ਜਲ ਸਪਲਾਈ" /> ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਬ੍ਰਮ ਸ਼ੰਕਰ ਜਿੰਪਾ
Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਬ੍ਰਮ ਸ਼ੰਕਰ ਜਿੰਪਾ

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 12 Aug 2023

Last updated on: Aug 12, 2023, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ। 

ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ। 

ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ।

ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ। 21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। 

ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD