Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ : ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 11 Aug 2023

Last updated on: Aug 11, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਆਈ.ਟੀ.ਆਈ ਗਰਾਊਂਡ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ 14 ਅਗਸਤ ਨੂੰ ਫੂਲ ਡਰੈਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। 

ਉਹ ਅੱਜ ਆਈ.ਟੀ.ਆਈ. ਗਰਾਊਂਡ ਵਿਚ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਡਾ. ਅਖਿਲ  ਚੌਧਰੀ , ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ, ਜਿਸ ਵਿਚ ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਬੱਲਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਹੋਵੇਗਾ। 

ਇਸ ਦੌਰਾਨ ਜਿਥੇ ਮੁੱਖ ਮਹਿਮਾਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵੱਖ-ਵੱਖ ਹਲਕਿਆਂ ਵਿਚ ਵਿਲੱਖਣ ਸੇਵਾਵਾਂ ਦੇਣ ਵਾਲਿਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 14 ਅਗਸਤ ਨੂੰ ਹੋਵੇਗੀ। 

ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ, ਟ੍ਰੈਫਿਕ, ਮੈਡੀਕਲ ਸੁਵਿਧਾਵਾਂ, ਗਰਾਊਂਡ ਦੀ ਸਫਾਈ, ਸਟੇਜ ਦੀ ਸਜਾਵਟ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਹੋਰ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਐਸ.ਐਸ.ਪੀ ਡਾ. ਅਖਿਲ  ਚੌਧਰੀ ਨੇ ਇਸ ਦੌਰਾਨ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ ਅਪਣਾਈਆਂ ਜਾਣ ਵਾਲੀਆਂ ਹਦਾਇਤਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। 

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD