ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਦੇ ਸਰਵਪੱਖੀ ਵਿਕਾਸ ਲਈ ਵਧੀਆ ਯੋਜਨਾਵਾ ਉਲੀਕੀਆਂ ਗਈਆਂ ਹਨ, ਜਿਸ ਤਹਿਤ ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਮਮਦੋਟ ਬਲਾਕ ਦੇ ਪਿੰਡ ਚੱਕ ਦੋਨਾ ਰਹੀਮੇ ਕੇ ਵਿਖੇ 36 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਤੋਂ ਇਲਾਵਾ ਇਸੇ ਪਿੰਡ ਵਿਚ 7 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਸੈਂਟਰ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਹੈ । ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪਿੰਡ ਵਿੱਚ ਖੇਡ ਸਟੇਡੀਅਮ ਬਣਨ ਨਾਲ ਪਿੰਡ ਦੇ ਨੋਜਵਾਨ ਖੇਡਾਂ ਵਿਚ ਹੋਰ ਉਤਾਸ਼ਾਹਿਤ ਹੋ ਕੇ ਜਿੱਥੇ ਤੰਦਰੁਸਤ ਸ਼ਰੀਰ ਬਣਾਉਨਗੇ, ਉਥੇ ਹੀ ਖੇਡਾਂ ਵਿੱਚ ਮੱਲਾਂ ਮਾਰ ਕੇ ਪਿੰਡ, ਜ਼ਿਲ੍ਹੇ ਅਤੇ ਰਾਜ ਦਾ ਨਾਮ ਰੋਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਬਣਾਉਣ ਦਾ ਮਕਸਦ ਇਹ ਵੀ ਹੈ ਤਾਂ ਜੋ ਨੋਜਵਾਨ ਨਸ਼ਿਆਂ ਦੀ ਲੱਤ ਵਿੱਚ ਹਨ ਉਹ ਨਸ਼ਿਆਂ ਤੋਂ ਦੂਰ ਹੋ ਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡ ਮੰਤਰੀ ਸ੍ਰੀ ਮੀਤ ਹੇਅਰ ਦੀ ਰਹਿਨੁਮਾਈ ਹੇਠ ਮੁੜ ਤੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਰਹੀ ਹੈ।
ਇਸ ਨਾਲ ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਮੁਕਾਬਿਲਾਂ ਵਿੱਚ ਭਾਗ ਲੈਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਧਾਨਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਲਈ ਪੰਜਾਬ ਸਰਕਾਰ ਤੋਂ ਜਲਦੀ ਹੀ ਫੰਡ ਮਨਜੂਰ ਕਰਵਾਏ ਜਾਣਗੇ।
ਇਸ ਮੌਕੇ ਬੀਡੀਪੀਓ ਸਰਬਜੀਤ ਸਿੰਘ, ਡੀਐਸਪੀ ਸੰਦੀਪ ਸਿੰਘ, ਸਰਪੰਚ ਚੱਕ ਦੋਨਾ ਰਹੀਮੇ ਕੇ ਛਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ, ਓਪਿੰਦਰ ਸਿੰਘ ਨਗਰ ਪੰਚਾਇਤ ਮਮਦੋਟ, ਬਲਵੀਰ ਸਿੰਘ ਫੱਤੇਵਾਲਾ, ਬਲਰਾਜ ਸਿੰਘ ਸੰਧੂ, ਐਮਸੀ ਦਲਜੀਤ ਸਿੰਘ, ਬਾਝ ਸਿੰਘ, ਕੇਵਲ ਕ੍ਰਿਸ਼ਨ ਵਿਪਨ, ਸਾਜਨ, ਕੁਲਦੀਪ ਸਿੰਘ, ਬਲਵੰਤ ਸਿੰਘ ਖਹਿਰਾ, ਬਲਵੀਰ ਸਿੰਘ, ਗੁਰਨਾਮ ਸਿੰਘ ਹਜ਼ਾਰਾ, ਹੰਸਾ ਸਿੰਘ, ਬਲਵਿੰਦਰ ਸਿੰਘ, ਬਗੀਚਾ ਸਿੰਘ, ਵਜੀਰ ਸਿੰਘ ਆਦਿ ਹਾਜ਼ਰ ਸਨ।