Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਭਾਗੋਮਾਜਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ

ਸਭਾ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਸੀਜ਼ਨ ਤੋਂ ਪਹਿਲਾਂ ਪਹਿਲਾਂ ਚਲਦੀ ਹਾਲਤ ਚ ਕਰਨ ਦੀ ਹਦਾਇਤ

Amit Bambi, Additional Deputy Commissioner, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ ਨਗਰ , 09 Aug 2023

Last updated on: Aug 09, 2023, 00:00 IST

ਜ਼ਿਲ੍ਹੇ ਵਿੱਚ ਝੋਨੇ ਦੇ ਕਟਾਈ ਸੀਜ਼ਨ ਦੌਰਾਨ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਰੰਭੀ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਐੱਸ.ਏ.ਐੱਸ ਨਗਰ, ਅਮਿਤ ਬੈਂਬੀ ਵੱਲੋਂ ਮੋਹਾਲੀ ਦੀ ਭਾਗੋਮਾਜਰਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਗਿਆ ਅਤੇ ਸਭਾ ਵਿੱਚ ਮੌਜੂਦ ਖੇਤੀਬਾੜੀ ਸੰਦਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਸਭਾ ਦੇ ਦੋ ਰੋਟਾਵੇਟਰਾਂ ਨੂੰ ਛੱਡ ਕੇ ਬਾਕੀ ਸਾਰੇ ਸੰਦ ਚੱਲਦੀ ਹਾਲਤ ਵਿੱਚ ਪਾਏ ਗਏ। ਰੋਟਾਵੇਟਰਾਂ ਸੰਬੰਧੀ ਸਭਾ ਦੇ ਸਕੱਤਰ ਸੋਹਣ  ਗਿਰੀ ਵੱਲੋਂ ਦੱਸਿਆ ਗਿਆ ਕਿ ਰੋਟਾਵੇਟਰ ਕਾਫੀ ਪੁਰਾਣੇ ਹੋਣ ਕਾਰਣ ਮੁਰੰਮਤ ਕਰਵਾਉਣ ਵਾਲੇ ਹਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਸਭਾ ਦੇ ਸਾਰੇ ਖੇਤੀ ਸੰਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਿਪੇਅਰ ਕਰਵਾਕੇ ਚੱਲਦੀ ਹਾਲਤ ਵਿੱਚ ਰੱਖਣੇ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਇਹਨਾਂ ਸੰਦਾਂ ਦੀ ਸਹੂਲੀਅਤ ਅਤੇ ਪੂਰਣ ਲਾਭ ਮਿਲ ਸਕੇ। 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜੋ ਕਿ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਵੱਲੋਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ, ਦਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਮਸ਼ੀਨਾ ਦੀ ਵੱਧ ਤੋਂ ਵੱਧ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। 

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਮਸ਼ੀਨਰੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਵੱਲੋਂ ਕਵਰ ਕੀਤੇ ਗਏ ਰਕਬੇ, ਕਿਰਾਏ (ਜੇਕਰ ਕੋਈ ਹੈ), ਮਸ਼ੀਨਰੀ ਦੀ ਕੁੱਲ ਵਰਤੋਂ ਆਦਿ ਸਬੰਧੀ ਰਿਕਾਰਡ ਰੱਖਣ ਲਈ ਵੀ ਹਦਾਇਤ ਕੀਤੀ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਮੋਹਾਲੀ ਹਰਜਸ਼ਨਜੀਤ ਸਿੰਘ ਸਿੱਧੂ, ਵਿਭਾਗ ਦੇ ਨਿਰੀਖਕ ਅਤੇ ਹੋਰ ਕਰਮਚਾਰੀ ਵੀ ਹਾਜ਼ਿਰ ਸਨ।

 

Tags: Amit Bambi , Additional Deputy Commissioner , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD