Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਵਾਰਾ ਕੁੱਤਿਆਂ ਦੇ ਕੱਟਣ ਨਾਲ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਪੰਜ ਮੈਂਬਰੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ

ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਕਾਰਵਾਈ ਕਰਨ ਲਈ ਕਾਰਜ ਸਾਧਕ ਅਫਸਰਾਂ ਨੂੰ ਡੀ.ਸੀ. ਨੇ ਕੀਤੀ ਹਦਾਇਤ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Aug 2023

Last updated on: Aug 11, 2023, 00:00 IST

ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਆਦੇਸ਼ ਅਨੁਸਾਰ ਆਵਾਰਾ ਕੁੱਤਿਆਂ ਦੇ ਕੱਟਣ ਕਾਰਨ ਹੋਣ ਵਾਲੇ ਹਾਦਸਿਆਂ ਦੇ ਪੀੜ੍ਹਤਾਂ ਦੀ ਸਹਾਇਤਾ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸਿਵਲ ਸਰਜਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅਤੇ ਸਬੰਧਤ ਨਗਰ ਕੌਂਸਲਾਂ/ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਆਵਾਰਾ ਕੁੱਤਿਆਂ ਦੇ ਕੱਟਣ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਸਹਾਇਤਾ ਦੇਣ ਲਈ ਇਸ ਕਮੇਟੀ ਵੱਲੋਂ ਰਿਪੋਰਟ ਤਿਆਰ ਕੀਤੀ ਜਾਵੇਗੀ ਜੋ ਕਿ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।

ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਦੇ ਕੱਟਣ ਸਬੰਧੀ ਇੱਕ ਵਿਸ਼ੇਸ਼ ਕੰਟਰੋਲ ਸੈੱਲ ਸਥਾਪਤ ਕੀਤਾ ਜਾਵੇਗਾ ਤੇ ਹੈਲਪ ਲਾਇਨ ਨੰਬਰ ਵੀ ਸਥਾਪਤ ਕੀਤਾ ਜਾਵੇਗਾ ਤਾਂ ਜੋ ਲੋੜਵੰਦਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਕੌਂਸਲਾਂ ਵੱਲੋਂ ਆਵਾਰਾ ਕੁੱਤਿਆਂ ਨੂੰ ਫੜਨ ਤੇ ਢੁਕਵੀਂ ਥਾਂ ਤੇ ਰੱਖਣ ਲਈ ਚਾਹੀਦੇ ਸੈਲਟਰਾਂ ਬਾਰੇ ਵੀ ਰਿਪੋਰਟ ਦਿੱਤੀ ਜਾਵੇਗੀ। 

ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਫਿਰਦੇ ਆਵਾਰਾ ਕੁੱਤਿਆਂ ਨੂੰ ਫੜ੍ਹ ਕੇ ਢੁਕਵੀਂ ਥਾਂ ਤੇ ਰੱਖਣ ਲਈ ਜਰੂਰੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਤਿਆਰ ਕੀਤੀ ਜਾਣ ਵਾਲੀ ਰਿਪੋਰਟ ਵਿੱਚ ਆਵਾਰਾ ਕੁੱਤਿਆਂ ਨੂੰ ਰੱਖਣ ਲਈ ਜੇਕਰ ਵੱਖਰਾ ਸ਼ੈਲਟਰ ਬਣਾਉਣ ਲੋੜ ਹੈ ਤਾਂ ਉਸ ਬਾਰੇ ਵਿਸਥਾਰ ਵਿੱਚ ਰਿਪੋਰਟ ਤਿਆਰ ਕੀਤੀ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸ਼ਹਿਰੀ ਥਾਂ ਤੇ ਆਮ ਨਾਗਰਿਕ ਨੂੰ ਆਵਾਰਾ ਕੁੱਤਿਆਂ ਵੱਲੋਂ ਵੱਢਿਆ ਜਾਂਦਾ ਹੈ ਤਾਂ ਉਸ ਦਾ ਮੁਆਵਜ਼ਾ ਸਬੰਧਤ ਨਗਰ ਕੌਂਸਲ ਨੂੰ ਅਦਾ ਕਰਨਾ ਪਵੇਗਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਸਿਵਲ ਸਰਜਨ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਆਵਾਰਾ ਕੁੱਤਿਆਂ ਦੇ ਕੱਟਣ ਸਬੰਧੀ ਭੇਜੀ ਰਿਪੋਰਟ ਅਨੁਸਾਰ ਆਪਣੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਮਾਣਯੋਗ ਅਦਾਲਤ ਵਿੱਚ ਜਵਾਬ ਦਾਖਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰਵਿੰਦਰ ਸਿੰਘ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਕੇ.ਐਸ. ਬਰਾੜ, ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD