Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤੁੰਗ ਢਾਬ ਡਰੇਨ ਦੀ ਕਾਇਆ ਕਲਪ ਕਰਨ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਮੀਟਿੰਗ

ਡਰੇਨ ਗੰਦੇ ਪਾਣੀ ਦਾ ਨਾਲਾ ਨਹੀਂ, ਨਦੀ ਵਾਂਗ ਸਾਫ ਹੋਵੇਗੀ-ਡਿਪਟੀ ਕਮਿਸ਼ਨਰ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 09 Aug 2023

Last updated on: Aug 09, 2023, 00:00 IST

ਸ਼ਹਿਰ ਦੇ ਬਾਹਰੀ ਸਰਹੱਦ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਦੇ ਵਾਤਵਰਣ ਨੂੰ ਖਰਾਬ ਕਰ ਰਹੀ ਹੈ, ਹੁਣ ਨਿਕਟ ਭਵਿੱਖ ਵਿਚ ਨਦੀ ਵਾਂਗ ਸਾਫ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਇਸ ਡਰੇਨ, ਜੋ ਕਿ ਇਸ ਵੇਲੇ ਗੰਦੇ ਨਾਲੇ ਦਾ ਰੂਪ ਧਾਰ ਚੁੱਕੀ ਹੈ, ਨੂੰ ਸਾਫ ਕਰਨ ਲਈ ਬੁਲਾਈ ਉਚ ਪੱਧਰੀ ਮੀਟਿੰਗ ਵਿਚ ਫੈਸਲਾ ਲਿਆ ਕਿ ਡਰੇਨ ਨੂੰ ਪੱਕਾ ਕਰਨ ਦੇ ਨਾਲ-ਨਾਲ ਇਸ ਦੇ ਦੋਵੇਂ ਪਾਸੇ ਸੀਵਰੇਜ ਲਾਈਨ ਪਾਈ ਜਾਵੇ, ਜੋ ਕਿ ਇਸ ਨਾਲ ਲੱਗਦੀਆਂ ਕਾਲੋਨੀਆਂ ਤੇ ਸਨਅਤਾਂ ਦਾ ਪਾਣੀ ਸੀਵਰੇਜ ਟਰੀਟਮੈਂਟ ਪਲਾਂਟ ਤੱਕ ਪੁੱਜਦਾ ਕਰੇ ਅਤੇ ਡਰੇਨ ਵਿਚ ਕੇਵਲ ਬਰਸਾਤੀ ਪਾਣੀ ਹੀ ਹੋਵੇ। 

ਇਸ ਮੌਕੇ ਮਾਹਿਰਾਂ ਦੀ ਸਲਾਹ ਨਾਲ ਕਰੀਬ 10.81 ਕਿਲੋਮੀਟਰ ਲੰਮੀ ਇਸ ਡਰੇਨ ਦੇ  ਦੋਵੇਂ ਪਾਸੇ ਗਰੀਨ ਬੈਲਟ, ਪਾਰਕਿੰਗ, ਸਾਈਕਲ ਟਰੈਕ ਸੈਰ ਲਈ ਚੌੜੀ ਪਟੜੀ ਬਨਾਉਣ ਦਾ ਪ੍ਰਸਤਾਵ ਪਾਸ ਕਰ ਦਿੱਤਾ ਗਿਆ, ਜਿਸ ਉਤੇ ਕਰੀਬ 104 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਾਲ ਲੱਗਦੀਆਂ 107 ਡੇਅਰੀਆਂ ਦੇ ਗੋਹੇ ਨੂੰ ਨਾਲੇ ਜਾਂ ਸੀਵਰੇਜ ਵਿਚ ਨਾ ਪਾ ਕੇ ਕੰਪਰੈਸਡ ਬਾਈਓ ਗੈਸ ਤਿਆਰ ਕਰਨ ਵਾਲੀ ਕੰਪਨੀ, ਜੋ ਕਿ ਸ਼ਹਿਰ ਦੇ ਬਾਹਰਵਾਰ ਆਪਣਾ ਪਲਾਂਟ ਬਣਾਵੇਗੀ, ਨੂੰ ਦਿੱਤਾ ਜਾਵੇ।

ਇਸ ਤੋਂ ਇਲਾਵਾ ਸਨਅਤਾਂ ਵਿਚ ਪਾਣੀ ਸਾਫ ਕਰਨ ਵਾਲੇ ਪਲਾਂਟ ਲਗਾਏ ਜਾਣ ਤੇ ਉਨਾਂ ਨੂੰ ਹਰ ਹਾਲ ਚਾਲੂ ਕਰਵਾ ਕੇ ਇਹ ਪਾਣੀ ਸੀਵਰੇਜ ਜਰੀਏ ਕਾਰਪੋਰੇਸ਼ਨ ਦੇ ਸੀਵਰੇਜ ਟਰੀਟਮੈਂਟ ਪਲਾਂਟ ਤੱਕ ਭੇਜਿਆ ਜਾਵੇ। ਉਨਾਂ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਵਿਚ ਫਾਲਤੂ ਪਾਣੀ ਸੁੱਟਦੀਆਂ ਸਾਰੀਆਂ ਸਨਅਤਾਂ ਦੀ ਲਗਾਤਾਰ ਜਾਂਚ ਕਰਨ, ਤਾਂ ਜੋ ਉਹ ਗੰਦਾ ਪਾਣੀ ਡਰੇਨ ਵਿਚ ਨਾ ਸੁੱਟਣ। 

ਇਸ ਮੌਕੇ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਐਸ ਡੀ ਐਮ ਸ੍ਰੀਮਤੀ ਦਮਨਪ੍ਰੀਤ ਕੌਰ, ਐਕਸੀਅਨ ਅੰਮ੍ਰਿਤਪਾਲ ਸਿੰਘ , ਐਸ ਡੀ ਓ ਗੁਰਮੀਤ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD