Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅੰਤਰਰਾਸ਼ਟਰੀ ਯੂਥ ਦਿਵਸ ਨੂੰ ਸਮਰਪਿਤ ਕੱਢੀ ਰੈਲੀ

ਨਸ਼ਿਆਂ ਦੇ ਖਿਲਾਫ ਅਤੇ ਵਿਦਿਆਰਥੀਆਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕਤਾ ਮੁਹਿੰਮ ਵਿੱਢੀ

Judiciary, Ramesh Kumari, District and Sessions Judge, District Legal Services Authority, Rupnagar

Web Admin

Web Admin

5 Dariya News

ਰੂਪਨਗਰ , 11 Aug 2023

Last updated on: Aug 11, 2023, 00:00 IST

ਨਸ਼ਿਆਂ ਦੇ ਖਿਲਾਫ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕਤਾ ਤਹਿਤ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਕਲੱਬ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਦੇ ਨਿਰਦੇਸ਼ਾਂ ਉੱਤੇ ‘ਅੰਤਰਰਾਸ਼ਟਰੀ ਯੂਥ ਦਿਵਸ’ ਦੇ ਮੌਕੇ ਸ਼ਹਿਰ ਅੰਦਰ ਨਸ਼ਿਆਂ ਦੇ ਖਿਲਾਫ ਅਤੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਨੂੰ ਸਮਰਪਿਤ ਰੈਲੀ ਕੀਤੀ ਗਈ। 

ਇਸ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਝੰਡੀ ਦੀ ਰਸਮ ਤੋਂ ਪਹਿਲਾਂ ਹਾਜ਼ਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਹਿਮਾਂਸੀ ਗਲਹੋਤਰਾ ਨੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਸੰਵਿਧਾਨ ਅਧੀਨ ਮਿਲਦੀਆਂ ਮੁਫ਼ਤ ਕਾਨੂੰਨੀ ਸਹੂਲਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। 

ਰੈਲੀ ਵਿੱਚ ਬੱਚਿਆਂ ਦੇ ਕਾਨੂੰਨੀ ਅਧਿਕਾਰਾ, ਨਸ਼ਿਆਂ ਦੀ ਬੁਰਾਈ, ਕੌਮਾਂਤਰੀ ਯੂਥ ਦਿਵਸ ਨੂੰ ਦਰਸਾਉਂਦੇ ਉਦੇਸ਼ ਰੱਖੇ। ਇਹ ਰੈਲੀ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਤੋਂ ਸ਼ੁਰੂ ਹੋ ਕੇ ਅੰਬੇਡਕਰ ਚੌਂਕ ਤੱਕ ਹੁੰਦੀ ਹੋਈ ਮੁੜ ਆਰੰਭਕ ਸਥਾਨ ਤੇ ਖਤਮ ਹੋਈ।

ਅੰਤ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੂਹ ਮੈਂਬਰਾ ਨੂੰ ਰਿਫਰੈਸ਼ਮੈਂਟ ਉਪਲੱਬਧ ਕਰਵਾਈ ਗਈ। ਇਸ ਰੈਲੀ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਡਾ. ਸੁਖਜਿੰਦਰ ਕੌਰ, ਡਾ. ਹਰਪ੍ਰੀਤ ਕੌਰ, ਡਾ. ਨੀਰੂ ਚੋਪੜਾ, ਡਾ. ਆਰਤੀ ਅਤੇ ਪ੍ਰੋ. ਲਵਲੀਨ ਵਰਮਾਂ ਨੇ ਵੀ ਸ਼ਮੂਲੀਅਤ ਕੀਤੀ।

 

Tags: Judiciary , Ramesh Kumari , District and Sessions Judge , District Legal Services Authority , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD