Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈਸ ਰਿਹਰਸਲ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਲਿਆ ਜਾਇਜ਼ਾ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 12 Aug 2023

Last updated on: Aug 12, 2023, 00:00 IST

ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। 

ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜਿਥੇ ਪਰੇਡ ਦਾ ਨਿਰੀਖਣ ਕੀਤਾ, ਉਥੇ ਪਰੇਡ ਕਮਾਂਡਰ ਆਈ.ਪੀ.ਐਸ ਆਕਰਸ਼ੀ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੀ.ਆਰ.ਟੀ.ਸੀ. ਜਹਾਨਖੇਲਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, 12 ਪੰਜਾਬ ਬਟਾਲੀਅਨ ਐਨ.ਸੀ.ਸੀ, ਸਕਾਊਟਸ, ਗਰਲਜ਼ ਗਾਈਡਜ਼ ਅਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ। 

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ, ਸਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਪ੍ਰੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ  ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਪ੍ਰਸੰਸਾ ਕੀਤੀ ਗਈ।

ਫੁੱਲ ਡਰੈਸ ਰਿਹਰਸਲ ਉਪਰੰਤ ਪੁਲਿਸ ਲਾਈਨ ਗਰਾਊਂਡ ਵਿਚ ਹੀ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਖ-ਵੱਖ ਵਿਭਾਗਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜਿਕ ਕਾਰਜਾਂ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਿਤ ਕਰਨਗੇ।

ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ 76 ਸਾਲ ਪੂਰੇ ਹੋ ਚੁੱਕੇ ਹਨ। 

ਇਸ ਮੌਕੇ ਆਈ.ਏ.ਐਸ. ਦਿਵਿਆ ਪੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਪੀ (ਡੀ) ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD