Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ : ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Gurdev Singh Dev Maan, Jassi Sohian Wala

Web Admin

Web Admin

5 Dariya News

ਨਾਭਾ/ਪਟਿਆਲਾ , 12 Aug 2023

ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ। 

ਇਸ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਦੀ 10 ਤਾਰੀਖ ਨੂੰ ਜੋ ਹੜ੍ਹ ਦੇ ਰੂਪ ਵਿੱਚ ਕੁਦਰਤੀ ਆਫ਼ਤ ਆਈ ਸੀ, ਉਸ ਨੇ ਸੂਬੇ ਦਾ ਕਰੀਬ 1400 ਕਰੋੜ ਰੁਪਏ ਦਾ ਨੁਕਸਾਨ ਕੀਤਾ ਹੈ ਪਰ ਪੰਜਾਬੀਆਂ ਦੇ ਬੁਲੰਦ ਹੌਸਲੇ ਤੇ ਜਜ਼ਬੇ ਸਦਕਾ ਅਸੀਂ ਇਸ ਔਖੀ ਘੜੀ ਵਿੱਚ ਵੀ ਇੱਕਜੁੱਟ ਹੋਕੇ ਇਸ ਦਾ ਸਾਹਮਣਾ ਕਰਦੇ ਹੋਏ ਇਕ-ਦੂਸਰੇ ਦੀ ਮਦਦ ਕਰਕੇ ਮਿਸਾਲ ਪੈਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਫ਼ਸਲਾਂ ਦੇ ਹੋਏ ਵੱਡੇ ਨੁਕਸਾਨ ਨੇ ਕਿਸਾਨ ਨੂੰ ਚਿੰਤਤ ਤਾਂ ਜ਼ਰੂਰ ਕੀਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੁਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਹੱਲ ਕੱਢਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੀ.ਏ.ਯੂ ਵੱਲੋਂ (ਪੀ.ਆਰ 126 ਅਤੇ ਪੂਸਾ ਬਾਸਮਤੀ 1509 ਜੋ ਝੋਨੇ ਦੀਆਂ ਪਿਛੇਤੀਆਂ ਕਿਸਮਾਂ ਬੀਜੀਆਂ ਜਾ ਸਕਦੀਆਂ ਹਨ) ਕਰੀਬ ਦੋ ਲੱਖ ਏਕੜ ਲਈ ਪਨੀਰੀ ਤਿਆਰ ਕਰਨ ਲਈ ਕਾਰਵਾਈ ਆਰੰਭੀ ਗਈ ਤੇ ਹੁਣ ਪਨੀਰੀ ਪੂਰੀ ਤਰ੍ਹਾਂ ਤਿਆਰ ਹੈ ਜੋ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੇ ਹਨ।

ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵੀ ਹਨ, ਨੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਕਿੱਤੇ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਰਵਾਇਤੀ ਫ਼ਸਲਾਂ ਦੇ ਨਾਲ- ਨਾਲ ਫਲਾਂ, ਸਬਜ਼ੀਆਂ ਸਮੇਤ ਪਸ਼ੂ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਹੋ ਸਕੇ। ਉਨ੍ਹਾਂ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਔਰਤਾਂ ਵੱਲੋਂ ਆਮਦਨ ਨੂੰ ਵਧਾਉਣ ਲਈ ਸ਼ੁਰੂ ਕੀਤੇ ਗਏ ਕੰਮ ਸ਼ਲਾਘਾਯੋਗ ਹਨ ਤੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਹੋਰ ਕੰਮ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕਿਸਾਨਾਂ ਨੂੰ ਕਿਹਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੀ.ਆਰ 126 ਅਤੇ ਪੂਸਾ ਬਾਸਮਤੀ 1509 ਪੂਰੀ ਤਰ੍ਹਾਂ ਢੁਕਵੀਆਂ ਕਿਸਮਾਂ ਹਨ ਜੋ ਥੋੜ੍ਹੇ ਸਮੇਂ ਵਿੱਚ ਪੱਕ ਕੇ ਅਗਲੀ ਕਣਕ ਦੀ ਫ਼ਸਲ ਲਈ ਵੀ ਖੇਤ ਸਮੇਂ ਸਿਰ ਵਿਹਲਾ ਕਰ ਦਿੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਸਰਫੇਜ਼ ਸੀਡ ਆਫ਼ ਵੀਟ ਬਾਰੇ ਜਾਣਕਾਰੀ ਦਿੰਦਿਆਂ ਪਰਾਲੀ ਪ੍ਰਬੰਧਨ ਕਰਦੇ ਹੋਏ ਉਸ ਨੂੰ ਰੇਹ ਦੇ ਰੂਪ ਵਿੱਚ ਵਰਤਣ ਸਬੰਧੀ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਪੀ.ਏ.ਯੂ ਦੇ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਐਸ.ਡੀ.ਐਮ ਨਾਭਾ ਤਰਸੇਮ ਚੰਦ, ਪੀ.ਏ.ਯੂ. ਦੇ ਡਾਇਰੈਕਟਰ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਡਾਇਰੈਕਟਰ ਖੋਜ ਡਾ. ਅਜਮੇਰ ਸਿੰਘ, ਡਾ. ਜਸਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਕੇ.ਵੀ.ਕੇ ਰੌਣੀ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਚਰਨ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਕਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Gurdev Singh Dev Maan , Jassi Sohian Wala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD