Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮਗਨਰੇਗਾ ਅਧੀਨ ਕਰਵਾਏ ਗਏ ਕੰਮਾਂ ਦੀ ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਮੀਟਿੰਗ ਕਰਕੇ ਕੀਤੀ ਸਮੀਖਿਆ

ਜਿਨ੍ਹਾਂ ਖੇਤਰਾਂ ਵਿੱਚ ਮਗਨਰੇਗਾਂ ਅਧੀਨ ਕਰਵਾਏ ਕੰਮਾਂ ਦੇ ਟੀਚੇ ਪੂਰੇ ਨਹੀਂ ਉਨ੍ਹਾਂ ਨੂੰ ਦਿੱਤੇ ਦਿਸਾ ਨਿਰਦੇਸ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 11 Aug 2023

Last updated on: Aug 11, 2023, 00:00 IST

ਜਿਲ੍ਹਾ ਪਠਾਨਕੋਟ ਦੇ ਅੰਦਰ ਜਿਨ੍ਹੇ ਵੀ ਲਾਭ ਪਾਤਰੀਆਂ ਦੇ ਮਗਨਰੇਗਾ ਅਧੀਨ ਕਾਰਡ ਬਣਾਏ ਗਏ ਹਨ ਉਨ੍ਹਾਂ ਨੂੰ ਨਿਰਧਾਰਤ ਨਿਯਮਾ ਅਨੁਸਾਰ ਰੁਜਗਾਰ ਦੇਣਾ ਜਰੂਰੀ ਹੈ ਇਸ ਲਈ ਜਿਆਦਾ ਤੋਂ ਜਿਆਦਾ ਕਾਰਜ ਮਗਨਰੇਗਾ ਅਧੀਨ ਕਰਵਾਇਆ ਜਾਵੈ ਤਾਂ ਜੋ ਮਗਨਰੇਗਾ ਲਾਭ ਪਾਤਰੀਆਂ ਨੂੰ ਯੋਜਨਾ ਦਾ ਲਾਭ ਮਿਲ ਸਕੇ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਅੰਦਰ ਆਯੋਜਿਤ ਕੀਤੀ ਇੱਕ ਵਿਸੇਸ ਮੀਟਿੰਗ ਦੋਰਾਨ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ), ਯੁਧਬੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਗੁਰਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਨਵਦੀਪ ਸਿੰਘ ਲੇਬਰ ਇੰਨਫੋਰਸਮੈਂਟ ਅਫਸਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਨਿਧੀ ਮਗਨਰੇਗਾ ਜਿਲ੍ਹਾ ਕੋਆਰਡੀਨੇਟਰ, ਜਿਲ੍ਹਾ ਪਠਾਨਕੋਟ ਦੇ ਬਲਾਕ ਵਿਕਾਸ ਅਧਿਕਾਰੀ ਅਤੇ ਕਰਮਚਾਰੀ ਵੀ ਹਾਜਰ ਸਨ।

ਮੀਟਿੰਗ ਨੂੰ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਕੂਝ ਬਲਾਕਾਂ ਅੰਦਰ ਮਗਨਰੇਗਾ ਅੰਦਰ ਬਹੁਤ ਹੀ ਵਧੀਆ ਕਾਰਜ ਕਰਵਾਏ ਜਾ ਰਹੇ ਹਨ । ਜਿਨ੍ਹਾਂ ਬਲਾਕਾਂ ਅੰਦਰ ਮਗਨਰੇਗਾ ਅਧੀਨ ਘੱਟ ਕੰਮ ਕਰਵਾਏ ਗਏ ਹਨ ਉਨ੍ਹਾਂ ਬਲਾਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਲਾਕਾਂ ਅੰਦਰ ਕੰਮ ਦੀ ਸੰਖਿਆ ਵਧਾਈ ਜਾਵੈ ਤਾਂ ਜੋ ਮਗਨਰੇਗਾ ਅਧੀਨ ਰਜਿਸਟਰਡ ਕਾਮਿਆਂ ਨੂੰ ਨਿਯਮਾਂ ਦੇ ਅਧਾਰ ਤੇ ਕਾਰਜ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੋਰਾਨ ਜਿਲ੍ਹਾ ਪਠਾਨਕੋਟ ਅੰਦਰ ਟੀਚਿਆਂ ਨੂੰ ਪੂੂਰਾ ਕਰਦਿਆਂ ਬਹੁਤ ਵਧੀਆ ਕਾਰਜ ਕੀਤਾ ਗਿਆ ਸੀ ਅਤੇ ਇਸ ਸਾਲ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਕਰੀਬ 50 ਕਰੋੜ ਰੁਪਏ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਵਿੱਤੀ ਸਾਲ ਦੋਰਾਨ ਵੱਧ ਤੋਂ ਵੱਧ ਕਾਰਜ ਮਗਨਰੇਗਾ ਅਧੀਨ ਕਰਵਾਏ ਜਾਣ ਤਾਂ ਜੋ ਪਿੰਡਾਂ ਅੰਦਰ ਬੇਰੁਜਗਾਰ ਲੋਕਾਂ ਨੂੰ ਰੁਜਗਾਰ ਵੀ ਮਿਲ ਸਕੇ ਅਤੇ ਵਿਕਾਸ ਦੇ ਕਾਰਜ ਵੀ ਵਧੀਆ ਢੰਗ ਨਾਲ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਜਿਵੈਂ ਇਸ ਸਾਲ ਸਰਕਾਰ ਵੱਲੋਂ ਮਗਨਰੇਗਾ ਅਧੀਨ ਰਜਿਸਟਰ ਕੀਤੇ ਕਾਮਿਆ ਦੀ ਉਜਰਤਾ ਵਿੱਚ ਵੀ ਵਾਧਾ ਕਰਕੇ ਪ੍ਰਤੀਦਿਨ 303 ਰੁਪਏ ਦਿਹਾੜੀ ਕੀਤੀ ਹੈ ਅਤੇ ਪਿੰਡਾਂ ਅੰਦਰ ਵਰਕਰਾਂ ਨੂੰ ਮਗਨਰੇਗਾ ਅਧੀਨ ਕਾਰਜ ਦਿੱਤਾ ਜਾ ਸਕਦਾ ਹੈ ਜਿਸ ਨਾਲ ਉਨ੍ਹਾਂ ਨੂੰ ਰੁਜਗਾਰ ਵੀ ਮਿਲੇਗਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸਾ ਕਾਰਜ ਵੀ ਸਮੇਂ ਰਹਿੰਦਿਆਂ ਹੀ ਪੂਰੇ ਕੀਤੇ ਜਾ ਸਕਣਗੇ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD