Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦੋਗੁਣੀ ਕਰਨ ਲਈ ਕੇਂਦਰੀ ਟੀਮ ਤੋਂ ਨਿਯਮਾਂ ਵਿੱਚ ਛੋਟ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਪੱਤਰ ਲਿਖ ਕੇ ਵੀ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖ ਚੁੱਕੇ ਹਨ ਨਿਯਮਾਂ ਵਿੱਚ ਛੋਟ ਦੀ ਮੰਗ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 10 Aug 2023

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਹੈ ਕਿ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਸੂਬੇ ਦੇ ਆਫ਼ਤਨ ਰਾਹਤ ਫੰਡਾਂ ਵਿੱਚ ਕੋਈ ਕਮੀ ਨਹੀਂ, ਸਿਰਫ ਨੁਕਸਾਨ ਦੀ ਪੂਰਤੀ ਕਰਨ ਦੇ ਨਿਯਮਾਂ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਹੋ ਸਕੇ। 

ਪੰਜਾਬ ਨੇ ਜਾਨੀ-ਮਾਲੀ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਨੂੰ ਵਧਾਉਣ ਦੀ ਮੰਗ ਕੀਤੀ ਹੈ। ਪੰਜਾਬ ਤੇ ਪਹਾੜੀ ਇਲਾਕਿਆਂ ਵਿੱਚ ਨਿਰੰਤਰ ਮੋਹਲੇਧਾਰ ਮੀਂਹ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਣ ਲਈ ਪੰਜਾਬ ਦੇ ਦੌਰੇ ਉਤੇ ਆਈ ਸੱਤ ਮੈਂਬਰੀ ਅੰਤਰ ਮੰਤਰਾਲਾ ਕੇਂਦਰੀ ਟੀਮ ਨੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨਾਲ ਮੀਟਿੰਗ ਕੀਤੀ। 

ਮੀਟਿੰਗ ਦੌਰਾਨ ਵਿਭਾਗ-ਵਾਰ ਹੜ੍ਹਾਂ ਦੇ ਹੋਏ ਨੁਕਸਾਨ ਦੀ ਪੇਸ਼ਕਾਰੀ ਦਿਖਾਉਣ ਤੋਂ ਬਾਅਦ ਮੁੱਖ ਸਕੱਤਰ ਨੇ ਕੇਂਦਰੀ ਟੀਮ ਨੂੰ ਵਿਸਥਾਰਤ ਰਿਪੋਰਟ ਸੌਂਪੀ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖੇ ਪੱਤਰ ਵਿੱਚ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਕਰੀਬ ਦੋਗੁਣੀ ਕਰਨ ਦੀ ਮੰਗ ਕੀਤੀ ਗਈ ਜਿਵੇਂ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ 4 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ, ਫਸਲ ਦੇ ਨੁਕਸਾਨ ਲਈ 17 ਹਜ਼ਾਰ ਰੁਪਏ ਤੋਂ ਵਧਾ ਕੇ 34 ਹਜ਼ਾਰ ਰੁਪਏ, ਦੁਧਾਰੂ ਪਸ਼ੂਆਂ ਲਈ 37,500 ਤੋਂ ਵਧਾ ਕੇ 75 ਹਜ਼ਾਰ ਰੁਪਏ, ਨੁਕਸਾਨਗ੍ਰਸਤ ਘਰ ਲਈ 1,20,000 ਰੁਪਏ ਤੋਂ ਵਧਾ ਕੇ 2.40 ਲੱਖ ਰੁਪਏ ਕਰਨ ਦੀ ਮੰਗ ਰੱਖੀ ਗਈ ਹੈ। 

ਇਸੇ ਤਰ੍ਹਾਂ ਹੋਰ ਵੀ ਕਈ ਤਰ੍ਹਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਧਾਉਣ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੀ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ਅਤੇ ਮੁਆਵਜ਼ਾ ਦੇਣ ਲਈ ਫੰਡ ਵੀ ਹੈ ਪਰ ਸਿਰਫ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਯਮਾਂ ਕਾਰਨ ਉਹ ਢੁੱਕਵਾਂ ਮੁਆਵਜ਼ਾ ਦੇਣ ਤੋਂ ਅਸਮਰੱਥ ਹੈ। 

ਇਸ ਲਈ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਕੇਂਦਰੀ ਟੀਮ ਦੇ ਮੁਖੀ ਕੌਮੀ ਆਫ਼ਤਨ ਪ੍ਰਬੰਧਨ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਕਈ ਸੂਬਿਆਂ ਦਾ ਦੌਰਾ ਕੀਤਾ ਗਿਆ ਅਤੇ ਹਿਮਾਚਲ ਪ੍ਰਦੇਸ਼ ਤੋਂ ਬਾਅਦ ਸਭ ਤੋਂ ਵੱਧ ਨੁਕਸਾਨ ਪੰਜਾਬ ਵਿੱਚ ਨੁਕਸਾਨ ਹੋਇਆ ਹੈ। 

ਟੀਮ ਦੇ ਇਕ ਹੋਰ ਮੈਂਬਰ ਇਸਰੋ ਤੋਂ ਆਏ ਫਲੱਡ ਮੈਪਿੰਗ ਤੇ ਸਾਇੰਟਿਸਟ/ਇੰਜਨੀਅਰ ਦੇ ਮੁਖੀ ਡਾ. ਏ.ਵੀ. ਸੁਰੇਸ਼ ਬਾਬੂ ਨੇ ਕਿਹਾ ਕਿ ਸੈਟੇਲਾਈਟ ਤਸਵੀਰਾਂ ਰਾਹੀਂ ਵੀ ਸਪੱਸ਼ਟ ਹੋਇਆ ਹੈ ਕਿ ਭਾਰੀ ਮੀਂਹ ਨੇ ਪੰਜਾਬ ਵਿੱਚ ਕਾਫੀ ਨੁਕਸਾਨ ਕੀਤਾ ਹੈ ਅਤੇ ਬਹੁਤ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਮੁੱਖ ਸਕੱਤਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਦੱਸਿਆ ਕਿ ਸੂਬੇ ਵਿੱਚ ਖੇਤੀਬਾੜੀ ਨਾਲ ਸਬੰਧਤ 605.38 ਕਰੋੜ ਰੁਪਏ, ਲੋਕ ਨਿਰਮਾਣ ਵਿਭਾਗ (ਸੜਕਾਂ ਤੇ ਇਮਾਰਤਾਂ) ਦਾ 173.10 ਕਰੋੜ ਰੁਪਏ, ਜਲ ਸਰੋਤ ਦਾ 159.36 ਕਰੋੜ ਰੁਪਏ, ਸ਼ਹਿਰੀ ਬੁਨਿਆਦੀ ਢਾਂਚਾ/ਸਥਾਨ ਸਰਕਾਰਾਂ ਦਾ 44.38 ਕਰੋੜ ਰੁਪਏ, ਪੇਂਡੂ ਵਿਕਾਸ ਤੇ ਪੰਚਾਇਤਾਂ ਦਾ 43.66 ਕਰੋੜ ਰੁਪਏ, ਸਕੂਲ ਸਿੱਖਿਆ ਦਾ 26.85 ਕਰੋੜ ਰੁਪਏ, ਬਿਜਲੀ ਦਾ 17.50 ਕਰੋੜ ਰੁਪਏ, ਮੱਛੀ ਪਾਲਣ ਦਾ 9.98 ਕਰੋੜ ਰੁਪਏ, ਜਲ ਸਪਲਾਈ ਤੇ ਸੈਨੀਟੇਸ਼ਨ ਦਾ 5.66 ਕਰੋੜ ਰੁਪਏ, ਸਿਹਤ ਦਾ 4.45 ਕਰੋੜ ਰੁਪਏ ਅਤੇ ਫੁਟਕਲ 230.26 ਕਰੋੜ ਰੁਪਏ ਹੋਇਆ। 

ਕੁੱਲ ਮਿਲਾ ਕੇ 1320.59 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਸੀ ਕਿ ਸੂਬੇ ਵਿੱਚ ਹੜਾਂ ਕਾਰਨ 19 ਜ਼ਿਲਿਆਂ ਦੇ 1500 ਦੇ ਕਰੀਬ ਪਿੰਡ ਪ੍ਰਭਾਵਿਤ ਹੋਈ ਹੈ। ਫਸਲਾਂ ਦੇ ਨੁਕਸਾਨ ਤੋਂ ਇਲਾਵਾ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ।

ਮੀਟਿੰਗ ਵਿੱਚ ਕੇਂਦਰੀ ਟੀਮ ਵਿੱਚ ਸ਼ਾਮਲ ਖੇਤੀਬਾੜੀ ਤੇ ਕਿਸਾਨ ਭਲਾਈ ਦੇ ਡਾਇਰੈਕਟਰ ਬੀ.ਕੇ.ਸ੍ਰੀਵਾਸਤਵਾ, ਪੇਂਡੂ ਵਿਕਾਸ ਮੰਤਰਾਲੇ ਦੇ ਅੰਡਰ ਸਕੱਤਰ ਕੈਲਾਸ਼ ਕੁਮਾਰ, ਕੇਂਦਰੀ ਜਲ ਕਮਿਸ਼ਨ ਦੇ ਡਾਇਰੈਕਟਰ ਅਸ਼ੋਕ ਕੁਮਾਰ, ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਦੀ ਸਹਾਇਕ ਡਾਇਰੈਕਟਰ ਅੰਜਲੀ ਮੌਰੀਆ ਤੇ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਤੋਂ ਨਵੀਨ ਕੁਮਾਰ ਚੌਰਸੀਆ ਤੋਂ ਇਲਾਵਾ ਪੰਜਾਬ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲਕੰਠ ਅਵਧ ਵੀ ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD