Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਅਗਸਤ ਮਹੀਨੇ ਵਿੱਚ ਜਿਸ ਸੜਕ ਨੂੰ ਲੋਕਾਂ ਦੇ ਸਪੁਰਦ ਕੀਤਾ ਜਾਣਾ ਸੀ ਉਸਦਾ 20 ਫੀਸਦੀ ਮੁਕੰਮਲ ਨਈ ਹੋਇਆ : ਕੁਲਜੀਤ ਸਿੰਘ ਬੇਦੀ

ਲਾਪਰਵਾਹ ਠੇਕੇਦਾਰਾ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਦੀ ਕੀਤੀ ਮੰਗ

Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 10 Aug 2023

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਗਮਾਡਾ ਉੱਤੇ ਅੱਗਾ ਦੌੜ ਪਿੱਛਾ ਚੌੜ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕੇ ਫੇਜ਼ 8 ਤੋਂ  ਫੇਜ਼ 11 ਤੱਕ ਚੌੜੀ ਕੀਤੀ ਜਾਣ ਵਾਲੀ ਸੜਕ ਦਾ 20 ਫੀਸਦੀ ਕੰਮ ਵੀ ਮਿਥੇ ਸਮੇਂ ਵਿੱਚ ਪੂਰਾ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅਗਸਤ ਮਹੀਨੇ ਤੱਕ ਪੂਰਾ ਹੋਣਾ ਸੀ ਪਰ ਹੁਣੇ ਤੱਕ ਗਮਾਡਾ ਦੇ ਦਫ਼ਤਰ ਤੱਕ ਵੀ ਸੜਕ ਪੂਰੀ ਤਰ੍ਹਾਂ ਚੌੜੀ ਨਹੀਂ ਹੋ ਸਕੀ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਾਲੀ ਦੇ ਲੋਕ ਇਹ ਸਮਝਦੇ ਹਨ ਕਿ ਇਹਨਾਂ ਸੜਕਾਂ ਦਾ ਹੋਣ ਵਾਲਾ ਕੰਮ ਨਗਰ ਨਿਗਮ ਦਾ ਹੈ ਅਤੇ ਲੋਕਾਂ ਦਾ ਸਾਰਾ ਰੋਹ ਨਗਰ ਨਿਗਮ 'ਤੇ ਹੀ ਫੁੱਟਦਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਗਮਾਡਾ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਕੱਲੀ ਸੜਕ ਉੱਤੇ 37 ਕਰੋੜ ਰੁਪਏ ਖਰਚ ਕੀਤੇ ਜਾਣੇ ਸਨ ਪਰ ਗਮਾਡਾ ਦੇ ਅਧਿਕਾਰੀ ਹੀ ਬੇਹਤਰ ਜਾਣਦੇ ਹਨ ਕਿ ਇਹ ਕੰਮ ਕਦੋਂ ਪੂਰਾ ਹੋਵੇਗਾ।

ਉਹਨਾਂ ਕਿਹਾ ਕੇ ਇਸੇ ਤਰ੍ਹਾਂ ਕੁੰਭੜਾ ਚੌਂਕ ਤੋਂ ਬਾਵਾ ਵਾਈਟ ਹਾਊਸ ਤੱਕ ਦੀ ਸੜਕ ਚੌੜੀ ਕੀਤੀ ਜਾਣੀ ਹੈ। ਗਮਾਡਾ ਨੇ ਇਸ ਮਾਮਲੇ ਵਿੱਚ ਨਗਰ ਨਿਗਮ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਸੜਕ ਉਤੇ ਪੈਚ ਵਰਕ ਤੱਕ ਵੀ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਇਸ ਦਾ ਸਾਰਾ ਠੀਕਰਾ ਨਗਰ ਨਿਗਮ ਦੇ ਸਿਰ ਭੰਨਿਆ ਰਿਹਾ ਹੈ ਜਦੋਂ ਕਿ ਕੰਮ ਸਮੇਂ ਸਿਰ ਨਾ ਹੋਣ ਦੀ ਸਾਰੀ ਜਿੰਮੇਵਾਰੀ ਗਮਾਡਾ ਦੀ ਹੈ‌।

ਉਨ੍ਹਾਂ ਕਿਹਾ ਫੇਜ਼ 8 ਵਾਲੀ ਇਸ ਸੜਕ ਉਤੇ ਹੀ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਸਥਾਪਤ ਹੈ ਅਤੇ ਇਸ ਨੂੰ ਸ਼ਾਪਿੰਗ ਸਟਰੀਟ ਕਿਹਾ ਜਾਂਦਾ ਹੈ ਕਿਉਂਕਿ ਮੋਹਾਲੀ ਦੀ ਸਾਰੀ ਪੁਰਾਣੀ ਮਾਰਕੀਟ ਇਸ ਸੜਕ ਉਤੇ ਸਥਿਤ ਹੈ। ਉਹਨਾਂ ਕਿਹਾ ਕਿ ਇਸ ਸੜਕ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਤੇ ਚਾਲੂ ਕੀਤਾ ਜਾਵੇ ਅਤੇ ਜਿਹਨਾਂ ਠੇਕੇਦਾਰਾ ਤੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇਹ ਕੰਮ ਲੇਟ ਹੋਇਆ ਹੈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ।

ਕੁਲਜੀਤ ਸਿੰਘ ਬੇਦੀ ਨੇ ਇਹ ਵੀ ਮੰਗ ਕੀਤੀ ਕਿ ਗਮਾਡਾ ਰੱਖ ਰਖਾਉ ਲਈ ਨਗਰ ਨਿਗਮ ਨੂੰ ਫੰਡ ਦੇਵੇ ਜਾਂ ਖੁਦ ਕੰਮ ਕਰਵਾ ਕੇ ਦੇਵੇ। ਉਨ੍ਹਾਂ ਕਿਹਾ ਕਿ ਨਵੀਆਂ ਬਣ ਰਹੀਆਂ ਸੜਕਾਂ ਉੱਤੇ ਸਹੀ ਢੰਗ ਨਾਲ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਕੇ ਦਿੱਤਾ ਜਾਵੇ ਤਾਂ ਜੋ ਪਾਣੀ ਰਿਹਾਇਸ਼ੀ ਖੇਤਰਾਂ ਵਿੱਚ ਦਾਖਲ ਨਾ ਹੋਵੇ ਅਤੇ ਪਾਣੀ ਦੀ ਨਿਕਾਸੀ ਐੱਨ ਚੋਅ ਰਾਹੀਂ ਕੀਤੀ ਜਾਵੇ। ਉਹਨਾਂ ਕਿਹਾ ਕਿ ਚੌੜੀਆਂ ਹੋ ਰਹੀਆਂ ਸੜਕਾਂ ਦਾ ਲੈਵਲ ਉਸ ਢੰਗ ਨਾਲ ਕੀਤਾ ਜਾਵੇ ਕਿ ਸ਼ਹਿਰ ਦੇ ਹੇਠਲੇ ਸੈਕਟਰਾਂ ਦਾ ਪਾਣੀ ਸਿੱਧਾ ਐੱਨ ਚੋਅ ਤੱਕ ਪਹੁੰਚੇ। 

ਇਸ ਦੇ ਨਾਲ ਨਾਲ ਇਹ ਵੀ ਮੰਗ ਕੀਤੀ ਕਿ ਵੱਖ ਵੱਖ ਕੰਪਨੀਆਂ ਦੀਆਂ ਕੇਬਲ ਤਾਰਾਂ ਵਾਸਤੇ ਸੜਕ ਦੇ ਨਾਲ ਨਾਲ ਹੀ ਪਾਈਪ ਦਿੱਤੀ ਜਾਵੇ। ਤਾਂ ਜੋ ਵਾਰ ਵਾਰ ਫੁੱਟਪਾਥਾਂ ਨਾ ਤੋੜੀਆਂ ਜਾ ਸਕਣ। ਉਹਨਾਂ ਕਿਹਾ ਕਿ ਇਸ ਸਬੰਧੀ ਉਹ ਇੱਕ ਪੱਤਰ ਵੀ ਗਮਾਡਾ ਨੂੰ ਲਿਖਣ ਜਾ ਰਹੇ ਹਨ।

ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਸ ਸੜਕ ਨੂੰ ਅਗਸਤ ਮਹੀਨੇ ਵਿੱਚ ਲੋਕਾਂ ਦੇ ਸਪੁਰਦ ਕੀਤਾ ਜਾਣਾ ਸੀ ਪਰ ਹਾਲੇ ਤੱਕ ਇਸਦਾ ਕੋਈ ਕੰਮ ਪੂਰਾ ਨਹੀਂ ਹੋਇਆ। ਸਗੋਂ ਗਮਾਡਾ ਦੇ ਦਫ਼ਤਰ ਦੇ ਅੱਗੇ ਪਾਣੀ ਖੜ੍ਹਾ ਹੈ ਜਿਸ ਵਿੱਚ ਮੱਛਰ ਪੈਦਾ ਹੋ ਰਿਹਾ ਹੈ। 

ਉਹਨਾਂ ਕਿਹਾ ਕੇ ਇੱਕ ਪਾਸੇ ਲੋਕਾਂ ਦੇ ਘਰ ਜਾ ਜਾ ਕੇ ਡੇਂਗੂ ਤੇ ਚਲਾਨ ਕੱਟੇ ਜਾ ਰਹੇ ਹਨ ਅਤੇ ਦੂਜੇ ਪਾਸੇ ਗਮਾਡਾ ਦੀ ਲਾਪਰਵਾਹੀ ਕਾਰਨ ਗਮਾਡਾ ਦੇ ਦਫ਼ਤਰ ਦੇ ਐਨ ਸਾਹਮਣੇ ਵੱਡੇ ਪੱਧਰ ਤੇ ਮੱਛਰ ਪੈਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਬਹੁਤ ਵੱਡੀ ਹੈ ਇਸ ਲਈ ਨਵੀਆਂ ਸੜਕਾਂ ਚੌੜੀਆਂ ਕਰਨ ਦੇ ਨਾਲ ਨਾਲ ਇੱਥੇ ਡਰੇਨੇਜ਼ ਸਿਸਟਮ ਵੀ ਦਰੁਸਤ ਕੀਤਾ ਜਾਵੇ।

 

Tags: Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD