Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੱਤ ਮੈਂਬਰੀ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹੜ੍ਹਾਂ ਕਾਰਨ 25 ਪਿੰਡਾਂ 'ਚ 22476 ਏਕੜ ਰਕਬੇ, 13108 ਏਕੜ 'ਚ ਫਸਲਾਂ ਤੇ 30 ਸਕੂਲਾਂ ਦਾ ਨੁਕਸਾਨ : ਡਿਪਟੀ ਕਮਿਸ਼ਨਰ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, DC Kapurthala, Vishesh Sarangal, Deputy Commissioner Kapurthala, Kapurthala

Web Admin

Web Admin

5 Dariya News

ਜਲੰਧਰ , 09 Aug 2023

Last updated on: Aug 09, 2023, 00:00 IST

ਭਾਰਤ ਸਰਕਾਰ ਦੀ ਸੱਤ ਮੈਂਬਰੀ ਅੰਤਰ-ਮੰਤਰਾਲਾ ਟੀਮ ਵੱਲੋਂ ਬੁੱਧਵਾਰ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ. ਸ੍ਰੀਵਾਸਤਵਾ, ਫਲੱਡ ਮੈਪਿੰਗ ਮੁਖੀ ਅਤੇ ਸਾਇੰਸਟਿਸਟ ਇੰਜੀਨੀਅਰ ਡਾ. ਏ. ਵੀ. ਸੁਰੇਸ਼ ਬਾਬੂ, ਅਧੀਨ ਸਕੱਤਰ (ਐਸ.ਏ.ਜੀ.ਵਾਈ.) ਦਿਹਾਤੀ ਵਿਕਾਸ ਵਿਭਾਗ ਕੈਲਾਸ਼ ਕੁਮਾਰ, ਐਮ ਐਂਡ ਏ ਡੀਟੀਈ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ, ਸਹਾਇਕ ਡਾਇਰੈਕਟਰ (ਪੀ.ਐਫ.ਐਸ.) ਅੰਜਲੀ ਮੌਰਿਆ ਅਤੇ ਐਸ.ਈ.ਆਰ.ਈ., ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਸ਼ਾਮਲ ਸਨ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਪ੍ਰੈਜ਼ੇਨਟੇਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਹਕੋਟ ਸਬ-ਡਵੀਜ਼ਨ ਵਿੱਚ ਪੈਂਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਹੜ੍ਹਾਂ ਕਾਰਨ 6 ਪਾੜ ਪਏ ਸਨ। ਉਨ੍ਹਾਂ ਨੇ ਟੀਮ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਪੀੜਤ ਲੋਕਾਂ ਦੀ ਮਦਦ ਲਈ ਕੀਤੇ ਜਾ ਰਹੇ ਮੁੜ ਵਸੇਬੇ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਸ਼੍ਰੀ ਸਾਰੰਗਲ ਨੇ ਦੱਸਿਆ ਕਿ ਹੜ੍ਹਾਂ ਕਾਰਨ 25 ਪਿੰਡਾਂ 'ਚ 22476 ਏਕੜ ਰਕਬੇ ਦਾ ਨੁਕਸਾਨ ਹੋਇਆ ਹੈ। 40 ਪਿੰਡਾਂ ਵਿੱਚ 13108 ਏਕੜ ’ਚ ਫਸਲਾਂ ਨੁਕਸਾਨੀਆਂ ਗਈਆਂ ਹਨ, 50 ਘਰ ਅਤੇ 30 ਸਕੂਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਨੂੰ ਖੰਭਿਆਂ, ਪਲਾਂਟ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਣ ਕਾਰਨ ਕਰੀਬ 139.60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਾਸਮਤੀ 1509 ਅਤੇ ਪੀ.ਆਰ.126 ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਸਦਕਾ ਲਗਭਗ 6400 ਏਕੜ ਰਕਬੇ ਵਿੱਚ ਝੋਨੇ ਦੀ ਮੁੜ ਲੁਆਈ ਹੋਈ ਹੈ। 

ਉਨ੍ਹਾਂ ਕੇਂਦਰੀ ਟੀਮ ਨੂੰ ਇਹ ਵੀ ਦੱਸਿਆ ਕਿ ਪਾਣੀ ਖੜ੍ਹਾ ਹੋਣ ਕਰਕੇ 5000 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਦੁਬਾਰਾ ਬਿਜਾਈ ਨਹੀਂ ਕਰ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਆਉਣ ਤੋਂ 48 ਘੰਟੇ ਪਹਿਲਾਂ 50 ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਅਤੇ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਆਉਣ ਤੋਂ ਪਹਿਲਾਂ 12000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। 

1160 ਲੋਕਾਂ ਨੂੰ ਕਿਸ਼ਤੀਆਂ ਰਾਹੀਂ ਉਨ੍ਹਾਂ ਦੇ ਘਰਾਂ ’ਚੋਂ ਬਾਹਰ ਕੱਢਿਆ ਗਿਆ। 24 ਸਿਹਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਵੱਲੋਂ 14600 ਲੋਕਾਂ ਦਾ ਇਲਾਜ ਕੀਤਾ ਗਿਆ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਦਸਤ, ਚਮੜੀ ਦੇ ਰੋਗ ਆਦਿ ਦੀ ਸ਼ਿਕਾਇਤ ਸੀ। 

ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਵਿਅਕਤੀਆਂ ਦੇ ਪਸ਼ੂਆਂ ਦੇ ਇਲਾਜ ਦਾ ਕੰਮ ਸੌਂਪਿਆ ਗਿਆ ਸੀ, ਜਿਸ ਸਦਕਾ ਪਸ਼ੂਧਨ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹੜ੍ਹ ਦਾ ਪਾਣੀ ਦਾਖ਼ਲ ਹੁੰਦੇ ਹੀ ਪ੍ਰਸ਼ਾਸਨ ਵੱਲੋਂ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ। 

ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਸਰਕਾਰ, ਸਥਾਨਕ ਲੋਕਾਂ ਦੇ ਸਹਿਯੋਗ ਨਾਲ 105000 ਰਾਸ਼ਨ ਕਿੱਟਾਂ ਅਤੇ 1 ਲੱਖ ਪਾਣੀ ਦੀਆਂ ਬੋਤਲਾਂ ਵੰਡੀਆਂ ਗਈਆਂ। ਮੱਛਰਦਾਨੀਆਂ, ਸੈਨੇਟਰੀ ਨੈਪਕਿਨ ਅਤੇ ਹੋਰ ਜ਼ਰੂਰੀ ਸਾਮਾਨ ਵੀ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਐੱਨ.ਡੀ.ਆਰ.ਐੱਫ. ਅਤੇ ਐੱਸ.ਡੀ.ਆਰ.ਐੱਫ. ਦੀਆਂ ਦੋ ਟੀਮਾਂ, ਫੌਜ ਦੀ ਇਕ ਟੀਮ ਨੂੰ ਤੁਰੰਤ ਪ੍ਰਭਾਵਿਤ ਖੇਤਰਾਂ 'ਚ ਭੇਜਿਆ ਗਿਆ।

ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ 'ਤੇ ਤਸੱਲੀ ਪ੍ਰਗਟ ਕੀਤੀ। ਉਪਰੰਤ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਮਹਿਰਾਜਵਾਲਾ, ਕੰਗ ਖੁਰਦ, ਗੱਟਾ ਮੁੰਡੀ ਕਾਸੂ, ਮੰਡਾਲਾ ਛੰਨਾ ਅਤੇ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਰਾਜ ਸਭਾ ਮੈਂਬਰ ਨੇ ਭਵਿੱਖ ਵਿੱਚ ਹੜ੍ਹਾਂ ਤੋਂ ਬਚਾਅ ਲਈ ਧੁੱਸੀ ਬੰਨ੍ਹ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੀ ਲੋੜ ਦੇ ਨਾਲ-ਨਾਲ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠੋਂ ਮਿੱਟੀ ਕੱਢਣ ਨੂੰ ਯਕੀਨੀ ਬਣਾਉਣ ਦਾ ਮੁੱਦਾ ਵੀ ਉਠਾਇਆ। ਇਸ ਮੌਕੇ ਮੁੱਖ ਤੌਰ 'ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੀਲਕੰਠ ਅਵਧ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਅਤੇ ਐਸ.ਡੀ.ਐਮਜ਼ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , DC Kapurthala , Vishesh Sarangal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD