Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ ਵਿਚ 275 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ

Education, Gurmail Singh, District Employment Officer, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Aug 2023

Last updated on: Aug 08, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ ਵਿਖੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।  ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿਚ ਦੋਵੇਂ ਸਬੰਧਤ ਸਕੂਲਾਂ ਦੇ ਸਮੂਹ ਸਟਾਫ਼ ਤੋਂ ਇਲਾਵਾ 275 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਦੌਰਾਨ ਕਰੀਅਰ ਕਾਊਂਸਲਰ ਅਦਿੱਤਿਆ ਰਾਣਾ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਬਿਊਰੋ ਦੀ ਮਹੱਤਤਾ ਅਤੇ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਕਰੀਅਰ ਕਾਊਂਸਲਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਆਈ. ਟੀ. ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸ, ਪਲੇਸਮੈਂਟ ਸੈੱਲ ਵੱਲੋਂ ਕੀਤੇ ਜਾ ਰਹੇ ਜੌਬ ਪਲੇਸਮੈਂਟ ਦੇ ਯਤਨਾਂ, ਰੋਜ਼ਗਾਰ ਬਿਊਰੋ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਮੁਫਤ ਇੰਟਰਨੈੱਟ ਸੇਵਾਵਾਂ, ਸਵੈ-ਰੁਜ਼ਗਾਰ ਸਕੀਮਾਂ, ਪੰਜਾਬ ਸਰਕਾਰ ਦੀਆਂ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆ, ਥੋੜ੍ਹੇ ਸਮੇਂ ਦੇ ਤਕਨੀਕੀ ਕੋਰਸਾਂ ਅਤੇ ਨੈਸ਼ਨਲ ਕਰੀਅਰ ਸਰਵਿਸਿਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੀ ਮੋਬਾਈਲ ਐਪ ‘ਡੀਬੀਬੀਈ ਆਨਲਾਈਨ’ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਯੋਜਨਾ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਫੂਡ ਕਰਾਫਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਹੁਨਰ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਪੂਰੇ ਭਾਰਤ ਦੀਆਂ 13 ਫੂਡ ਕਰਾਫਟ ਸੰਸਥਾਵਾਂ ਵਿੱਚੋਂ ਇੱਕ ਹੈ। 

ਇਸ ਵਿੱਚ ਵੱਖ-ਵੱਖ ਤਰ੍ਹਾਂ ਦੇ ਡਿਪਲੋਮਾ, ਡਿਗਰੀ ਅਤੇ ਥੋੜ੍ਹੇ ਸਮੇਂ ਦੇ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ 5-ਤਾਰਾ ਹੋਟਲਾਂ ਵਿਚ ਨੌਕਰੀ ਦੀ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਲਾਈ ਤੋਂ ਬਾਅਦ ਇਨ੍ਹਾਂ ਹੋਟਲਾਂ ਵੱਲੋਂ ਨੌਕਰੀਆਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਨੌਕਰੀ ਤੋਂ ਇਲਾਵਾ ਵਿਦਿਆਰਥੀ ਆਪਣਾ ਸਵੈ-ਰੁਜ਼ਗਾਰ ਵੀ ਸ਼ੁਰੂ ਕਰ ਸਕਦੇ ਹਨ ਅਤੇ ਵਿਦੇਸ਼ ਜਾ ਕੇ ਵੀ ਇਨ੍ਹਾਂ ਕੋਰਸਾਂ ਰਾਹੀਂ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ।

 

Tags: Education , Gurmail Singh , District Employment Officer , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD