Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਰਾਸ਼ਨ ਡਿਪੂਆਂ ਅਤੇ ਮਿੱਡ ਡੇ ਮੀਲ ਦਾ ਕੀਤਾ ਨਿਰੀਖਣ

Chetan Prakash Dhaliwal, Punjab State Food Commission, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Aug 2023

Last updated on: Aug 09, 2023, 00:00 IST

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਯੋਗ ਲਾਭਪਾਤਰੀਆਂ ਨੂੰ ਐਨ.ਐਫ.ਐਸ.ਏ- 2013 ਸਕੀਮ ਅਧੀਨ ਕਣਕ ਦੀ ਵੰਡ ਦਾ ਨਿਰੀਖਣ ਕਰਨ ਲਈ ਜਿ਼ਲ੍ਹਾ  ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਸ੍ਰੀ ਧਾਲੀਵਾਲ ਨੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਡੇਹਕ, ਦੋਦਾ ਦੇ ਰਾਸ਼ਨ ਡਿਪੂਆਂ ਦੀ ਕਣਕ ਦੀ  ਵੰਡ ਦਾ ਨਿਰੀਖਣ ਕੀਤਾ ।

ਸ੍ਰੀ ਧਾਲੀਵਾਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦੇ ਬੱਚਿਆ ਨੂੰ ਦਿੱਤਾ ਜਾਣ ਵਾਲਾ ਮਿੱਡ ਡੇ ਮੀਲ ਅਤੇ ਸਮੁੱਚੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਸਰਵੇਖਣ ਉਪਰੰਤ ਸਬੰਧਿਤ ਸਕੂਲਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਰਕਾਰੀ ਮੀਨੂ ਅਨੁਸਾਰ ਸਾਫ ਸੁਥਰਾ ਖਾਣਾ ਮੁਹੱਇਆ ਕਰਵਾਇਆ ਜਾਵੇ ਅਤੇ ਸਰਕਾਰੀ ਸਕੂਲ ਵਿੱਚ ਫੂਡ ਕਮਿਸ਼ਨ ਦੇ ਬੈਨਰ ਲਗਾਉਣ ਦੀ ਹਦਾਇਤ ਕੀਤੀ । 

ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਪੌਸਟਿਕ ਅਹਾਰ ਦਾ ਵੀ ਨਿਰੀਖਣ ਕੀਤਾ। ਸ੍ਰੀ ਧਾਲੀਵਾਲ ਨੇ ਡਿਪੂ ਹੋਲਡਰ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਨਾਉਣ।

ਡਿਪੂਆਂ ਤੇ ਕਣਕ ਲੈਣ ਆਏ ਲਾਭਪਾਤਰੀਆਂ ਨਾਲ ਵੀ ਸ੍ਰੀ ਧਾਲੀਵਾਲ ਨੇ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਦੱਸਿਆ ਕਿ ਐਨ.ਐਫ.ਐਸ.ਏ 2013 ਅਧੀਨ ਵੱਖ-ਵੱਖ ਸਕੀਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਸਿ਼ਕਾਇਤ ਲਈ  ਦੇ ਹੈਲਪਲਾਈਨ ਨੰਬਰ 9876764545 `ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Chetan Prakash Dhaliwal , Punjab State Food Commission , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD