Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

ਯੂ.ਪੀ. ਪੁਲਿਸ ਵੱਲੋਂ ਮੁਲਜ਼ਮ 'ਤੇ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 11 Aug 2023

Last updated on: Aug 11, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਡੀ  ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ  ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਭਗੌੜੇ ਅਪਰਾਧੀ ਅਤੇ ਮਾਫੀਆ ਡੌਨ ਧਰੁਵ ਕੁੰਟੂ ਦੇ ਕਰੀਬੀ ਸਾਥੀ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਅੱਜ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ  ਗ੍ਰਿਫਤਾਰ ਮੁਲਜ਼ਮ, ਸਾਗਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ, ਜਿਸ ਦੀ 2013 'ਚ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ 'ਚ ਸ਼ਾਮਲ ਸੀ ਅਤੇ ਉੱਤਰ ਪ੍ਰਦੇਸ਼ ਪੁਲਿਸ ਨੇ ਉਸ ਦੀ ਗ੍ਰਿਫਤਾਰੀ 'ਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਸੀ। 

ਦੱਸਣਯੋਗ ਹੈ ਕਿ ਪਿੰਟੂ ਦੇ ਗਰੁੱਪ ਮੈਂਬਰਾਂ ਨੇ ਧਰੁਵ ਸਿੰਘ ਕੁੰਟੂ ਦੇ ਇਸ਼ਾਰੇ 'ਤੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ, ਜੋ ਜ਼ਿਲ੍ਹਾ ਆਜ਼ਮਗੜ੍ਹ, ਯੂਪੀ ਦੇ ਚੱਕੀਆ ਕਸਰਾਵਾਲ ਦਾ ਰਹਿਣ ਵਾਲਾ ਹੈ, ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ 16 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਏ.ਡੀ.ਜੀ.ਪੀ. ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ 'ਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਐਸ.ਟੀ.ਐਫ, ਯੂਪੀ ਨਾਲ ਮਿਲ ਕੇ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਨੂੰ ਲੁਧਿਆਣਾ, ਪੰਜਾਬ ਦੇ ਥਾਣਾ ਡਾਬਾ ਦੇ ਖੇਤਰ ਤੋਂ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜ਼ਿਲ੍ਹਾ ਆਜ਼ਮਗੜ੍ਹ ਦੇ ਥਾਣਾ ਜਿਆਣਪੁਰ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147, 302 ਅਤੇ 120ਬੀ ਤਹਿਤ ਦਰਜ ਐਫਆਈਆਰ ਨੰਬਰ 348/2013 ਵਿੱਚ ਲੋੜੀਂਦਾ ਸੀ। ਉਕਤ ਮਾਮਲੇ 'ਚ 16 ਮਾਰਚ 2022 ਨੂੰ ਧਰੁਵ ਸਿੰਘ ਕੁੰਟੂ ਸਮੇਤ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਦਕਿ ਦੋਸ਼ੀ ਅਰਵਿੰਦ ਕਸ਼ਯਪ ਫਰਾਰ ਚੱਲ ਰਿਹਾ ਸੀ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD