Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਉੱਚੇਚੇ ਢੰਗ ਨਾਲ ਮਨਾਉਣ ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਐਸ.ਐਸ.ਪੀ ਰੂਪਨਗਰ ਵਲੋਂ ਫਲੈਗ ਮਾਰਚ ਕੱਢਿਆ

Punjab Police, Police, Ropar Police, Ropar, Rupnagar, Rupnagar Police, SSP Vivekshil Soni

Web Admin

Web Admin

5 Dariya News

ਰੂਪਨਗਰ , 08 Aug 2023

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋਣ ਵਾਲੇ ਪੂਰੇ ਸੂਬੇ ਵਿਚ ਆਜ਼ਾਦੀ ਸਮਾਗਮ ਨੂੰ ਉੱਚੇਚੇ ਢੰਗ ਨਾਲ ਮਨਾਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸ.ਐਸ.ਪੀ ਰੂਪਨਗਰ ਵਿਵੇਕਸ਼ੀਲ ਸੋਨੀ ਅਤੇ ਰੂਪਨਗਰ ਪੁਲਿਸ ਵਲੋਂ ਭਗਤ ਸਿੰਘ ਚੌਂਕ ਤੋਂ ਫਲੈਗ ਮਾਰਚ ਕੱਢਿਆ ਗਿਆ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਯਕੀਨੀ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਫਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਉਨ੍ਹਾਂ ਕਿਹਾ ਕਿ ਇਸ ਮਕਸਦ ਤਹਿਤ ਸ਼ਹਿਰ ਦੀਆਂ ਵੱਖ-ਵੱਖ ਸਰ੍ਹਾਵਾਂ, ਹੋਟਲਾਂ ਅਤੇ ਢਾਬਿਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਖਾਸ ਨਜ਼ਰ ਵੀ ਰੱਖੀ ਜਾ ਰਹੀ ਹੈ ਤਾਂ ਜੋ ਉਹ ਕਿਸੇ ਵੀ ਤਰ੍ਹਾਂ ਦੇ ਮਾਹੌਲ ਖਰਾਬ ਨਾ ਕਰਨ ਕੋਈ ਭੜਕਾਊ ਗਤੀਵਿਧੀ ਨੂੰ ਅੰਜਾਮ ਨਾ ਦੇ ਸਕਣ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਜਾਂ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਕਿਸਮ ਦੀ ਚੀਜ ਜਾਂ ਵਿਅਕਤੀ ਮਿਲਦਾ ਹੈ ਤਾਂ ਤੁਸੀਂ ਤੁਰੰਤ 112 ਉਤੇ ਸੰਪਰਕ ਇਸ ਦੀ ਸੂਚਨਾ ਦੇ ਸਕਦੇ ਹੋ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਦੇਣ ਵਾਲੇ ਦੀ ਸੂਚਨਾ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਐਸ.ਪੀ. ਡਾ. ਨਵਰੀਤ ਸਿੰਘ ਮਾਹਲ, ਡੀ.ਐਸ.ਪੀ. ਤਰਲੋਚਨ ਸਿੰਘ, ਐਸ.ਐੱਚ.ਓ. ਸਦਰ ਰੋਹਿਤ ਸ਼ਰਮਾ, ਐਸ ਐੱਚ ਓ ਸਿਟੀ ਪਵਨ ਚੌਧਰੀ ਤੋਂ ਇਲਾਵਾ ਪੁਲੀਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Punjab Police , Police , Ropar Police , Ropar , Rupnagar , Rupnagar Police , SSP Vivekshil Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD