Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਭ ਅਵੱਸਥਾ ਦੌਰਾਨ ਆਉਂਦੀਆਂ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਅਨੀਮੀਆ - ਡਾ. ਰਿੱਚਾ ਪਸਰੀਚਾ

ਸਿਹਤ ਵਿਭਾਗ ਵੱਲੋਂ ਪੀ.ਐਸ.ਐਮ.ਏ. ਤੇ ਅਨੀਮੀਆ ਮੁਕਤ ਭਾਰਤ ਸੰਬੰਧੀ ਜਾਗਰੂਕਤਾ ਸਭਾ ਆਯੋਜਿਤ

Health, Dr. Richa Pasricha, Ferozpur

Web Admin

Web Admin

5 Dariya News

ਫਿਰੋਜ਼ਪੁਰ , 10 Aug 2023

Last updated on: Aug 10, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਗਤੀਵਿਧੀਆਂ ਦੀ ਲੜੀ ਵਿਚ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਚੈੱਕਅਪ ਕੈਂਪ ਅਤੇ ਪੀ.ਐਸ.ਐਮ.ਏ. ਤੇ ਅਨੀਮੀਆ ਮੁਕਤ ਭਾਰਤ ਸੰਬੰਧੀ ਜਾਗਰੂਕਤਾ ਸਭਾ ਦਾ ਆਯੋਜਨ ਕੀਤਾ ਗਿਆ। 

ਇਸ ਕੈਂਪ ਵਿੱਚ ਸੰਸਥਾ ਦੇ ਜੱਚਾ-ਬੱਚਾ ਮਾਹਿਰ ਡਾ. ਰਿੱਚਾ ਪਸਰੀਚਾ ਨੇ ਗਰਭਵਤੀ ਅੋਰਤਾਂ ਦਾ ਐਂਟੀਨੇਟਲ ਚੈਕਅਪ ਕੀਤਾ। ਇਸ ਮੌਕੇ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਡਾ: ਰਿੱਚਾ ਨੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਲਗਾਏ ਜਾਂਦੇ ਇਨ੍ਹਾਂ ਕੈਂਪਾਂ ਦੌਰਾਨ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਜਾਂਦੀ ਹੈ ਤਾਂ ਜੋ ਇਨ੍ਹਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਢੁੱਕਵੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ ਅਤੇ ਸੁਰੱਖਿਅਤ ਜਨੇਪਾ ਯਕੀਨੀ ਬਨਾਇਆ ਜਾ ਸਕੇ। 

ਅਨੀਮੀਆ ਮੁਕਤ ਭਾਰਤ ਸੰਬੰਧੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਗਰਭ ਅਵੱਸਥਾ ਦੋਰਾਨ ਆਉਂਦੀਆਂ ਸਮੱਸਿਆਵਾਂ ਲਈ ਜਿੰਮੇਵਾਰ ਕਾਰਨਾਂ ਵਿੱਚੋਂ ਖੂਣ ਦੀ ਕਮੀ ਭਾਵ ਅਨੀਮੀਆਂ ਇੱਕ ਅਹਿਮ ਕਾਰਨ ਹੈ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬੱਚੀਆਂ ਦੀ ਸਿਹਤ ਅਤੇ ਖੁਰਾਕ ਦਾ ਛੋਟੀ ਉਮਰ ਤੋਂ ਹੀ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤਾਂ ਜੋ ਬੱਚਿਆਂ ਦਾ ਸ਼ਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਯਕੀਨੀ ਬਨਾਇਆ ਜਾ ਸਕੇ ਕਿਉਂਕਿ ਸਿਹਤਮੰਦ ਔਰਤ ਹੀ ਸਿਹਤਮੰਦ ਪਰਿਵਾਰ, ਸਮਾਜ ਤੇ ਰਾਸ਼ਟਰ ਦਾ ਨਿਰਮਾਣ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੱਚਿਆਂ ਨੂੰ ਅਨੀਮੀਆਂ ਤੋਂ ਬਚਾਅ ਲਈ ਸਕੂਲਾਂ ਵਿੱਚ ਹਫਤਾਵਾਰੀ ਆਇਰਨ/ ਫੋਲਿਕ ਐਸਿਡ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਸਾਲ ਵਿੱਚ ਦੋ ਵਾਰ ਐਲਬੈਂਡਾਜੋਲ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਹਰ ਗਰਭਵਤੀ ਔਰਤ ਅਨੀਮੀਆਂ ਤੋਂ ਬਚਾਅ ਲਈ ਡਾਕਟਰੀ ਸਲਾਹ ਨਾਲ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਆਇਰਨ ਫੋਲਿਕ ਐਸਿਡ ਦੀਆਂ ਸਾਰੀਆਂ ਗੋਲੀਆਂ ਲੈਣੀਆਂ ਚਾਹੀਦੀਆਂ ਹਨ। 

ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਔਰਤ ਨੂੰ ਜਨੇਪੇ ਉਪਰੰਤ ਵੀ ਪਹਿਲੇ ਛੇ ਮਹੀਨੇ ਤੱਕ ਵੀ ਆਇਰਨ ਫੌਲਿਕ ਦੀਆਂ ਗੋਲੀਆਂ ਖਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਚੇ ਨੂੰ ਦੁੱਧ ਚੁੰਘਾਉਣ ਦੇ ਸਮੇਂ ਦੌਰਾਨ ਮਾਂ ਨੂੰ ਕਿਸੇ ਕਿਸਮ ਦੀ ਕਮਜੋਰੀ ਨਾ ਹੋਵੇ। ਇਸ ਮੌਕੇ ਮਾਸ ਮੀਡੀਆ ਅਫਸਰ ਰੰਜੀਵ ਨੇ ਵੀ ਆਪਣੇ ਵਿਚਾਰ ਰੱਖੇ।

ਇਸ ਦੌਰਾਨ ਹਸਪਤਾਲ ਦੇ ਪ੍ਰਭਾਰੀ ਐਸ.ਐਮ.ਓ. ਡਾ. ਨਵਦੀਪ ਸੋਈ, ਆਸ਼ੀਸ਼ ਭੰਡਾਰੀ ਅਤੇ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

 

Tags: Health , Dr. Richa Pasricha , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD