Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ: ਮੀਤ ਹੇਅਰ

ਕੈਬਨਿਟ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਦੇ ਜਾਇਜ਼ੇ ਲਈ ਬਰਨਾਲਾ ਪੁਲੀਸ ਨਾਲ ਮੀਟਿੰਗ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 11 Aug 2023

Last updated on: Aug 11, 2023, 00:00 IST

ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਢਿੱਲ ਨਾ ਵਰਤੀ ਜਾਵੇ ਤਾਂ ਜੋ ਜ਼ਿਲ੍ਹਾ ਵਾਸੀ ਅਮਨ-ਸ਼ਾਂਤੀ ਨਾਲ ਰਹਿ ਸਕਣ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਬਰਨਾਲਾ ਪੁਲਿਸ ਨਾਲ ਮੀਟਿੰਗ ਕਰ ਕੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਉੱਤੇ ਪਹਿਰਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਚੋਰੀ, ਲੁੱਟ-ਖੋਹ ਜਿਹੀਆਂ ਵਾਰਦਾਤਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇ ਤਾਂ ਜੋ ਲੋਕਾਂ ਵਿੱਚ ਕੋਈ ਡਰ ਜਾਂ ਸਹਿਮ ਨਾ ਰਹੇ।  

ਕੈਬਨਿਟ ਮੰਤਰੀ ਸ. ਮੀਤ ਹੇਅਰ ਨੇ ਆਖਿਆ ਕਿ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਹੈ। ਇਸ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇ ਤਾਂ ਜੋ ਨਸ਼ਿਆਂ ’ਚ ਗ੍ਰਸੇ ਲੋਕਾਂ ਨੂੰ ਇਸ ਦਲਦਲ ’ਚੋਂ ਕੱਢਿਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਨੇ ਆਖਿਆ ਕਿ ਬਰਨਾਲਾ ਪੁਲੀਸ ਵੱਲੋਂ ਪੂਰੀ ਸਖ਼ਤੀ ਨਾਲ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼  ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਸ਼ਿਆਂ ਦੀ ਬਰਾਮਦਗੀ ਕਰਦੇ ਹੋਏ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐੱਸਪੀ (ਡੀ) ਬਰਨਾਲਾ ਸ੍ਰੀ ਅਨੀਸ਼ ਕੁਮਾਰ ਚੌਧਰੀ, ਐੱਸਪੀ (ਐੱਚ) ਸ੍ਰੀ ਮੇਜਰ ਸਿੰਘ, ਐੱਸਪੀ (ਪੀਬੀਆਈ) ਪਰਦੀਪ ਸਿੰਘ, ਕੈਬਨਿਟ ਮੰਤਰੀ ਦੇ ਓਐਸਡੀ ਸ੍ਰੀ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹੇ ਦੇ ਡੀਐੱਸਪੀ, ਐੱਸਐੱਚਓ ਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD