Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ- ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਬੱਚਿਆਂ ਨੂੰ ਭੀਖ ਤੋਂ ਰੋਕਣ ਲਈ ਫੋਨ ਨੰਬਰ 112 ਅਤੇ 1098 ’ਤੇ ਕਰੋ ਸੰਪਰਕ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 09 Aug 2023

Last updated on: Aug 09, 2023, 00:00 IST

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹਾ ਟਾਸਕ ਫੋਰਸ ਨਾਲ ਮੀਟਿੰਗ ਕਰਦੇ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਲਗਾਤਾਰ ਵੱਧ ਰਹੀ ਭਿਖਾਰੀਆਂ ਗਿਣਤੀ ਨੂੰ ਰੋਕਣ ਲਈ ਤੁਰੰਤ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਜਾਵੇ ਅਤੇ ਭਿੱਖਿਆ ਵਿਚ ਲੱਗੇ ਬੱਚਿਆਂ ਦਾ ਇਕ ਸਰਵੇ ਕਰਵਾ ਕੇ ਇਹ ਪਤਾ ਲਗਾਵਾਇਆ ਜਾਵੇ ਕਿ ਇਨਾਂ ਬੱਚਿਆਂ ਵਿਚੋਂ ਕਿੰਨੇ ਬੱਚੇ ਪਰਿਵਾਰਾਂ ਦੇ ਨਾਲ ਰਹਿੰਦੇ ਹਨ ਅਤੇ ਕਿੰਨੇ ਬੱਚੇ ਪਰਿਵਾਰਾਂ ਤੋਂ ਬਿਨਾਂ ਰਹਿੰਦੇ ਹਨ।

ਉਨਾਂ ਸ਼ਹਿਰ ਵਿਚ ਬੱਚਿਆਂ ਦੁਆਰਾ ਭੀਖ ਮੰਗਣ ਦੀ ਵੱਧ ਰਹੇ ਤਾਦਾਦ ਨੂੰ ਰੋਕਣ ਲਈ ਠੋਕ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਜਿਲ੍ਹੇ ਵਿਚ ਬਾਲ ਭਿੱਖਿਆ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ ਤਾਂ ਜੋ ਲੋਕ ਵੀ ਇਸ ਕੰਮ ਵਿਚ ਸਰਕਾਰ ਦਾ ਸਾਥ ਦੇਣ। 

ਉਨਾਂ ਕਿਹਾ ਕਿ ਇਸ ਲਈ ਪੋਸਟਰ, ਫਲੈਕਸ, ਬੈਨਰਜ਼, ਹੋਰਡਿੰਗਜ਼ ਆਦਿ ਲਗਾਏ ਜਾਣ ਅਤੇ ਬਾਲ ਭਿੱਖਿਆ ਨੂੰ ਰੋਕਣ ਲਈ ਮਾਰੇ ਗਏ ਛਾਪੇ ਦੌਰਾਨ ਭੀਖ ਤੋਂ ਹਟਾਏ ਗਏ ਬੱਚਿਆਂ ਨੂੰ ਸਕੂਲਾਂ ਨਾਲ ਜੋੜਿਆ ਜਾਵੇ ਅਤੇ ਦੂਜੇ ਰਾਜਾਂ ਨਾਲ ਸਬੰਧਤ ਬੱਚਿਆਂ ਨੂੰ ਉਨਾਂ ਦੇ ਪਿਤਰੀ ਰਾਜ ਵਿੱਚ ਭੇਜਿਆ ਜਾਵੇ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਲ ਭਿੱਖਿਆ ਨੂੰ ਰੋਕਣ ਵਾਸਤੇ ਅਗੇ ਆਉਣ ਅਤੇ ਅਜਿਹੇ ਬੱਚਿਆਂ ਨੂੰ ਪੈਸੇ ਨਾ ਦੇ ਕੇ ਉਨਾਂ ਦੀਆਂ ਜ਼ਰੂਰਤ ਦੀਆਂ ਵਸਤੂਆਂ ਦਿੱਤੀਆਂ ਜਾਣ। ਉਨਾਂ ਕਿਹਾ ਕਿ ਇਨਾਂ ਬੱਚਿਆਂ ਸਬੰਧੀ ਸੂਚਨਾ ਦੇਣ ਲਈ ਚਾਈਲਡ ਹੈਲਪਲਾਈਨ ਨੰਬਰ 112 ਅਤੇ 1098  ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੀਟਿੰਗ ਵਿੱਚ ਸ੍ਰੀਮਤੀ ਕੁਲਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਯੋਗੇਸ਼ ਕੁਮਾਰੀ ਬਾਲ ਸੁਰੱਖਿਆ ਅਫ਼ਸਰ,ਸ: ਅਸੀਸਇੰਦਰ ਸਿੰਘ ਸੈਕਟਰੀ ਰੈੱਡ ਕਰਾਸ ਸੁਸਾਇਟੀ, ਸ: ਬਲਦੇਵ ਸਿੰਘ ਚੇਅਰਪਰਸਨ ਬਾਲ ਭਲਾਈ ਕਮੇਟੀ, ਸ੍ਰੀ ਰਾਜੇਸ਼ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ, ਸ: ਸੁਖਵਿੰਦਰ ਸਿੰਘ ਏ.ਐਸ.ਆਈ. ਪੁਲਿਸ ਵਿਭਾਗ, ਡਾ. ਨਵਦੀਪ ਕੌਰ ਸਿਹਤ ਵਿਭਾਗ, ਸ੍ਰੀ ਪਰਮਿੰਦਰ ਸਿੰਘ ਕਿਰਤ ਵਿਭਾਗ, ਸ੍ਰੀ ਵਿਕਰਮਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਓਰੋ, ਸ੍ਰੀ ਪਵਨ ਕੋਰਆਰਡੀਨੇਟਰ ਚਾਈਲਡ ਲਾਈਨ ਦੇ ਮੈਂਬਰ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD