Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਦੇ ਮਾਪਦੰਡਾਂ ਤਹਿਤ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Dr. Balbir Singh, Harmeet Singh Pathanmajra, Barinder Kumar Goyal,Gurlal Ghanaur, Ajit Pal Singh Kohli

Web Admin

Web Admin

5 Dariya News

ਚੰਡੀਗੜ੍ਹ , 10 Aug 2023

Last updated on: Aug 10, 2023, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਵੀਰਵਾਰ ਨੂੰ ਮਿਊਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਸੰਗਰੂਰ ਵਿੱਚ ਪੈਂਦੀਆਂ ਨਗਰ ਨਿਗਮ, ਪਟਿਆਲਾ, ਨਗਰ ਕੌਂਸਲ/ਨਗਰ ਪੰਚਾਇਤ ਸਨੌਰ, ਘਨੌਰ, ਘੱਗਾ, ਦੇਵੀਗੜ੍ਹ, ਸੰਗਰੂਰ, ਚੀਮਾ, ਮੁਨਕ, ਦਿੜ੍ਹਬਾ ਅਤੇ ਖਨੌਰੀ ਦੇ ਵਿਕਾਸ ਕਾਰਜਾਂ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਦੀ ਹਾਜਰੀ ਵਿੱਚ ਸਮੀਖਿਆ ਮੀਟਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਦੇ ਮਾਪਦੰਡਾਂ ਤਹਿਤ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਦਿੱਤੇ।

ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਪਾਸੋਂ ਅਮਰੁਤ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਗਤੀ ਅਧੀਨ ਪ੍ਰਾਜੈਕਟਾਂ ਅਤੇ ਨਵੀਂ ਗਰਾਂਟਾ ਨਾਲ ਚਲਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਦਿਲਚਸਪੀ ਲੈਂ ਕੇ ਜੰਗੀ ਪੱਧਰ ‘ਤੇ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਤਾਲਮੇਲ ਕਾਇਮ ਰੱਖਦੇ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੁੱਚੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਸੀਵਰੇਜ ਬੋਰਡ ਅਤੇ ਨਗਰ ਨਿਗਮ/ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਪਰਮ ਅਗੇਤ ਅਧਾਰ 'ਤੇ ਢੁੱਕਵੀਂ ਜਗ੍ਹਾਂ ਚਿੰਨਤ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। 

ਇਸ ਉਦੇਸ਼ ਦੀ ਪ੍ਰਾਪਤੀ ਲਈ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਦੀ ਸਫਾਈ ਲਈ ਅਤੇ ਹੋਰ ਕੰਮਾਂ ਲਈ ਜੋ ਵੀ ਜਰੂਰੀ ਮਸ਼ੀਨਰੀ ਦੀ ਜਰੂਰਤ ਹੋਵੇ ਉਹ ਖਰੀਦ ਲਈ ਜਾਵੇ ਤਾਂ ਜੋ ਨਿਗਰ ਨਿਗਮ, ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੰਮਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। 

ਉਨ੍ਹਾਂ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਮੇਂ ਸਮੇਂ ਸੀਵਰੇਜ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸੀਵਰੇਜ ਦੀਆਂ ਪਾਈਪਾਂ ਬਲਾਕ ਨਾ ਹੋਣ। ਸ. ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭਿ੍ਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਵਿਧਾਇਕ ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਬਰਿੰਦਰ ਕੁਮਾਰ ਗੋਇਲ, ਸ੍ਰੀ ਗੁਰਲਾਲ ਘਨੌਰ ਅਤੇ ਅਜੀਤ ਪਾਲ ਸਿੰਘ ਕੋਹਲੀ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮਿਉਸੀਪਲ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਸੰਗਰੂਰ, ਮੁੱਖ ਦਫ਼ਤਰ ਦੇ ਸਾਰੇ ਮੁੱਖ ਇੰਜੀਨੀਅਰ, ਨਗਰ ਨਿਗਮ, ਨਗਰ ਕੌਂਸਲਾਂ/ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Dr. Balbir Singh , Harmeet Singh Pathanmajra , Barinder Kumar Goyal , Gurlal Ghanaur , Ajit Pal Singh Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD