Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼ - ਮਾਧਵੀ ਕਟਾਰੀਆ

Punjab Admin, Madhvi Kataria, Director Social Security Women & Child Development Punjab, Ludhiana

Web Admin

Web Admin

5 Dariya News

ਲੁਧਿਆਣਾ , 11 Aug 2023

Last updated on: Aug 11, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਧੀਨ ਪੰਜਾਬ ਦੀ ਜਨਤਾ ਨੂੰ ਹਰ ਪੱਖ ਤੋਂ ਸਹੂਲਤਾਂ ਦੇਣ ਦੇ ਮੰਤਵ ਨਾਲ ਖਾਸ ਕਰਕੇ ਨੇਤਰਹੀਣਾਂ ਲਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ:ਬਲਜੀਤ ਕੌਰ ਦੀ ਰਹਿਨੁੰਮਾਈ ਹੇਠ, ਡਾਇਰੈਕਟਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਸ੍ਰੀਮਤੀ ਮਾਧਵੀ ਕਟਾਰੀਆਂ ਦੀ ਪ੍ਰਧਾਨਗੀ ਹੇਠ ਨੇਤਰਹੀਣਾਂ ਵਾਸਤੇ ਸਾਰਾ ਸਿਲੇਬਸ ਅਤੇ ਉੱਘੀਆਂ ਸ਼ਖਸੀਅਤਾਂ ਦੁਆਰਾ ਲਿਖੇ ਗਏ ਸਾਹਿਤ ਨੂੰ ਆਡਿਓ ਰਾਹੀਂ ਮੁਹੱਈਆ ਕਰਵਾਉਣ ਸਬੰਧੀ ਇਕ ਮੀਟਿੰਗ ਬ੍ਰੇਲ ਭਵਨ ਲੁਧਿਆਣਾ ਵਿਖੇ ਕੀਤੀ ਗਈ।

ਮੀਟਿੰਗ ਦੌਰਾਨ ਡਾਇਰੈਕਟਰ ਮਾਧਵੀ ਕਟਾਰੀਆ  ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਨੇਤਰਹੀਣ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਪੰਜਾਬ ਦੀਆਂ ਉੱਘੀਆਂ ਸਖਸ਼ੀਅਤਾਂ ਦੁਆਰਾ ਲਿਖੇ ਗਏ ਸਾਹਿਤ ਨਾਲ ਜੋੜਨ ਲਈ ਨੇਤਰਹੀਣ ਵਿਦਿਆਰਥੀਆਂ ਦੇ ਲਈ ਇੱਕ ਨਿਵੇਕਲਾ ਉਪਰਾਲਾ ਇੱਕ ਖਾਸ ਮੁਹਿੰਮ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਆਡਿਓ ਰਿਕਾਰਡਿੰਗਜ਼ ਕਰਕੇ ਸਿਲੇਬਸ ਦੀਆਂ ਪੁਸਤਕਾਂ, ਇਤਿਹਾਸਿਕ ਰਚਨਾਵਾਂ, ਇਕਾਂਗੀਆਂ, ਕਹਾਣੀਆਂ ਦੀ ਰਿਕਾਰਡਿੰਗ ਉੱਘੇ ਸਾਹਿਤਕਾਰਾਂ, ਲੇਖਕਾਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਕੀਤੀ ਜਾਵੇ ਅਤੇ ਉਸਦਾ ਇਕ ਯੂਟਿਊਬ (Youtube) ਲਿੰਕ ਤਿਆਰ ਕਰਕੇ ਨੇਤਰਹੀਣ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇ।

ਉਹਨਾਂ ਉੱਘੇ ਸਾਹਿਤਕਾਰਾਂ, ਸਖਸੀਅਤਾਂ, ਕਹਾਣੀਕਾਰਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਰਿਕਾਰਡਿੰਗ ਕਰਨ ਵਿੱਚ ਅੱਗੇ ਆਉਣ ਤੇ ਆਪਣੀ ਆਵਾਜ ਵਿੱਚ ਸਿਲੇਬਸ/ਇਕਾਂਗੀਆਂ/ਕਹਾਣੀਆਂ ਆਦਿ ਰਿਕਾਰਡ ਕਰਕੇ ਈ-ਮੇਲ[email protected] ਜਾਂ ਵਟਸਐਪ ਨੰਬਰ 98761-27461 ਅਤੇ 80549-21000 ਤੇ ਭੇਜਣ ਜਾਂ ਕਿਸੇ ਤਰ੍ਹਾਂ ਦੀ ਤਕਨੀਕੀ ਸਹਾਇਤਾ ਲਈ ਇਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਨੇਤਰਹੀਣ ਵਿਦਿਆਰਥੀ ਇਹਨਾਂ ਰਿਕਾਡਿੰਗਜ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਸ ਸਬੰਧੀ ਡਾਇਰੈਕਟਰ ਵੱਲੋਂ ਪਹਿਲਕਦਮੀ ਕਰਦਿਆਂ ਬਾਰਵੀਂ ਜਮਾਤ ਦੀ ਇੰਗਲਿਸ਼ ਰੀਡਰ ਦੀ ਪੁਸਤਕ ਦਾ ਪਹਿਲਾ ਪਾਠ ਮੰਡੇ ਮੋਰਨਿੰਗ (Monday Morning) ਖੁਦ ਬੋਲ ਕੇ ਰਿਕਾਰਡ ਵੀ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਅਪੀਲ ਵੀ ਕੀਤੀ ਗਈ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਜਿਵੇਂ ਕਹਾਣੀਆਂ, ਕਵਿਤਾਵਾਂ ਅਤੇ ਅਜਿਹੇ ਸਾਹਿਤਕਾਰ ਸ਼ਖਸੀਅਤਾਂ ਜਿੰਨ੍ਹਾਂ ਨੇ ਨੇਤਰਹੀਣਾਂ ਵਾਸਤੇ ਨਿਵੇਕਲਾ ਕਦਮ ਚੁੱਕਿਆ ਹੈ, ਉਸ ਬਾਰੇ ਵਿਦਿਆਰਥੀਆਂ ਨੂੰ ਆਡਿਓ ਰਿਕਾਰਡਿੰਗ ਦੁਆਰਾ ਜਾਣੂ ਕਰਵਾਇਆ ਜਾਵੇ।

ਇਸ ਲੜੀ ਅਧੀਨ ਪਹਿਲੀ ਇੰਟਰਵਿਊ ਪ੍ਰਸਿੱਧ ਵਿਦਵਾਨ, ਫੋਟੋਗ੍ਰਾਫਰ, ਚਿੱਤਰਕਾਰ ਅਤੇ ਸਾਹਿਤਕਾਰ ਸ. ਜਨਮੇਜਾ ਸਿੰਘ ਜੌਹਲ ਨਾਲ ਕੀਤੀ ਗਈ, ਜਿਸ ਨੂੰ ਯੂਟਿਊ (Youtube) ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਇਆ ਗਿਆ। ਵਿਦਿਆਰਥੀਆਂ ਅਤੇ ਆਮ ਲੋਕਾਂ ਵੱਲੋਂ ਇਸ ਨੂੰ ਬੇਹੱਦ ਪਸੰਦ ਕੀਤਾ ਗਿਆ, ਉਹਨਾਂ ਨੇ ਬਹੁਤ ਸਰਲ ਤਰੀਕੇ ਨਾਲ ਨੇਤਰਹੀਣ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਨ ਬਾਰੇ ਦੱਸਿਆ ਅਤੇ ਹੋਰ ਕਈ ਪਹਿਲੂਆਂ ਤੇ ਵਿਸਥਾਰ ਨਾਲ ਚਰਚਾ ਕੀਤੀ।

ਇਸ ਕੰਮ ਨੂੰ ਨੇਪਰੇ ਚੜਾਉਣ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਨੇ ਇਹ ਵੀ ਕਿਹਾ ਕਿ ਨੇਤਰਹੀਣ ਵਿਦਿਆਰਥੀਆਂ ਨੂੰ ਸਾਹਿਤਕ ਰਚਨਾਵਾਂ ਅਤੇ ਪੜ੍ਹਾਈ ਨਾਲ ਸਬੰਧਤ ਸਿਲੇਬਸ ਦੀ ਜਾਣਕਾਰੀ ਨੂੰ ਬ੍ਰੇਲ ਲਿੱਪੀ ਦੇ ਨਾਲ ਨਾਲ ਰਿਕਾਰਡਿੰਗ ਰਾਹੀਂ ਵੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਨੇਤਰਹੀਣ ਵਿਦਿਆਰਥੀ ਵੱਖ-ਵੱਖ ਵਿਸ਼ਿਆਂ ਜਿਵੇ ਕਿ ਗਣਿਤ ਅਤੇ ਵਿਗਿਆਨ ਆਦਿ ਨੂੰ ਸਿੱਖਣ ਵਿੱਚ ਵੀ ਉਤਸ਼ਾਹ ਦਿਖਾ ਸਕਣ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਨਾਂ ਸਹੂਲਤਾਂ ਦੀ ਆਮ ਜਨਤਾ ਅਤੇ ਨੇਤਰਹੀਣ ਵਰਗ ਨੂੰ ਦੋ ਮਹੀਨੇ ਕੰਪੇਨ ਚਲਾ ਕੇ ਜਾਣਕਾਰੀ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਸ.ਵਰਿੰਦਰ ਸਿੰਘ ਟਿਵਾਣਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ.ਕੁਲਵਿੰਦਰ ਸਿੰਘ ਰੰਧਾਵਾ ਜਿਲ੍ਹਾ ਪ੍ਰੋਗਰਾਮ ਅਫਸਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਸ਼ਮੀ, ਸ. ਰਸਾਲ ਸਿੰਘ ਨੈਰੇਟਰ, ਸ. ਅਮਨਦੀਪ ਸਿੰਘ ਇੰਚਾਰਜ ਬਰੇਲ ਪ੍ਰੈੱਸ ਅਤੇ ਹੋਰ ਸਟੂਡਿਓ ਮੈਂਬਰ ਮੌਜੂਦ ਸਨ।

 

Tags: Punjab Admin , Madhvi Kataria , Director Social Security Women & Child Development Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD