Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸਰਕਾਰੀ ਕਾਲਜ ਡੇਰਾਬੱਸੀ ਵਲੋਂ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਦੇ ਤਹਿਤ ਆਜ਼ਾਦੀ ਦੇ ਅੰਮ੍ਰਿਤਕਾਲ ਮੌਕੇ ਪੋਸਟਰ ਮੇਕਿੰਗ,ਪੋਰਟਰੇਟ ਮੇਕਿੰਗ ਅਤੇ ਸਲੋਗਨ ਲਿੱਖਣ ਦੇ ਕਰਵਾਏ ਮੁਕਾਬਲੇ

Azadi Ka Amrit Mahotsav, 75th Anniversary of Indian Independence, 75th years of Independence, Government College Derabassi, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 11 Aug 2023

Last updated on: Aug 11, 2023, 00:00 IST

ਅੱਜ  ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਫਾਈਨ ਆਰਟ ਵਿਭਾਗ ਅਤੇ ਐਨ.ਐਸ.ਐਸ ਕਮੇਟੀ  ਵਲੋਂ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਦੇ ਤਹਿਤ ਆਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਪੋਸਟਰ ਮੇਕਿੰਗ ,ਪੋਰਟਰੇਟ ਮੇਕਿੰਗ ਅਤੇ ਸਲੋਗਨ ਲਿੱਖਣ ਦੇ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਬੀ. ਏ.ਭਾਗ ਤੀਜਾ ਦੇ ਵਿਦਿਆਰਥੀ ਅਰੁਣ ਕੁਮਾਰ ਨੇ ਪਹਿਲਾ ਸਥਾਨ ,ਗਗਨਦੀਪ ਕੌਰ ਬੀ. ਏ. ਭਾਗ ਦੂਜਾ ਨੇ ਦੂਜਾ ਸਥਾਨ,ਭਾਵਨਾ ਚੌਹਾਨ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਕਾਮਨਾ ਗੁਪਤਾ ਅਤੇ ਕਾਲਜ ਦੇ ਪ੍ਰੋਫੈਸਰ ਸਾਹਿਬਾਨ ਦੁਆਰਾ ਇਨਾਮ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮੰਜੂ, ਮਨਪ੍ਰੀਤ ਸਿੰਘ ਅਤੇ ਆਰਤੀ ਨੂੰ ਹੌਂਸਲਾ ਅਫਜ਼ਾਈ ਇਨਾਮ ਵੀ ਦਿੱਤੇ ਗਏ। 

ਇਸ ਮੌਕੇ ਪ੍ਰਿੰਸੀਪਲ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ  ਵੀਰਾਂ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਇਕ ਚੰਗੇ ਅਤੇ ਜਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿਤਾ। ਇਸ ਮੌਕੇ ਡਾ.ਸੁਜਾਤਾ ਕੌਸ਼ਲ,ਪ੍ਰੋਫੈਸਰ ਆਮੀ ਭੱਲਾ ਸ਼੍ਰੀਮਤੀ ਭੁਪਿੰਦਰ ਕੌਰ ਜੀ, ਪ੍ਰੋਫੈਸਰ ਨਵਜੋਤ ਕੌਰ, ਪ੍ਰੋਫੈਸਰ ਮੇਘਾ ਗੋਇਲ, ਪ੍ਰੋਫੈਸਰ ਕਿਰਨਦੀਪ ਕੌਰ, ਪ੍ਰੋਫੈਸਰ ਰਸ਼ਮੀ ਅਤੇ ਪ੍ਰੋਫੈਸਰ ਬੋਮਿੰਦਰ ਕੌਰ ਸ਼ਾਮਿਲ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , Government College Derabassi , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD