Sunday, 05 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ

 

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀ 12 ਸਕੂਲੀ ਬੱਸਾਂ ਦੇ ਕੀਤੇ ਚਲਾਣ

ਸਕੂਲ ਮਾਲਕਾਂ ਅਤੇ ਵੈਨਾ ਦੇ ਡਰਾਇਵਰਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ

Safe School Vahan Policy, School, School Bus, Transport, School Buses, Safe School Transport Policy, Mansa

Web Admin

Web Admin

5 Dariya News

ਮਾਨਸਾ , 10 Aug 2023

ਸੇਫ ਸਕੂਲ ਵਾਹਨ ਪਾਲਸੀ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਅਧੂਰੇ ਦਸਤਾਵੇਜ਼ ਵਾਲੀ 12 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇੱਕ ਹਫਤੇ ਦੇ ਅੰਦਰ  ਦਸਤਾਵੇਜ਼ ਪੂਰੇ ਕਰਨ ਦੀ ਹਦਾਇਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦਿੱਤੀ।  

ਉਨ੍ਹਾਂ ਦੱਸਿਆ ਕਿ ਚੈਕਿੰਗ ਉਪਰੰਤ ਸਕੂਲ ਵੈਨਾਂ ਦੇ ਡਰਾਇਵਰਾਂ, ਮਾਲਕਾਂ ਅਤੇ ਟਾਸਕ ਫੋਰਸ ਕਮੇਟੀ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੇਫ ਸਕੂਲ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਵੈਨ ਅੰਦਰ ਕੈਮਰਾ ਅਤੇ ਵੈਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। 

ਸਰਕਾਰੀ ਨੰਬਰ ਪਲੇਟ, ਫਿਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣੀ ਚਾਹੀਦੀ। 

ਬੱਚਿਆ ਦੇ ਮਾਪਿਆਂ ਨੂੰ ਬੇਨਤੀ ਹੈ ਕਿ ਜੇਕਰ ਉਹਨਾਂ ਦੇ ਬੱਚੇ ਦੀ ਬੱਸ ਵਿੱਚ ਉਕਤ ਸਹੂਲਤਾਂ ਜਾ ਦਸਤਾਵੇਜ਼ ਨਹੀਂ ਹਨ ਤਾਂ ਇਸ ਸਬੰਧੀ ਸਕੂਲ ਮਾਲਕਾਂ ਨਾਲ ਰਾਬਤਾ ਕਰਨ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦੇਣ। ਇਸ ਮੌਕੇ ਸ੍ਰੀਮਤੀ ਨਤੀਸ਼ਾ ਅੱਤਰੀ, ਪ੍ਰੋਟੈਕਸ਼ਨ ਅਫਸਰ, ਸ੍ਰੀ ਅਫਜਲ ਖਾਨ ਇੰਚਾਰਜ ਟਰੈਫਿਕ ਪੁਲਿਸ, ਮਾਨਸਾ ਮੌਜੂਦ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD