Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਸੁਸ਼ੀਲ ਰਿੰਕੂ ਵਲੋਂ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ

Sushil Kumar Rinku, Jalandhar, AAP, Aam Aadmi Party, Aam Aadmi Party Punjab, AAP Punja

Web Admin

Web Admin

5 Dariya News

ਜਲੰਧਰ , 09 Aug 2023

Last updated on: Aug 09, 2023, 00:00 IST

ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ  ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।  ਸ੍ਰੀ ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ ਮਹਾਨ ਆਗੂ ਮਹਾਤਮਾ ਗਾਂਧੀ ਜੀ ਵਲੋਂ 81 ਸਾਲ ਪਹਿਲਾਂ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਾਤਮਾ ਗਾਂਧੀ ਅਤੇ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਲਈ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਬਹਿਤਰੀ ਲਈ ਹਰ ਤਰ੍ਹਾਂ ਦੀਆਂ ਪਾਲਿਸੀਆਂ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਸਾਰੇ ਵਪਾਰਿਕ ਢਾਂਚੇ ਉਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਦੇਸ਼ ਦਾ ਛੋਟਾ ਵਪਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿਚ ਲੋਕਾਂ ਨੂੰ ਰੋਜ਼ਗਾਰ ਮਿਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਹੁਤ ਅਹਿਮ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਸੰਘੀ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਲਈ ਚੋਣਾਂ ਦੌਰਾਨ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।

 

Tags: Sushil Kumar Rinku , Jalandhar , AAP , Aam Aadmi Party , Aam Aadmi Party Punjab , AAP Punja

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD