Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਅਬੋਹਰ ਦੇ ਸ਼ਹਿਰੀ ਖੇਤਰਾਂ ਵਿੱਚ 'ਹਰ ਸ਼ੁਕਰਵਾਰ ਡੇਂਗੂ ਤੇ ਵਾਰ' ਮੁਹਿੰਮ ਦੀ ਅਗਵਾਈ ਕੀਤੀ

ਅਜੀਮਗੜ ਅਤੇ ਠਾਕਰ ਆਬਾਦੀ ਵਿਖੇ ਡੇਂਗੂ ਬਿਮਾਰੀ ਨਾਲ ਪ੍ਰਭਾਵਿਤ ਲੋਕਾ ਦੇ ਘਰਾ ਦਾ ਕੀਤਾ ਦੌਰਾ, ਪਾਣੀ ਦੇ ਸਰੋਤਾਂ ਦੀ ਕੀਤੀ ਜਾਂਚ

Health, Dr. Satish Goyal, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 12 Aug 2023

Last updated on: Aug 12, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਗੋਇਲ  ਨੇ ਅਬੋਹਰ ਦੇ ਅਜੀਮਗੜ੍ਹ ਅਤੇ ਠਾਕਰ ਆਬਾਦੀ  ਦਾ ਦੌਰਾ ਕਰਕੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕੀਤਾ ਅਤੇ ਡੇਂਗੂ ਬਿਮਾਰੀ ਨਾਲ ਪੀੜਿਤ ਮਰੀਜਾ  ਦਾ ਉਹਨਾ ਦੇ ਘਰ ਜਾਕੇ  ਹਾਲ ਚਾਲ ਪੁੱਛਿਆ । 

ਇਸ ਦੇ ਨਾਲ ਉਹਨਾ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਅਤੇ ਵੈਕਟਰ ਬੋਰਨ ਬ੍ਰਾਂਚ ਦੇ ਅਧਿਕਾਰੀ ਅਤੇ ਕਰਮਚਾਰੀਆ ਨੂੰ ਹਿਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ  ਅਬੋਹਰ ਸ਼ਹਿਰੀ ਖੇਤਰ ਵਿਖੇ  ਜਨਤਕ ਜਾਗਰੂਕਤਾ ਗਤੀਵਿਧੀ ਕੀਤੀ ਜਾ ਰਹੀ ਹੈ।

ਜਿਸ ਲਈ ਪੂਰੇ ਇਲਾਕੇ ਨੂੰ 8 ਭਾਗਾ ਵਿਚ ਵੰਡਿਆ ਗਿਆ ਹੈ ਜਿਸ ਵਿਚ 8 ਸਿਹਤ ਕਰਮਚਾਰੀ ਦੇ ਨਾਲ 18 ਬ੍ਰਿਡਿੰਗ ਚੈਕਰ ਦੀ ਟੀਮ ਬਣਾ ਕੇ ਅਬੋਹਰ ਕਵਰ ਕੀਤਾ ਜਾ ਰਿਹਾ ਹੈ।  ਖੁਦ ਸਿਵਲ ਸਰਜਨ ਅਤੇ ਟੀਮ ਨੇ ਕਾਫੀ ਜਗਾ ਤੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ।

ਇਸ ਮੌਕੇ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ , ਜੇਡ ਐਮ ਓ ਫਿਰੋਜ਼ਪੁਰ ਦੀਪਇੰਦਰ ਸਿੰਘ , ਸੀਨੀਅਰ ਮੈਡੀਕਲ ਅਫ਼ਸਰ ਅਬੋਹਰ ਡਾਕਟਰ ਨੀਰਜਾ  ਗੁਪਤਾ ਅਤੇ ਵੈਕਟਰ ਬੋਰਨ ਬ੍ਰਾਂਚ ਤੋ ਟਹਿਲ ਸਿੰਘ ਨਾਲ ਸੀ। ਇਸ ਦੌਰਾਨ ਸਿਵਲ ਸਰਜਨ  ਨੇ ਘਰ-ਘਰ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ/ਪੌਦਿਆਂ ਦੇ ਗਮਲੇ, ਘਰਾਂ, ਪਾਰਕਾਂ ਅਤੇ ਉਸਾਰੀ ਵਾਲੀਆਂ ਥਾਵਾਂ ਦੇ ਬਾਹਰ ਜਾਂ ਅੰਦਰ ਪਏ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਉਹਨਾ ਵੱਲੋ ਹਰ ਉਸ ਥਾਂ ਦੀ ਚੈਕਿੰਗ ਕੀਤੀ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿੱਖਿਆ ਅਤੇ ਜਾਗਰੂਕਤਾ ਬਿਮਾਰੀ ਤੋਂ ਬਚਾਅ ਦੀ ਕੁੰਜੀ ਹੈ ਅਤੇ ਇਹ ਆਈ ਈ ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਮੁਹਿੰਮ ਦਸੰਬਰ ਤੱਕ ਜਾਰੀ ਰਹੇਗੀ ਜਦੋਂ ਤੱਕ ਮੱਛਰ ਦੇ ਲਾਰਵੇ ਦਾ ਪ੍ਰਜਣਨ ਸੀਜ਼ਨ ਨਹੀਂ ਜਾਂਦਾ।

ਆਪਣੇ ਦੌਰੇ ਦੌਰਾਨ ਉਨ੍ਹਾ ਨੇ ਖਾਲੀ ਪਲਾਟਾਂ ਵਿੱਚ ਪਾਏ ਗਏ ਲਾਰਵੇ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਟੀਮਾ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸਿਵਲ ਸਰਜਨ ਨੇ ਅਬੋਹਰ  ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਲਾਉਣ।  

ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿੱਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ  ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖਾਣਾ ਬਣਾਉਣ/ਤਲਣ ਲਈ ਵਰਤਿਆ ਜਾਂਦਾ ਤੇਲ ਜਦੋਂ ਵਰਤੋਂ ਯੋਗ ਨਾ ਰਹੇ ਤਾਂ ਅਸੀਂ ਉਸ ਨੂੰ ਵੀ ਖੜ੍ਹੇ ਪਾਣੀ ਵਿੱਚ ਮਿਲਾ ਕੇ ਡੇਂਗੂ ਮੱਛਰ ਦੇ ਲਾਰਵੇ ਨੂੰ ਖਤਮ ਕਰ ਸਕਦੇ ਹਾਂ।

ਡਾਕਟਰ ਸੁਨੀਤਾ  ਨੇ ਦੱਸਿਆ ਕਿ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ।  ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੀਆਂ ਸੁਸਾਇਟੀਆਂ ਜਾਂ ਮੁਹੱਲਿਆਂ ਵਿੱਚ ਲੋਕਾਂ ਨੂੰ ਅਜਿਹੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਕੇ ਇਸ ਮੁਹਿੰਮ ਦੀ ਅਗਵਾਈ ਕਰਨ। 

ਇਸ ਦੌਰਾਨ ਸਿਹਤ ਕਰਮਚਾਰੀ ਅਤੇ  ਹੋਰ ਮੌਜੂਦ ਸੀ।

 

Tags: Health , Dr. Satish Goyal , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD