Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 11 Aug 2023

Last updated on: Aug 11, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। 

ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। 

ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ। 

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਕੇਸ ਐਫ.ਆਈ.ਆਰ. ਨੰ. 155 ਮਿਤੀ 16/07/2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD