Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀਬਾੜੀ ਵਿਭਾਗ ਵੱਲੋਂ ਭੱਠਾ ਮਾਲਕਾਂ, ਪਰਾਲੀ ਤੋਂ ਪੈਲਟਸ ਤਿਆਰ ਕਰਨ ਵਾਲੀਆਂ ਫਰਮਾਂ ਅਤੇ ਬੇਲਰ ਮਾਲਕਾਂ ਨਾਲ ਪੈਲਟਸ ਯੂਨਿਟ ਦਾ ਦੌਰਾ

ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਤੇ ਆਧਾਰਿਤ ਪੈਲਟਸ ਯੂਨਿਟ ਵਾਸਤੇ ਸਰਕਾਰ ਵੱਲੋਂ 28 ਲੱਖ ਰੁਪਏ ਪ੍ਰਤੀ ਮੀਟਰਕ ਟਨ ਦੀ ਦਿੱਤੀ ਜਾਂਦੀ ਹੈ ਸਬਸਿਡੀ

Agriculture, Gurmail Singh, Chief Agriculture Officer, S.A.S Nagar, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Aug 2023

Last updated on: Aug 10, 2023, 00:00 IST

ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹੇ ਚ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਸੰਭਾਲਣ ਦੇ ਯਤਨਾਂ ਤਹਿਤ ਇੰਨ ਸੀਟੂ ਸੀ.ਆਰ.ਐਮ. ਸਕੀਮ ਦੇ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ  ਭੱਠਾ ਮਾਲਕਾਂ, ਪਰਾਲੀ ਤੋਂ ਪੈਲਟਸ ਤਿਆਰ ਕਰਨ ਵਾਲੀਆਂ ਫਰਮਾਂ ਅਤੇ ਬੇਲਰ ਮਾਲਕਾਂ ਨਾਲ ਏ. ਟੂ. ਪੀ. ਇਨਰਜੀ ਸਲੂਸ਼ਨਜ  ਪਿੰਡ ਮਿਰਜਾਪੁਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਪੈਲਾਟਾਈਜੇਸ਼ਨ ਯੂਨਿਟ  ਦਾ ਦੌਰਾ ਕੀਤਾ। 

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ. ਡਾ. ਗੁਰਮੇਲ ਸਿੰਘ ਵੱਲੋਂ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਇੱਕ ਮੀਟਰਕ ਟਨ ਕਪੈਸਟੀ ਵਾਲੇ ਯੂਨਿਟ ਲਈ 28 ਲੱਖ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ ਜੋ ਕਿ ਵੱਧ ਤੋਂ ਵੱਧ 5 ਮੀਟਰਕ ਟਨ ਯੂਨਿਟ ਲਈ 1.40 ਕਰੋੜ ਬਣਦੀ ਹੈ। ਯੂਨਿਟ ਦੇ ਮੈਨੇਜਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਪਲਾਟ ਲਗਭਗ ਪੰਜ ਸਾਲ ਪਹਿਲਾਂ ਸਥਾਪਿਤ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਗੰਨੇ ਦੀ ਪੱਤੀ, ਸਫੇਦੇ ਦੇ ਪੱਤੇ, ਸਰੋਂ ਦਾ ਬੂਰਾ, ਲੱਕੜ ਦਾ ਬੂਰਾਦਾ ਅਤੇ ਪਰਾਲੀ ਤੋਂ ਢਾਈ ਮੀਟਰਕ ਟਨ ਪ੍ਰਤੀ ਘੰਟਾ ਪੈਲਟਸ ਤਿਆਰ ਕਰਨ ਵਾਲਾ ਯੂਨਿਟ ਡੇਢ ਤੋਂ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਸੀ। 

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਯੂਨਿਟ ਵੱਲੋਂ ਲਗਭਗ 80 ਪ੍ਰਤੀਸ਼ਤ ਪੈਲਟਸ ਪਰਾਲੀ ਤੋਂ ਤਿਆਰ ਕੀਤੇ ਜਾਂਦੇ ਹਨ, ਜਿਸ ਦੀ ਕਲੋਰੀਫਿਕ ਵੈਲੀਯੂ ਤਿੰਨ ਹਜ਼ਾਰ ਤੋਂ ਵੱਧ  ਹੋਣ ਕਰਕੇ ਭੱਠਿਆਂ ਤੇ ਹੋਰ ਫਰਮਾਂ ਵੱਲੋਂ  6.50 ਤੋਂ 7.50 ਰੁਪਏ ਪ੍ਰਤੀ ਮੀਟਰਕ ਟਨ ਖ੍ਰੀਦੇ ਜਾਂਦੇ ਹਨ। ਉਨ੍ਹਾਂ ਨੇ  ਦੱਸਿਆ ਕਿ 250 ਕਿਲੋਵਾਟ ਦਾ ਯੂਨਿਟ ਲਗਾਉਣ ਲਈ ਲਗਭਗ 6 ਲੱਖ ਰੁਪਏ ਸਕਿਊਰਟੀ ਦੇਣੀ ਪੈਂਦੀ ਹੈ, ਬਿਜਲੀ ਲੋਡ ਅਨੁਸਾਰ ਮਹੀਨਾ ਵਾਰ ਫਿਕਸ ਚਾਰਜਿਜ ਦੇਣੇ ਪੈਂਦੇ ਹਨ ਅਤੇ ਮਸ਼ੀਨਾਂ ਦੀ ਖ੍ਰੀਦ ਸਮੇਂ 18% ਜੀ.ਐਸ.ਟੀ. ਦੀ ਅਦਾਇਗੀ ਕਰਨੀ ਪੈਂਦੀ ਹੈ। 

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੰਜੀਨੀਅਰਿੰਗ ਸ਼ਾਖਾ ਦੇ ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ, ਪਿੰਡ ਫਤਹਿਪੁਰ ਥੇੜੀ ਦੇ ਅਗਾਂਹਵਧੂ ਕਿਸਾਨ / ਬੇਲਰ ਮਾਲਕ ਅਵਤਾਰ ਸਿੰਘ ਅਤੇ ਗੌਰਵ ਬਾਇਓਫਿਊਲ ਦੇ ਮਾਲਕ ਵਰਿੰਦਰ ਕੁਮਾਰ ਅਤੇ ਸੁਨੀਲ ਕੁਮਾਰ ਪ੍ਰਧਾਨ ਭੱਠਾ ਯੂਨੀਅਨ ਮੋਹਾਲੀ ਦੇ ਨਾਲ ਹੋਰ ਭੱਠਾ ਮਾਲਕ ਵੀ ਹਾਜ਼ਰ ਸਨ।

 

Tags: Agriculture , Gurmail Singh , Chief Agriculture Officer , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD