Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਔਰਤਾਂ ਦਾ ਸਨਮਾਨ, ਅਹਿਸਾਨ ਨਹੀਂ ਬਲਿਕ ਸਮਾਜ ਦਾ ਮੁਢਲਾ ਫਰਜ਼ - ਸੈਸ਼ਨ ਜੱਜ

ਮਾਨਵਤਾ ਫਾਊਡੇਸ਼ਨ ਦੇ ਸਹਿਯੋਗ ਨਾਲ ਜ਼ਰੂਰਤਮੰਦਾ ਨੂੰ ਸਿਲਾਈ ਮਸ਼ੀਨਾਂ ਵੰਡੀਆਂ, ਮੈਡੀਕਲ ਕੈਂਪ ਦਾ ਆਯੋਜਨ

Judiciary, Raj Kumar Garg, District and Sessions Judge, District Legal Services Authority Sri Mukatsar Sahib, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Aug 2023

Last updated on: Aug 08, 2023, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਵਿਸ਼ੇਸ ਕਾਨੂੰਨੀ ਜਾਗਰੁਕਤਾ ਅਤੇ ਲਾਭਪਾਤਰੀ ਯੋਜਨਾਵਾਂ ਦੀ ਜਾਣਕਾਰੀ  ਦੇ ਉਪਰਾਲੇ  ਰਾਂਹੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਰਹੂੜਿਆਂਵਾਲੀ ਵਿਖੇ ਮਾਨਵਤਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਔਰਤਾਂ ਲਈ ਵਿਸ਼ੇਸ ਜਾਗਰੁਕਤਾ ਅਤੇ ਮੈਡੀਕਲ ਕੈਂਪ  ਦਾ ਆਯਜ਼ੋਨ ਕੀਤਾ ਗਿਆ।

ਇਸ ਮੌਕੇ ਫਾਊੱਡੇਸ਼ਨ ਵੱਲੋਂ ਚਲਾਏ ਜਾ ਰਹੇ ਸਲਾਈ ਕਢਾਈ ਸੈਂਟਰ ਦੀਆਂ 25 ਵਿਦਿਆਰਥਣਾਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ, ਰਿਤੂ ਗਰਗ, ਹਰਪ੍ਰੀਤ ਕੌਰ ਸਿਵਲ ਜੱਜ ਸੀਨੀਅਰ ਡਵੀਜਨ, ਡਾ. ਨਰੇਸ਼ ਪਰੂਥੀ  ਵੱਲੋਂ ਸਿਲਾਈ ਮਸ਼ੀਨਾਂ ਅਤੇ ਕੋਰਸ ਸਰਟੀਫਿਕੇਟ ਵੰਡੇ ਗਏ। ਮਾਨਵਤਾ ਫਾਉੂਡੇਸ਼ਨ ਦੇ ਪ੍ਰਧਾਨ ਡਾ ਨਰੇਸ਼ ਪਰੂਥੀ ਅਤੇ ਉਹਨਾਂ ਦੀ ਟੀਮ ਵੱਲੋਂ ਸੋਸਵਾ ਚੰਡੀਗੜ੍ਹ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਬਣਾਏ ਕੱਪੜਿਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਗਰਗ ਨੇ ਕਿਹਾ ਕਿ ਔਰਤਾਂ ਦਾ ਨਿਰਾਦਰ ਕਰਨ ਵਾਲਾ ਸਮਾਜ ਕਦੇ ਵੀ ਤਰੱਕੀ ਨਹੀ ਕਰ ਸਕਦਾ, ਔਰਤਾਂ ਦਾ ਸਨਮਾਨ ਕਰਨਾ ਉਹਨਾਂ ਤੇ ਅਹਿਸਾਨ ਨਹੀ ਬਲਿਕ ਸਮਾਜ ਦਾ ਮੁਢਲਾ ਫਰਜ਼  ਹੈ, ਅੱਜ ਔਰਤਾਂ ਹਰ ਖੇਤਰ ਆਪਣੀ ਹੋਂਦ ਦਰਜ ਕਰਵਾ ਰਹੀਆਂ ਹਨ, ਜੋ ਕਿਸੇ ਕਾਰਨ ਪਿੱਛੇ ਹਨ ਤਾਂ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਉਹਨਾਂ ਨੂੰ ਸਮਾਜ ਦੀ ਮੁਢਲੀ ਕਤਾਰ ਵਿੱਚ ਸ਼ਾਮਿਲ ਹੋਣ ਵਿੱਚ ਮਦਦ ਕਰੀਏ, ਉਹਨਾਂ ਮਾਨਵਤਾ ਫਾਊਡੇਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਿਲਾਈ ਕੋਰਸ ਕਰ ਚੁੱਕੀਆਂ ਲੜਕੀਆਂ ਨੂੰ ਵਧਾਈ ਦਿੱਤੀ ਅਤੇ ਹਾਜ਼ਰ ਅੋਰਤਾਂ ਨੂੰ ਅਪੀਲ ਕੀਤੀ ਕਿ ੳਹ ਆਪ ਅਤੇ ਆਪਣੇ ਬੱਚਿਆਂ ਵਿੱਚ ਹੱਥੀ ਹੁਨਰ ਪੈਦਾ ਕਰਨ ਤਾਂ ਜ਼ੋ ਉਹ ਆਪਣੀ ਜੀਵਨ ਨੂੰ ਆਪਣੇ ਦਮ ਤੇ ਚੰਗੇ ਤਰੀਕੇ ਨਾਲ ਗੁਜਾਰ ਸਕਣ ਦੇ ਕਾਬਲ ਹੋਣ।

 ਇਸ ਮੌਕੇ ਵਿਸ਼ੇਸ ਤੌਰ ’ਤੇ ਔਰਤਾਂ ਲਈ ਆਯੋਜਿਤ ਕੀਤੇ ਮੈਡੀਕਲ ਕੈਂਪ ਦਾ ਉਦਘਾਟਨ ਰਿਤੂ ਗਰਗ ਧਰਮਪਤਨੀ ਰਾਜ ਕੁਮਾਰ ਗਰਗ ਵੱਲੋਂ ਕੀਤਾ ਗਿਆ, ਇਸ ਮੋਕੇ ਉਹਨਾਂ ਔਰਤਾਂ ਨੂੰ ਆਪਣੀ ਸਿਹਤ ਸੰਭਾਲ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਔਰਤ ਪਰਿਵਾਰ ਦਾ ਧੁਰਾ ਹੈ ਤੰਦਰੁਸਤ ਔਰਤ ਬੇਹਤਰ ਢੰਗ ਨਾਲ ਆਪਣੇ ਪਰਿਵਾਰ ਨੂੰ ਸੰਭਾਲ ਸਕਦੀ ਹੈ।

ਹਰਪ੍ਰੀਤ ਕੌਰ ਸਿਵਲ ਜੱਜ ਵੱਲੋਂ ਹਾਜਰੀਨ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਮੁਆਵਜਾ ਸਕੀਮਾਂ ਅਤੇ ਨਾਲਸਾ ਦੀਆਂ ਹੋਰ ਲਾਭਪਾਤਰੀ  ਯੋਜਨਾਵਾਂ ਤੋਂ ਜਾਣੂੰ ਕਰਵਾਉਣ ਦੇ ਨਾਲ ‘ਕੁਇਟ ਇੰਡੀਆ ਮੂਵਮੈਂਟ’ ਦਿਵਸ ਦੇ ਸਮਾਗਮਾਂ ਦੀ  ਸ਼ੁਰੂਆਤ  ਕੀਤੀ ,ਜਿਸ ਤਹਿਤ ਸਕੂਲ ਮੁਖੀ ਹਰਮੀਤ ਸਿੰਘ ਵੱਲੋਂ ਮੂਵਮੈਂਟ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਸੈਸ਼ਨ ਜੱਜ, ਰਿਤੂ ਗਰਗ ਅਤੇ ਹਰਪ੍ਰੀਤ ਕੌਰ ਵੱਲੋਂ ਸਕੂਲ ਵਿੱਚ ਪੌਦੇ ਲਗਾ ਕੇ  ਸਕੂਲ ਵੱਲੋਂ ਮਨਾਏ ਜਾ ਰਹੇ ਤੀਆਂ ਦੇ ਤਿਉਹਾਰ  ਦੀ ਰਸਮੀ ਸ਼ੁਰੂਆਤ ਵੀ ਕੀਤੀ ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੇ ਅਧਾਰਿਤ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਛਾਬੜਾ, ਉੱਪ ਜਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ, ਸਮਾਜ ਸੇਵੀ ਜੱਸਲ ਸਿੰਘ ਰਹੂੜਿਆਂਵਾਲੀ, ਐਸ.ਐਮ.ਓ. ਕੁਲਤਾਰ ਸਿੰਘ ਨੇ ਵੀ ਵੱਖ-ਵੱਖ ਨੁਕਤਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਮੋਹਤਬਰ, ਡਾਕਟਰ, ਸਿਹਤ ਵਿਭਾਗ ਦੀਆਂ ਟੀਮਾਂ, ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Judiciary , Raj Kumar Garg , District and Sessions Judge , District Legal Services Authority Sri Mukatsar Sahib , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD