Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ

ਅਮਰਜੀਤ ਸਿੰਘ ਲੋਟੇ ਵੱਲੋਂ ਖੂਹ ਦੀਆਂ ਟਿੰਡਾਂ ਤੋਂ ਦੇਸ਼ ਦੀ ਪਹਿਲੀ ਕੰਬਾਇਨ ਤੇ ਟ੍ਰੈਕਟਰ ਦੇ ਨਿਰਮਾਣ ਤੱਕ ਮਾਰੀਆਂ ਮੱਲਾਂ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੋਤ-ਵਿੱਤ ਮੰਤਰੀ ਚੀਮਾ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdev Singh Dev Maan

Web Admin

Web Admin

5 Dariya News

ਪਟਿਆਲਾ , 11 Aug 2023

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ। ਅੱਜ ਇੱਥੇ ਪੁਸਤਕ ਰੀਲੀਜ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਲੋਟੇ ਨੇ ਪਿੰਡ ਵਿੱਚ ਖੂਹ ਦੀਆਂ ਟਿੰਡਾਂ ਬਣਾਉਣ ਤੋਂ ਲੈਕੇ ਦੇਸ਼ ਦੀ ਪਹਿਲੀ ਕੰਬਾਇਨ ਤੇ ਟ੍ਰੈਕਟਰ ਨਿਰਮਾਣ ਦੇ ਖੇਤਰ ਵਿੱਚ ਜਿਹੜੀਆਂ ਮੱਲਾਂ ਮਾਰੀਆਂ ਉਹ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹਨ।

ਲੋਹਾਰ ਦਾ ਪੁੱਤਰ ਪੁਸਤਕ ਨੂੰ ਖੇਡੀ ਇੰਡਸਟਰੀ ਦਾ ਇਨਸਾਇਕਲੋਪੀਡੀਆ ਕਰਾਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਇਸ ਕਿਤਾਬ ਵਿੱਚ ਨਾ ਕੇਵਲ ਇੱਕ ਕਾਮਯਾਬ ਸਨਅਤਕਾਰ ਦੇ ਜੀਵਨ ਦੇ ਖੱਟੇ-ਮਿੱਠੇ ਅਨੁਭਵਾਂ ਨੂੰ ਦਰਸਾਇਆ ਗਿਆ ਹੈ ਸਗੋਂ ਖੇਤੀ ਨਾਲ ਸਬੰਧਤ ਪੁਰਾਣੇ ਪੇਂਡੂ ਜੀਵਨ ਨੂੰ ਵੀ ਬਾਖ਼ੂਬੀ ਰੂਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਵੈ ਜੀਵਨੀ ਨਵੀਂ ਪੀੜ੍ਹੀ ਨੂੰ ਕਿੱਤਕਾਰੀ ਵਿੱਚ ਕਾਮਯਾਬ ਹੋਣ ਲਈ ਨਵੀਆਂ ਸੇਧਾਂ ਪ੍ਰਦਾਨ ਕਰੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੁੱਚੀ ਵਜ਼ਾਰਤ ਤੇ ਸਾਰੇ ਵਿਧਾਇਕ ਆਮ ਸਧਾਰਨ ਪਿਛੋਕੜ ਵਾਲੇ ਹਨ, ਜਿਸ ਕਰਕੇ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਨਬਜ਼ ਪਛਾਣਦੀ ਹੋਈ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਲੋਟੇ ਵਰਗੇ ਸਫ਼ਲ ਸਨਅਤਕਾਰਾਂ, ਜਿਨ੍ਹਾਂ ਨੇ ਨਾਭਾ ਵਿਖੇ ਸਿੱਖਿਆ ਪ੍ਰਾਪਤ ਕਰਨ ਦੌਰਾਨ ਕਰਤਾਰ ਐਗਰੋ ਇੰਡਸਟਰੀ ਦੇ ਮਾਣਮੱਤੇ ਉਨਤੀ ਦੇ ਸਫ਼ਰ ਨੂੰ ਅੱਗੇ ਤੋਰਿਆ, ਦਾ ਸਹਿਯੋਗ ਵੀ ਸੂਬੇ ਦੀ ਤਰੱਕੀ ਲਈ ਜਿਕਰਯੋਗ ਹੈ।

ਸਮਾਗਮ ਮੌਕੇ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਖੰਨਾ ਤਰੁਨਪ੍ਰੀਤ ਸਿੰਘ ਸੌਂਧ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਸ਼੍ਰੋਮਣੀ ਸਾਹਿਤਕਾਰ ਪ੍ਰੋ. ਕ੍ਰਿਪਾਲ ਕਜ਼ਾਕ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪ੍ਰਸਿੱਧ ਕਹਾਣੀਕਾਰ ਜਸਵੀਰ ਰਾਣਾ, ਡਾ. ਗੁਰਮੀਤ ਕੱਲਰਮਾਜਰੀ, ਸਾਬਕਾ ਐਮ.ਐਲ.ਏ. ਸੁਰਜੀਤ ਸਿੰਘ ਧੀਮਾਨ ਨੇ ਵੀ ਸ਼ਿਰਕਤ ਕੀਤੀ।

ਅਮਰਜੀਤ ਸਿੰਘ ਲੋਟੇ ਨੇ ਆਪਣੇ ਜੀਵਨ ਅਤੇ ਪੁਸਤਕ ਲੋਹਾਰ ਪੁੱਤਰ ਬਾਰੇ ਭਾਵੁਕ ਗੱਲਾਂ ਸਾਂਝੀਆਂ ਕੀਤੀਆ। ਫਿੱਕੀ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। 

ਇਸ ਦੌਰਾਨ ਅਮਰੀਕ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਸੁਖਦੇਵ ਸਿੰਘ, ਇੰਦਰਜੀਤ ਸਿੰਘ, ਬਲਦੇਵ ਸਿੰਘ ਸਕਰਾਲੀ, ਮਹਿੰਦਰਪਾਲ ਬੱਬੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdev Singh Dev Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD