Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

15 ਅਗਸਤ, ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਈਸੜੂ 'ਚ ਰਾਜ ਪੱਧਰੀ ਸਮਾਗਮ

ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

DC Ludhiana, Surabhi Malik, Ludhiana, Deputy Commissioner Ludhiana, Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਈਸੜੂ (ਲੁਧਿਆਣਾ) , 09 Aug 2023

ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਉਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।

ਵਿਧਾਇਕ ਸੌਂਦ ਵਲੋਂ ਸਪੱਸ਼ਟ ਕੀਤਾ ਗਿਆ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦੀ ਸਮਾਗਮ ਨੂੰ ਬੜੇ ਹੀ ਸਾਦੇ ਢੰਗ ਨਾਲ ਮਨਾਇਆ ਜਾਣਾ ਹੈ ਅਤੇ ਆਮ ਲੋਕਾਂ ਵਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸੇ ਨੂੰ ਮਿਆਰੀ ਸਿੱਖਿਆ ਅਤੇ ਹੋਰ ਸਾਰਥਕ ਕੰਮਾਂ 'ਤੇ ਖਰਚ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਨਹੀਂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਪੰਜਾਬ ਸੂਬਾ ਹੜ੍ਹਾ ਦੀ ਮਾਰ ਨਾਲ ਜੂਝ ਰਿਹਾ ਹੈ ਅਤੇ ਜਲਦ ਹੀ ਇਸ ਤੋਂ ਪਾਰ ਪਾ ਲਿਆ ਜਾਵੇਗਾ। 

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ. ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਪਿੰਡ ਈਸੜੂ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਇਸ ਮੌਕੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਪਿੰਡ ਈਸੜੂ ਵਿਖੇ ਸ਼ਮੂਲੀਅਤ ਕਰਨ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਜੀ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲਿਸ ਵਿਭਾਗ ਨੂੰ ਜਿੰਮੇਵਾਰੀ ਸੌਂਪੀ ਗਈ ਹੈ। 

ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਮੀਟਿੰਗ ਦੌਰਾਨ ਡਾਇਰੈਕਟਰ ਖੰਡ ਮਿਲ ਬੁੱਢੇਵਾਲ ਸ. ਹਾਕਮ ਸਿੰਘ ਨਸਰਾਲੀ, ਹਲਕਾ ਕੁਆਰਡੀਨੇਟਰ ਸ. ਜਗਤਾਰ ਸਿੰਘ ਰਤਨਹੇੜੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana , Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD