Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਭਾਰਤ ਛੱਡੋ ਅੰਦੋਲਨ’ ਸਬੰਧੀ ਪ੍ਰਦਰਸ਼ਨੀ-ਕਮ-ਕਾਨੂੰਨੀ ਸੇਵਾਵਾਂ ਜਾਗਰੂਕਤਾ ਕੈਂਪ

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਦਿੱਤੀ ਪ੍ਰੇਰਣਾ

Judiciary, Aparajita Joshi, Chief Judicial Magistrate cum Secretary, District Legal Services Authority, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 08 Aug 2023

Last updated on: Aug 08, 2023, 00:00 IST

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਕਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੇਲਵੇ ਮੰਡੀ ਵਿਖੇ ਅੱਜ ‘ਭਾਰਤ ਛੱਡੋ ਅੰਦੋਲਨ’ ਸਬੰਧੀ ਪ੍ਰਦਰਸ਼ਨੀ-ਕਮ-ਕਾਨੂੰਨੀ ਸੇਵਾਵਾਂ ਜਾਗਰੂਕਤਾ ਕੈਂਪ ਲਗਾਇਆ ਗਿਆ। 

ਇਸ ਮੌਕੇ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਰੇਲਵੇ ਮੰਡੀ ਸਕੂਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਅਤੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਦੇ ਵਿਦਿਆਰਥੀ ਸ਼ਾਮਲ ਸਨ। ਇਨ੍ਹਾਂ ਵਿਦਿਆਰਥੀਆਂ ਵੱਲੋਂ ‘ਭਾਰਤ ਛੱਡੋ ਅੰਦੋਲਨ’ ਸਬੰਧੀ ਸਲੋਗਨ, ਚਾਰਟ ਅਤੇ ਥਰਮੋਕੋਲ ਦੇ ਕੋਲਾਜ ਬਣਾਏ ਗਏ।

ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਪਰਾਜਿਤਾ ਜੋਸ਼ੀ ਨੇ ਇਸ ਦੌਰਾਨ ‘ਭਾਰਤ ਛੱਡੋ ਅੰਦੋਲਨ’ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਅੱਜ ਦੇ ਜਵਾਨ ਬੱਚਿਆਂ ’ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ਅਤੇ ਘਰਾਂ ਵਿਚ ਲੜਾਈ-ਝਗਡੇ ਵੱਧਦੇ ਹਨ। 

ਇਸ ਲਈ ਹਰੇਕ ਵਿਅਕਤੀ ਨੂੰ ਬੁਰਾਈਆਂ ਛੱਡ ਕੇ ਚੰਗੇ ਰਸਤੇ ਅਪਣਾਉਣੇ ਚਾਹੀਦੇ ਹਨ ਅਤੇ ਅਨਪੜ੍ਹਤਾ ਨੂੰ ਵੀ ਦੂਰ ਕਰਨਾ ਚਾਹੀਦਾ ਹੈ। ਔਰਤਾਂ ਦੇ ਹੱਕਾਂ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਔਰਤ ਨੂੰ ਮਾਂ ਦਾ ਹੀ ਰੂਪ ਨਹੀਂ ਦਿੱਤਾ ਬਲਕਿ ਭੈਣ, ਪਤਨੀ, ਬੇਟੀ ਆਦਿ ਦਾ ਰੂਪ ਵੀ ਦਿੱਤਾ ਹੈ। 

ਇਸ ਲਈ ਸਾਨੂੰ ਹਰੇਕ ਔਰਤ ਦੀ ਇੱਜ਼ਤ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੋਕਸੋ ਐਕਟ 2012 ਅਤੇ ਜੁਵੇਨਾਈਲ ਜਸਟਿਸ ਐਕਟ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਕੈਟਾਗਰੀਆਂ ਅਧੀਨ ਆਉਂਦੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਕੈਟਾਗਰਿੀਆਂ ਵਿਚ ਔਰਤ, ਬੱਚਾ (ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਘੱਟ ਹੋਵੇ), ਬੇਗਾਰ ਦਾ ਮਾਰਿਆ, ਕੁਦਰਤੀ ਆਫ਼ਤਾਂ, ਟ੍ਰਾਂਸਜੈਂਡਰ, ਹਵਾਲਾਤੀ, ਐਸ. ਸੀ/ਬੀ. ਸੀ, ਜਨਰਲ, ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ ਅਤੇ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ ਹਰੇਕ ਵਿਅਕਤੀ ਲੈ ਸਕਦਾ ਹੈ। 

ਇਸ ਮੌਕੇ ਉਨ੍ਹਾਂ 9 ਸਤੰਬਰ 2023 ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਚ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।

 

Tags: Judiciary , Aparajita Joshi , Chief Judicial Magistrate cum Secretary , District Legal Services Authority , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD