Sunday, 19 May 2024

 

 

ਖ਼ਾਸ ਖਬਰਾਂ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

 

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਕੀਤਾ ਵਿਸ਼ੇਸ਼ ਸਨਮਾਨ

ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਮ ਦਿੱਤਾ ਮੈਮੋਰੰਡਮ

Jassi Sohia, Chairman of District Planning Committee, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 09 Aug 2023

ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨਾਲ ਮੁਲਾਕਾਤ ਕੀਤੀ ਗਈ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਦੀ ਅਗਵਾਈ ਹੇਠ ਜ਼ਿਲ੍ਹਾ ਜਥੇਬੰਦੀ ਨੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪਰਿਵਾਰਾਂ ਸਮੇਤ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। 

ਆਗੂਆਂ ਨੇ ਚੇਅਰਮੈਨ ਨੂੰ ਮੈਮੋਰੰਡਮ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਜਥੇਬੰਦੀ ਦੇ ਆਗੂਆਂ ਦੀ ਪੈਨਲ ਮੀਟਿੰਗ ਕਰਵਾਈ ਜਾਵੇ। ਚੇਅਰਮੈਨ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਆਜ਼ਾਦੀ ਘੁਲਾਟੀਆਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾ ਕੇ ਸਾਰੇ ਮਸਲੇ ਹੱਲ ਕਰਾਉਣ ਦਾ ਉਪਰਾਲਾ ਕੀਤਾ ਜਾਵੇਗਾ। 

ਇਸ ਮੌਕੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਪ੍ਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ, ਜ਼ਿਲਾ ਸਰਪਰਸਤ ਅਜੀਤ ਸਿੰਘ ਧਾਲੀਵਾਲ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੌਰ ਸੋਹੀ, ਬਲਜੀਤ ਕੋਰ ਮੱਲੀ, ਹਰਨੇਕ ਸਿੰਘ ਭੁੱਲਰ, ਕਮਲਦੀਪ ਸਿੰਘ ਗਿੱਲ ਦਫਤਰ ਇੰਚਾਰਜ, ਰਾਜਿੰਦਰ ਸਿੰਘ ਚਲੈਲਾ, ਗੁਰਪ੍ਰੀਤ ਸਿੰਘ ਕੋਹਲੀ, ਗੁਰਇਕਬਾਲ ਸਿੰਘ ਸੰਧੂ, ਪਰਮਗੁਰਤੇਜ ਸਿੰਘ, ਪਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਸਾਮਿਲ ਹੋਏ।

 

Tags: Jassi Sohia , Chairman of District Planning Committee , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD