ਪੰਜਾਬ ਸਰਕਾਰ ਵੱਲੋਂ ਸੁਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ, ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਦਾ ਰੀਵਿਓ ਕਰਨ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾਂ ਤੇਂ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਵਿੱਚ ਹਾਜ਼ਰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇਂ ਓਹਨਾ ਅਧੀਨ ਆਉਂਦੀਆਂ ਸਿਹਤ ਸੰਸਥਾਂਵਾ ਦੇ ਦੋਰੇ ਕਰਨ ਤਾਂ ਜੋ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਦਾ ਪਤਾ ਕਰਕੇ ਉਹਨਾਂ ਦਾ ਹੱਲ ਕੀਤਾ ਜਾ ਸਕੇ ।ਸਿਹਤ ਸੰਸਥਾਂਵਾ ਦੀ ਸਾਫ ਸਫਾਈ, ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇਂ ਡਿਉਟੀ ਸਮੇਂ ਦੋਰਾਨ ਡਿਉਟੀ ਤੇਂ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ।
ਉਨ੍ਹਾਂ ਨੇ ਆਮ ਆਦਮੀ ਕਲੀਨਿਕ ਬਾਰੇ ਜ਼ਰੂਰੀ ਹਦਾਇਤਾ ਜਾਰੀ ਕਰਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲੋੜੀਦੇ ਪ੍ਰਬੰਧ ਜਿਵੇਂ ਦਵਾਈਆ ਦੀ ਉਪਲੱਬਧਤਾ, ਲੈਬ ਟੈਸਟ, ਮਰੀਜ਼ ਦੀ ਆਨ—ਲਾਈਨ ਐਂਟਰੀ, ਇੰਟਰਨੈਂਟ, ਪਾਣੀ ਆਦਿ ਲੋੜਾਂ ਪੂਰੀਆਂ ਕੀਤੀਆਂ ਜਾਣ।ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਂ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਦਿੱਕਤ ਪੇਸ਼ ਨਾ ਆਵੇ।
ਇਸ ਮੀਟਿੰਗ ਦੋਰਾਨ ਸਮੂਹ ਸਿਹਤ ਪ੍ਰੋਗਰਾਮਾਂ ਜਨਨੀ ਸੁੱਰਖਿਆ ਯੋਜਨਾ, ਟੀਕਾਕਰਨ ਪ੍ਰੋਗਰਾਮ, ਡੀ ਅਡਿਕਸ਼ਨ ਪ੍ਰੋਗਰਾਮ,ਰਾਸ਼ਟਰੀ ਤਪਦਿਕ ਕੰਟਰੋਲ ਪ੍ਰੋਗਰਾਮ, ਜੱਚਾ ਬੱਚਾ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਆਦਿ ਸਿਹਤ ਪ੍ਰੋਗਰਾਮਾ ਦੀ ਪ੍ਰਾਪਤੀਆਂ ਦਾ ਰੀਵਿਉ ਕਰਦੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਬਣਦੇ ਟੀਚੇ ਮਿਥੇ ਸਮੇਂ ਵਿੱਚ ਪੂਰੇ ਕਰਨੇ ਯਕੀਨੀ ਬਣਾਏ ਜਾਣ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।