Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ

ਪਹਿਲਾਂ ਹੀ 15,000 ਰੁਪਏ ਲੈ ਚੁੱਕਾ ਸੀ ਮੁਲਜ਼ਮ

Vigilance Bureau, Crime News Punjab, Punjab Police, Police, Crime News, State Vigilance Bureau, Malerkotla

Web Admin

Web Admin

5 Dariya News

ਮਾਲੇਰਕੋਟਲਾ , 10 Aug 2023

Last updated on: Aug 10, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਾਇਨਾਤ ਸੇਵਾਦਾਰ ਗਗਨਦੀਪ ਸਿੰਘ ਨੂੰ ਬਲਵਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ, ਧੂਰੀ (ਸੰਗਰੂਰ) ਤੋਂ 10,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੇਵਾਦਾਰ ਗਗਨਦੀਪ ਸਿੰਘ ਨੇ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸਥਿਤ ਜ਼ਮੀਨ ਦੀ ਫਰਦ ਮੁਹੱਈਆ ਕਰਵਾਉਣ ਬਦਲੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਕਰਮਚਾਰੀ ਉਸ ਕੋਲੋਂ  ਪਹਿਲਾਂ ਹੀ 8 ਅਗਸਤ 2023 ਨੂੰ 15000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਸੇਵਾਦਾਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ  ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮਾਮਲੇ ਵਿੱਚ ਗਗਨਦੀਪ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD