Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਰਮੇ ਦੀ ਫ਼ਸਲ ਨੁੰ ਕਾਮਯਾਬ ਕਰਨ ਲਈ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Agriculture, Farmer Training Camp, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 09 Aug 2023

Last updated on: Aug 09, 2023, 00:00 IST

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸਾਂ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਬਰਾੜ ਅਤੇ ਬਲਾਕ ਖੇਤੀਬਾੜੀ ਅਫ਼ਸਰ ਤੇ ਡਾ ਸੰਦੀਪ ਕੁਮਾਰ ਭਠੇਜਾ ਦੀ ਅਗਵਾਈ ਵਿੱਚ ਨਰਮੇ ਦੀ ਫ਼ਸਲ ਵਿੱਚ ਖੁਰਾਕੀ ਪ੍ਰਬੰਧਨ ਅਤੇ ਗੁਲਾਬੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ ਵਿਖੇ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਡਾ. ਸ਼ਵਿੰਦਰ ਸਿੰਘ, ਏ.ਡੀ.ਓ (ਜ.ਕ) ਬਲਾਕ ਸ੍ਰੀ ਮੁਕਤਸਰ ਨੇ ਖਾਦ ਪ੍ਰਬੰਧਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਰਮੇ ਦੀ ਫ਼ਸਲ ਦਾ ਵਧੇਰੇ ਝਾੜ ਲੈ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟੇ੍ਰਟ (13:0:45) ਦਾ ਫੁੱਲਾ ਦੇ ਸੁਰੂ ਹੋਣ ਤੇ ਲੈ ਕੇ ਇਕ ਹਫ਼ਤੇ ਤੇ ਵਕਫੇ ਤੇ 4 ਵਾਰ ਛਿੜਕਾਅ ਕਰਨ ਅਤੇ ਨਰਮੇ ਵਿੱਚ ਪੱਤਿਆ ਦੇ ਲਾਲ ਹੋਣ ਤੋ ਰੋਕਣ ਲਈ 1 ਪ੍ਰਤੀਸ਼ਤ ਮੈਗਨੀਸ਼ੀਅਮ ਸਲਫੇਟ (1 ਕਿਲੋ ਪ੍ਰਤੀ 100 ਲੀਟਰ ਦੇ ਦੋ ਸਪਰੇਆ ਫੁੱਲਡੋਡੀ ਪੈਣ ਅਤੇ ਟੀਂਡੇ ਬਣਨ ਵੇਲੇ ਕਰਨ ਲਈ ਕਿਹਾ ਗਿਆ।

ਇਸ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ। ਡਾ. ਹਰਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੂੰਡੀ ਦੇ ਸੰਭਾਵੀ ਹਮਲੇ ਤੋਂ ਡਰਨ ਦੀ ਲੋੜ ਨਹੀ ਹੈ, ਇਸ ਤੋ ਬਚਾ ਲਈ ਰੋਜਾਨਾ ਆਪਣੇ ਖੇਤਾ ਦਾ ਸਰਵੇਖਣ ਕਰਨਾ ਚਾਹੀਦਾ ਹੈ।

ਉਹਨਾ ਵੱਲੋਂ ਦੱਸਿਆ ਗਿਆ ਕਿ ਖੇਤਾਂ ਵਿੱਚੋਂ ਅਲਗ ਅਲਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ ਜੇਕਰ 5 ਫੁੱਲ ਗੁਲਾਬਨੁਮਾ ਜਾ ਗੁਲਾਬੀ ਸੁੰਡੀ ਦਿਖਾਈ ਦਿੰਦੀ ਹੈ ਤਾ ਇਸ ਰੋਕਥਾਮ ਕਰਨ ਲਈ ਕੀਟਨਾਸ਼ਕ ਸਪਰੇ ਦੀ ਜਰੂਰਤ ਹੈ।ਨਰਮੇ ਦੀ 60-120 ਦਿਨ ਦੀ ਫ਼ਸਲ ਉਪਰ 500 ਐੈਮ.ਐਲ ਪੋ੍ਰਫੇਨੋਫਾਸ 50 ਈ.ਸੀ ਜਾ 100 ਗ੍ਰਾਮ ਪ੍ਰੋਕਲੇਮ, 200 ਐਮ.ਐਲ ਇੰਡੋਕਸਾਕਾਰਬ 15 ਐਸ.ਸੀ. ਜਾਂ 250 ਗ੍ਰਾਮ ਥਾਇੳਡੀਕਾਰਬ 75 ਡਬਲਯੂ.ਪੀ ਪ੍ਰਤੀ ਏਕੜ ਦਾ ਛਿੜਕਾਅ ਕਰੋਂ ਲੋੜ ਪੈਣ ਤੇ ਦੂਸਰਾ ਛਿੜਕਾਅ 7 ਦਿਨਾਂ ਬਾਅਦ ਦੁਬਾਰਾ  ਕੀਤਾ ਜਾਵੇ।

ਇਸ ਮੌਕੇ ਸ੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ਆਤਮਾ) ਨੇ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਾਰੇ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਕਿਸਾਨਾਂ ਦੀ ਪੀ.ਐਮ ਕਿਸਾਨ ਪੋਰਟਲ ਤੇ ਲੇਡ ਸੀਡਿੰਗ ਨੰਬਰ ਹੈ,ਉਹ ਆਪਣੀ ਜਮ੍ਹਾਬੰਦੀ ਅਤੇ ਅਧਾਰ ਕਾਰਡ ਦੀ ਕਾਪੀ ਬਲਾਕ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾ ਕਰਵਾਉਣ।

ਇਸ ਮੌਕੇ ਸਪੂਰਵਾਇਜਰ ਅਤੇ ਕਿਸਾਨ ਮਿੱਤਰ ਵੀ ਮੋਜੁਦ ਸੀ ਅਤੇ ਇਸ ਕੈ਼ਪ ਵਿਚ ਆਪ ਆਗ ਰੁਪਿੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

 

Tags: Agriculture , Farmer Training Camp , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD