Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ - ਨਹਿਰੂ ਯੁਵਾ ਕੇਂਦਰ ਵਲੋਂ 'ਮੇਰੀ ਮਿੱਟੀ, ਮੇਰਾ ਦੇਸ਼' ਮੁਹਿੰਮ ਦਾ ਆਗਾਜ਼

30 ਅਗਸਤ ਤੱਕ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਬਲਾਕਾਂ 'ਚ ਲਾਏ ਜਾਣਗੇ ਬੂਟੇ - ਰਸ਼ਮੀਤ ਕੌਰ

Azadi Ka Amrit Mahotsav, 75th Anniversary of Indian Independence, 75th years of Independence, Rashmeet Kaur, District Youth Officer, Nehru Youth Center, Ludhiana

Web Admin

Web Admin

5 Dariya News

ਲੁਧਿਆਣਾ , 10 Aug 2023

ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ 9 ਤੋਂ 30 ਅਗਸਤ ਤੱਕ ਲੁਧਿਆਣਾ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਬਲਾਕਾਂ, ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 'ਮੇਰੀ ਮਿੱਟੀ, ਮੇਰਾ ਦੇਸ਼' ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਨਹਿਰੂ ਯੂਵਾ ਕੇਂਦਰ ਲੁਧਿਆਣਾ ਦੇ ਜ਼ਿਲ੍ਹਾ ਯੂਥ ਅਫ਼ਸਰ ਰਸ਼ਮੀਤ ਕੌਰ ਵਲੋਂ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਮੁਹਿੰਮ ਤਹਿਤ ਸਾਰੇ ਭਾਗੀਦਾਰਾਂ ਦੁਆਰਾ ਪੰਚ ਪਰਨ ਦਾ ਸੰਕਲਪ ਲੈਣਾ ਅਤੇ ਇੱਕ 'ਅੰਮ੍ਰਿਤ ਵਾਟਿਕਾ' ਬਣਾਉਣਾ ਸ਼ਾਮਲ ਹੈ, ਭਾਵ ਹਰੇਕ ਗ੍ਰਾਮ ਪੰਚਾਇਤ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ 75 ਬੂਟੇ ਲਗਾਏ ਜਾਣਗੇ। 

ਇਸ ਦਾ ਮੁੱਖ ਹਿੱਸਾ ਹੈ 'ਵੀਰੋ ਕਾ ਵੰਦਨ' ਭਾਵ ਉਨ੍ਹਾਂ ਵੀਰਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ  ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ, ਜਿਨ੍ਹਾਂ ਦੇਸ਼ ਦੀ ਸੇਵਾ ਲਈ ਬਲਿਦਾਨ ਦਿੱਤਾ। ਯੂਥ ਵਲੰਟੀਅਰ ਅਤੇ ਹੋਰ ਲੋਕ ਹਰੇਕ ਪੰਚਾਇਤ/ਪਿੰਡ ਤੋਂ ਮਿੱਟੀ ਇਕੱਠੀ ਕਰਨਗੇ ਅਤੇ ਉਨ੍ਹਾਂ ਨੂੰ ਬਲਾਕ ਪੱਧਰ 'ਤੇ ਲਿਆਉਣਗੇ। 

ਹਰੇਕ ਬਲਾਕ ਤੋਂ ਪਿੰਡ ਦੀਆਂ ਪੰਚਾਇਤਾਂ ਦੀ ਮਿੱਟੀ ਵਾਲਾ ਮਿੱਟੀ-ਕਲਸ਼ ਰਾਸ਼ਟਰੀ ਰਾਜਧਾਨੀ ਵੱਲ ਲਿਜਾਇਆ ਜਾਵੇਗਾ। ਜ਼ਿਲ੍ਹਾ ਯੂਥ ਅਫ਼ਸਰ ਲੁਧਿਆਣਾ ਨੇ ਅੱਗੇ ਕਿਹਾ ਕਿ 'ਮੇਰੀ ਮਿੱਟੀ, ਮੇਰਾ ਦੇਸ਼' ਮੁਹਿੰਮ ਰਾਹੀਂ ਮਿੱਟੀ ਨਾਲ ਜੁੜ ਕੇ ਅਤੇ ਆਪਣੇ ਨਾਇਕਾਂ ਦਾ ਸਨਮਾਨ ਕਰਕੇ, ਇਹ ਪ੍ਰੋਗਰਾਮ ਰਾਸ਼ਟਰੀ ਸਵੈਮਾਣ ਦੀ ਭਾਵਨਾ ਪੈਦਾ ਕਰੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰਤ ਦੀ ਲਾਡਲੀ ਵਿਰਾਸਤ ਦੀ ਰੱਖਿਆ ਲਈ ਪ੍ਰੇਰਿਤ ਕਰੇਗਾ। 

ਉਨ੍ਹਾਂ ਕਿਹਾ ਕਿ ਸਮੂਹਿਕ ਯਤਨਾਂ ਅਤੇ ਭਾਗੀਦਾਰੀ ਰਾਹੀਂ ਇਹ ਲੋਕ ਲਹਿਰ ਭਾਰਤ ਦੇ ਇਤਿਹਾਸ 'ਤੇ ਅਮਿੱਟ ਛਾਪ ਛੱਡੇਗੀ। ਇਹ ਪ੍ਰੋਗਰਾਮ 9 ਅਗਸਤ 2023 ਨੂੰ ਪਿੰਡ ਦਾਊ ਮਾਜਰਾ ਵਿਖੇ ਨਹਿਰੂ ਯੁਵਾ ਕੇਂਂਦਰ ਅਤੇ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ, ਲੁਧਿਆਣਾ ਦੁਆਰਾ ਸ਼ੁਰੂ ਕੀਤਾ ਗਿਆ ਸੀ ਜਿੱਥੇ ਯੂਥ ਕਲੱਬ ਦੇ ਮੈਂਬਰਾਂ ਨੇ ਪੰਚ ਪ੍ਰਣ ਸੰਕਲਪ ਲਿਆ ਅਤੇ ਫੁੱਟਬਾਲ ਗਰਾਊਂਡ ਵਿੱਚ 75 ਬੂਟੇ ਲਗਾਏ।

ਪ੍ਰੋਗਰਾਮ ਦੌਰਾਨ ਆਈ.ਟੀ.ਬੀ.ਪੀ. ਬੱਦੋਵਾਲ, ਲੁਧਿਆਣਾ ਦੇ ਨਾਲ ਸ੍ਰੀ ਦੇਸ ਰਾਜ, ਡਿਪਟੀ ਕਮਾਂਡੈਂਟ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਸ਼ ਹਰਪਾਲ ਸਿੰਘ, ਗੁਰਿੰਦਰ ਸਿੰਘ ਦੇ ਪਿਤਾ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਸਰਪੰਚ ਵੀ ਹਾਜ਼ਰ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Rashmeet Kaur , District Youth Officer , Nehru Youth Center , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD