Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਖੇਤੀ ਹਾਦਸਿਆਂ ਦੇ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਵਿਧਾਇਕ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ 4 ਲੱਖ 50 ਹਜ਼ਾਰ ਰੁਪਏ ਤੋਂ ਵੱਧ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 10 Aug 2023

Last updated on: Aug 10, 2023, 00:00 IST

ਖੇਤੀਬਾੜੀ ਦਾ ਕਿੱਤਾ ਜ਼ੋਖਮ ਭਰਿਆ ਹੈ ਜਿਸ ਦੌਰਾਨ ਅਕਸਰ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੌਰਾਨ ਅੰਗ ਕੱਟਣ ਜਾਂ ਮੌਤ ਹੋਣ ਕਰਕੇ ਪਰਿਵਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। 

ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਲਈ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਨੇ ਵੱਖ ਵੱਖ ਪਿੰਡਾਂ ਵਿਚ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡਣ ਮੌਕੇ ਕੀਤਾ।

ਉਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਦਰਸ਼ੋ ਕੌਰ ਪਤਨੀ ਜੋਗਾ ਸਿੰਘ ਵਾਸੀ ਸੇਖੂਪੁਰ ਖੁਡਾਲ ਦੀ ਖੇਤੀਬਾੜੀ ਦੇ ਕੰਮ ਕਰਨ ਦੌਰਾਨ ਮੌਤ ਹੋ ਗਈ ਸੀ। ਰਾਮਪਾਲ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਕੁੱਲਰੀਆਂ ਦਾ ਟੋਕਾ ਕਰਨ ਸਮੇਂ ਉਂਗਲਾਂ ਕੱਟ ਗਈਆਂ ਸਨ ਅਤੇ ਜੋਗਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕਾਹਨਗੜ੍ਹ ਦੀ ਉਂਗਲ ਕੱਟ ਗਈ ਸੀ। 

ਇਸੇ ਤਰ੍ਹਾਂ ਗੁਰਨਾਮ ਕੌਰ ਪਤਨੀ ਗੁਰਬਖਸ਼ ਸਿੰਘ ਵਾਸੀ ਦੋਦੜਾ ਦੇ ਪੈਰ ਦਾ ਅੰਗੂਠਾ ਕੱਟਿਆ ਗਿਆ ਸੀ। ਜਸਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਬੋੜਾਵਾਲ ਦੇ ਖੱਬੇ ਹੱਥ ਦੀਆਂ ਉਂਗਲਾਂ ਕਟ ਗਈਆਂ ਸੀ। 

ਗੁਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਮੰਢਾਲੀ ਦੀ ਟਰੈਕਟਰ ਪਲਟਣ ਕਰਕੇ ਮੌਤ ਹੋ ਗਈ ਸੀ। ਗੁਰਦੀਪ ਸਿੰਘ ਦੇ ਵਾਰਸ ਉਸ ਦੀ ਵਿਧਵਾ ਰਾਜਦੀਪ ਕੌਰ ਨੂੰ ਦੋ ਲੱਖ ਰੁਪੈ, ਕੁਲਵਿੰਦਰ ਸਿੰਘ ਨੂੰ ਵੀਹ ਹਜ਼ਾਰ ਰੁਪੈ, ਗੁਰਨਾਮ ਕੌਰ ਨੂੰ ਦਸ ਹਜ਼ਾਰ ਰੁਪੈ ਮਾਰਕੀਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ ਦੀ ਹਾਜ਼ਰੀ ਵਿੱਚ ਵੰਡੇ ਗਏ।

ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਮ੍ਰਿਤਕ ਦਰਸ਼ੋ ਕੌਰ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਵਜੋਂ ਦੋ ਲੱਖ ਰੁਪੈ, ਰਾਮਪਾਲ ਸਿੰਘ ਨੂੰ ਤੀਹ ਹਜ਼ਾਰ ਰੁਪੈ, ਜੋਗਿੰਦਰ ਸਿੰਘ ਨੂੰ ਦਸ ਹਜ਼ਾਰ ਰੁਪੈ ਦੇ ਚੈੱਕ ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ ਦੀ ਹਾਜ਼ਰੀ ਐਮ.ਐਲ.ਏ.ਦਫ਼ਤਰ ਬੁਢਲਾਡਾ ਵਿਖੇ ਵੰਡੇ ਗਏ ਹਨ।

ਇਸ ਮੌਕੇ ਮਾਰਕੀਟ ਕਮੇਟੀ ਬਰੇਟਾ ਦੇ ਸਕੱਤਰ ਜੈ ਸਿੰਘ ਸਿੱਧੂ, ਸੱਤਪਾਲ ਸਿੰਘ ਲੇਖਾਕਾਰ, ਗੁਰਪ੍ਰੀਤ ਸਿੰਘ ਆਕਸ਼ਨ ਰਿਕਾਰਡਰ ਬਰੇਟਾ ਅਤੇ ਮਾਰਕੀਟ ਕਮੇਟੀ ਬੁਢਲਾਡਾ ਦੇ ਕੁਲਦੀਪ ਸਿੰਘ ਮੰਡੀ ਸੁਪਰਵਾਈਜ਼ਰ, ਪ੍ਰੀਤੀ ਰਾਣੀ ਲੇਖਾਕਾਰ, ਅਮਰੀਕ ਸਿੰਘ ਗਰੇਡਿੰਗ ਸਹਾਇਕ ਅਤੇ ਮਨਪ੍ਰੀਤ ਸਿੰਘ ਕਾਹਨਗੜ੍ਹ, ਰਮਨ ਗੁੜੱਦੀ, ਗੁਰਦਰਸ਼ਨ ਸਿੰਘ ਪਟਵਾਰੀ, ਬਿੱਕਰ ਸਿੰਘ ਮੰਢਾਲੀ, ਸੁਨੀਲ ਕੁਮਾਰ (ਸ਼ੀਲਾ) ਹਾਜ਼ਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD