੋਗਾ ਦੇ ਦਫ਼ਤਰ ਵਿਖੇ ਜੋ ਫਾਈਰਿੰਗ ਕਰਨ ਗਏ ਸਨ ਪ੍ਰੰਤੂ ਪਿਸਟਲ ਨਾ ਚੱਲਣ ਕਰਕੇ ਕੋਸ਼ਿਸ਼ ਨਾਕਾਮ ਹੋ ਗਈ। ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਮਾਣਯੋਗ ਅਦਾਲਤ ਵਿਚ ਇਨ੍ਹਾਂ ਦੋਸ਼ੀਆਂ ਨੂੰ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬ੍ਰਾਮਦ ਹੋਏ ਅਸਲੇ ਅਤੇ ਕਿਹੜੀ-ਕਿਹੜੀ ਵਾਰਦਾਤ ਨੂੰ ਇਨ੍ਹਾਂ ਅੰਜਾਮ ਦੇਣਾ ਸੀ ਸਬੰਧੀ ਪੁਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD