Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਨਸ਼ਿਆਂ ਖਿਲਾਫ ਸਮਰਪਿਤ ਕੀਤੀ ਰੈਲ਼ੀ

Judiciary, Ramesh Kumari, District and Sessions Judge, District Legal Services Authority, Rupnagar

Web Admin

Web Admin

5 Dariya News

ਰੂਪਨਗਰ , 11 Aug 2023

Last updated on: Aug 11, 2023, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਸ਼ਹਿਰ ਦੇ ਅੰਦਰ ਅੰਤਰ-ਰਾਸ਼ਟਰੀ ਯੁਵਕ ਦਿਵਸ ਦੇ ਮੌਕੇ ਨਸ਼ਿਆਂ ਖਿਲਾਫ ਇੱਕ ਖਾਸ ਰੈਲੀ ਦਾ ਆਯੋਜਨ ਕੀਤਾ। ਅੰਤਰ-ਰਾਸ਼ਟਰੀ ਯੁਵਕ ਦਿਵਸ ਹਰ ਸਾਲ 12 ਅਗਸਤ ਨੂੰ ਮਨਾਇਆ ਜਾਂਦਾ ਹੈ।  

ਇਸ ਤੋਂ ਪਹਿਲਾਂ ਇਹ ਖਾਸ ਜਾਗਰੂਕਤਾ ਮੁਹਿੰਮ ਪੰਜਾਬ ਦੇ ਯੁਵਕਾਂ ਨੂੰ ਨਸ਼ਿਆਂ ਤੋਂ ਰੋਕਣ ਅਤੇ ਮੁੜ ਬਾਹਰ ਖਿੱਚਣ ਲਈ ਸਮਰਪਿਤ ਕੀਤੀ ਗਈ। ਜਿਲਾ ਅਤੇ ਸੈਸ਼ਨ ਜੱਜ ਸ੍ਰੀਮਤੀ ਰਮੇਸ਼ ਕੁਮਾਰੀ ਨੇ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਿਵਾਲਿਕ ਪਬਲਿਕ ਸਕੂਲ ਤੋਂ ਰਵਾਨਾ ਕੀਤੀ। 

ਸ਼ਹਿਰ ਰੂਪਨਗਰ ਦੇ ਸਾਰੇ ਜੱਜ ਸਾਹਿਬਾਨ ਦੇ ਨਾਲ-ਨਾਲ ਤਕਰੀਬਨ 300 ਲੋਕਾਂ ਨੇ ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਬੱਚੇ, ਅਧਿਆਪਕ, ਵਕੀਲ, ਰੋਟਰੀ ਕਲੱਬ ਰੂਪਨਗਰ ਅਤੇ ਸਾਂਝ ਕੇਂਦਰ, ਜਿਲ੍ਹਾ ਪੁਲਿਸ ਰੂਪਨਗਰ ਦੇ ਨਾਲ-ਨਾਲ ਕੋਰਟ ਦੇ ਮੁਲਾਜ਼ਮਾਂ ਨੇ ਇਸ ਰੈਲੀ ਵਿੱਚ ਹਿੱਸਾ ਲਿਆ। ਸਾਰੇ ਬੱਚਿਆਂ ਨੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਨਸ਼ਿਆਂ ਦੀ ਬੁਰਾਈ, ਅੰਤਰਰਾਸ਼ਟਰੀ ਯੁਵਕ ਦਿਵਸ ਨੂੰ ਦਰਸਾਉਂਦੇ ਮਾਟੋ ਫੜੇ। 

ਇਹ ਰੈਲੀ ਸ਼ਿਵਾਲਿਕ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਡਾ ਬੀ. ਆਰ. ਅੰਬੇਡਕਰ ਚੌਂਕ ਤੋਂ ਹੁੰਦੀ ਹੋਈ ਜਿਲ੍ਹਾ ਕਚਹਿਰੀਆਂ ਦੇ ਅੱਗੋਂ ਨਿਕਲ ਕੇ ਪ੍ਰੈਸ ਕਲ਼ੱਬ ਤੱਕ ਗਈ ਅਤੇ ਅੰਤ ਵਿੱਚ ਮਹਾਰਾਜਾ ਰਣਜੀਤ ਸਿੰਘ ਪਾਰਕ ਵਿੱਚ ਖਤਮ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੈਸ਼ਨ ਜੱਜ ਰਮੇਸ਼ ਕੁਮਾਰੀ ਜੀ ਨੇ ਦੱਸਿਆ ਕਿ ਯੁਵਾ ਵਰਗ ਪੰਜਾਬ ਦਾ ਆਉਣ ਵਾਲਾ ਸੁਨਹਿਰੀ ਭਵਿੱਖ ਹੈ ਪ੍ਰੰਤੂ ਯੁਵਾ ਨਸ਼ਿਆਂ ਦੀ ਗੰਭੀਰ ਸਮੱਸਿਆ ਦੇ ਵਿੱਚ ਅਣਜਾਣੇ ਵਿੱਚ ਹੀ ਫਸਦੇ ਜਾਂਦੇ ਹਨ। 

ਉਨ੍ਹਾਂ ਇਸ ਰੈਲੀ ਸਦਕਾ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਕਰੀਬੀ ਨਾਲਦਿਆਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਦੀ ਅਪੀਲ ਕੀਤੀ। ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਹਿਮਾਂਸ਼ੀ ਗਲਹੋਤਰਾ, ਨੇ ਦੱਸਿਆ ਕਿ 76ਵੇਂ ਗਣਤੰਤਰਤਾ ਦਿਵਸ ਤੋਂ ਪਹਿਲਾਂ ਇਸ ਖਾਸ ਰੈਲੀ ਦਾ ਆਯੋਜਨ ਯੁਵਾ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਉਨ੍ਹਾਂ ਦੇ ਕਾਨੂਨੀ ਹੱਕਾਂ ਦੀ ਜਾਣਕਾਰੀ ਦੇਣ ਲਈ ਇੱਕ ਯਤਨ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਲ੍ਹਾ ਰੂਪਨਗਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 09 ਸਤੰਬਰ, 2023 ਨੂੰ ਕੀਤਾ ਜਾ ਰਿਹਾ ਹੈ।

 

Tags: Judiciary , Ramesh Kumari , District and Sessions Judge , District Legal Services Authority , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD