Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 09 Aug 2023

Last updated on: Aug 09, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ। 

ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। 

ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ  ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। 

ਉਨ੍ਹਾਂ ਕਿਹਾ ਕਿ  ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD